ਕਾਲਜ ’ਚ ਕੁੜੀ ਨਾਲ ਹੋਏ ਸਮੂਹਿਕ ਜਬਰ-ਜ਼ਨਾਹ ਦਾ ਮਾਮਲਾ, ਮੁਲਜ਼ਮਾਂ ਨੂੰ ਸਜ਼ਾਵਾਂ ਦਿਵਾਉਣ ਲਈ ਕੀਤਾ ਪ੍ਰਦਰਸ਼ਨ

04/13/2024 6:36:26 PM

ਗੁਰਦਾਸਪੁਰ (ਵਿਨੋਦ) : ਸਰਕਾਰੀ ਰਿਪੁਦਮਨ ਕਾਲਜ ਨਾਭਾ ਵਿਖੇ ਕੁੜੀ ਨਾਲ ਹੋਏ ਸਮੂਹਿਕ ਜਬਰ-ਜ਼ਨਾਹ ਖਿਲਾਫ ਮੁਲਜ਼ਮਾਂ ਨੂੰ ਸਖਤ ਸਜ਼ਾਵਾਂ ਦਿਵਾਉਣ ਲਈ ਪੰਜਾਬ ਸਟੂਡੈਂਟਸ ਯੂਨੀਅਨ ਨੇ ਸਰਕਾਰੀ ਕਾਲਜ ਗੁਰਦਾਸਪੁਰ ਦੇ ਮੇਨ ਗੇਟ ਉੱਪਰ ਰੋਸ ਪ੍ਰਦਰਸ਼ਨ ਕੀਤਾ।

ਇਹ ਵੀ ਪੜ੍ਹੋ- ਚਿੱਟੇ ਦਿਨ ਗਲੀ ’ਚੋਂ ਲੰਘ ਰਹੇ ਨੌਜਵਾਨ ਨੂੰ ਚੁੱਕ ਕੇ ਲੈ ਕੇ ਗੁੰਡੇ, ਬੁਰੀ ਤਰ੍ਹਾਂ ਕੀਤੀ ਕੁੱਟਮਾਰ, ਘਟਨਾ cctv 'ਚ ਕੈਦ

ਇਸ ਦੌਰਾਨ ਪੰਜਾਬ ਸਟੂਡੈਂਟ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਅਮਰ ਕ੍ਰਾਂਤੀ ਨੇ ਕਿਹਾ ਕਿ ਬੀਤੀ 27 ਮਾਰਚ ਨੂੰ ਦਿਨ ਦਿਹਾੜੇ ਕਾਲਜ ’ਚ ਤਿੰਨ ਆਊਟਸਾਈਡਰਾਂ ਵੱਲੋਂ ਕਾਲਜ ’ਚ ਪੜ੍ਹ ਰਹੀ ਇਕ ਕੁੜੀ ਨਾਲ ਸਮੂਹਿਕ ਜਬਰ-ਜ਼ਿਨਾਹ ਕੀਤਾ ਗਿਆ। ਜ਼ਿਕਰਯੋਗ ਹੈ ਕਿ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਕਾਲਜ ਲੱਗਿਆ ਹੋਇਆ ਸੀ ਪਰ ਇਸ ਸਬੰਧੀ ਨਾ ਤਾਂ ਕਾਲਜ ਪ੍ਰਸ਼ਾਸਨ ਨੂੰ ਕਿਸੇ ਪ੍ਰਕਾਰ ਦੀ ਖ਼ਬਰ ਹੈ ਅਤੇ ਨਾ ਹੀ ਕਾਲਜ ਵੱਲੋਂ ਇਸ ਮਾਮਲੇ ਬਾਰੇ ਕੋਈ ਜਾਣਕਾਰੀ ਹੈ।

ਇਹ ਵੀ ਪੜ੍ਹੋ- ਗੁਰਦਾਸਪੁਰ ਤੋਂ ਭਾਜਪਾ ਦੇ ਉਮੀਦਵਾਰ ਦਿਨੇਸ਼ ਬੱਬੂ ਦਾ ਕਿਸਾਨਾਂ ਵੱਲੋਂ ਜ਼ਬਰਦਸਤ ਵਿਰੋਧ

ਕਾਲਜ ’ਚ ਬਾਹਰੋਂ ਆਏ ਆਊਟਸਾਈਡਰਾਂ ਵੱਲੋਂ ਉਸ ਨਾਲ ਸਮੂਹਿਕ ਜਬਰ-ਜ਼ਿਨਾਹ ਕੀਤਾ ਗਿਆ ਹੈ। ਉਨ੍ਹਾਂ ਕਾਲਜ ’ਚ ਪੜ੍ਹ ਰਹੇ ਵਿਦਿਆਰਥੀਆਂ ਦੀ ਸੁਰੱਖਿਆ ਉੱਪਰ ਸਵਾਲ ਖੜ੍ਹਾ ਕਰਦਿਆਂ ਕਿਹਾ ਕਿ ਕਾਲਜ ਅੰਦਰ ਅਕਸਰ ਆਊਟਸਾਈਡਰ ਆ ਕੇ ਵਿਦਿਆਰਥੀਆਂ ਨਾਲ ਛੇੜਛਾੜ ਕਰਦੇ ਹਨ ਅਤੇ ਕਾਲਜ ਪ੍ਰਸ਼ਾਸਨ ਇਸ ਖਿਲਾਫ ਗੰਭੀਰਤਾ ਨਾਲ ਕੋਈ ਕਾਰਵਾਈ ਨਹੀਂ ਕਰਦਾ ਨਜ਼ਰ ਆ ਰਿਹਾ ਹੈ। ਆਗੂਆਂ ਨੇ ਐਲਾਨ ਕਰਦਿਆਂ ਕਿਹਾ ਕਿ ਸਮੂਹਕ ਜਬਰ-ਜ਼ਿਨਾਹ ਦੇ ਮੁਲਜ਼ਮਾਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ ਅਤੇ ਕਾਲਜਾਂ ਅੰਦਰ ਵਧ ਰਹੀ ਆਊਟਸਾਈਡਰਾਂ ਦੀ ਗੁੰਡਾਗਰਦੀ ਨੂੰ ਨੱਥ ਪਾਉਣ ਲਈ ਉਸ ਕਦਮ ਚੁੱਕੇ ਜਾਣ ਜਿਹੜੇ ਕਿ ਵਿਦਿਆਰਥੀ ਹਿੱਤ ’ਚ ਹੋਣ।

ਇਹ ਵੀ ਪੜ੍ਹੋ- ਖ਼ਾਲਸਾ ਸਾਜਣਾ ਦਿਵਸ ਮਨਾਉਣ ਮੌਕੇ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਲਈ ਰਵਾਨਾ, 22 ਅਪ੍ਰੈਲ ਪਰਤੇਗਾ ਭਾਰਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Anuradha

This news is Content Editor Anuradha