12 ਤੋਲੇ ਸੋਨੇ ਦੇ ਗਹਿਣੇ ਤੇ 20 ਹਜ਼ਾਰ ਰੁਪਏ ਨਗਦੀ ਚੋਰੀ ਕਰਨ ਵਾਲੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

03/09/2023 11:43:55 AM

ਬਹਿਰਾਮਪੁਰ (ਗੋਰਾਇਆ)- 12 ਤੋਲੇ ਸੋਨੇ ਦੇ ਗਹਿਣੇ ਅਤੇ 20 ਹਜ਼ਾਰ ਰੁਪਏ ਨਗਦੀ ਚੋਰੀ ਕਰਨ ਵਾਲੇ ਅਣਪਛਾਤੇ ਵਿਅਕਤੀ ਦੇ ਖ਼ਿਲਾਫ਼ ਥਾਣਾ ਬਹਿਰਾਮਪੁਰ ਪੁਲਸ ਨੇ ਧਾਰਾ 457,380 ਦੇ ਤਹਿਤ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਸਬ ਇੰਸਪੈਕਟਰ ਗੁਰਨਾਮ ਸਿੰਘ ਨੇ ਦੱਸਿਆ ਕਿ ਜਨਕ ਰਾਜ ਪੁੱਤਰ ਗਿਰਧਾਰੀ ਲਾਲ ਵਾਸੀ ਕੇਰੇ ਨੇ ਸ਼ਿਕਾਇਤ ਵਿਚ ਦੱਸਿਆ ਕਿ ਉਸ ਦਾ ਮੁੰਡਾ ਅਸ਼ਵਨੀ ਕੁਮਾਰ ਮਹਿਕਮਾ ਸੀ.ਆਰ.ਪੀ ਪੰਜੋਰੀ ਪੰਚਕੂਲਾ ਵਿਖੇ ਨੋਕਰੀ ਕਰਦਾ ਹੈ ਅਤੇ ਉਹ ਆਪਣੀ ਪਤਨੀ ਲੀਲਾ ਦੇਵੀ ਦਾ ਇਲਾਜ ਕਰਵਾਉਣ ਲਈ ਮਿਤੀ 23.12.22 ਨੂੰ  ਆਪਣੇ ਪੁੱਤਰ ਕੋਲ ਗਿਆ ਸੀ।

ਇਹ ਵੀ ਪੜ੍ਹੋ- ਅੱਜ ਸਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣਗੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ

ਇਸ ਤੋਂ ਬਾਅਦ ਉਹ ਮਿਤੀ 03.02.23 ਨੂੰ ਇਲਾਜ ਕਰਵਾ ਕੇ ਵਾਪਿਸ ਆਪਣੇ ਘਰ ਆਇਆ ਤਾਂ ਗੇਟ ਦਾ ਤਾਲਾ ਖੋਲ ਕੇ ਅੰਦਰ ਗਿਆ ਤਾਂ ਦੇਖਿਆ ਕਿ ਲਾਬੀ ਦਾ ਤਾਲਾ ਟੁੱਟਾ ਹੋਇਆ ਸੀ ਅਤੇ ਕਮਰੇ 'ਚ ਰੱਖੀ ਗਾਰਡਨ ਅਲਮਾਰੀ ਅਤੇ ਟਰੰਕ ਦਾ ਤਾਲਾ ਵੀ ਟੁੱਟਾ ਸੀ। ਜਿਸ ਵਿੱਚੋਂ ਕਰੀਬ 12 ਤੋਲੇ ਸੋਨੇ ਦੇ ਗਹਿਣੇ ਅਤੇ 20 ਹਜ਼ਾਰ ਰੁਪਏ ਨਗਦੀ ਕੋਈ ਨਾਮਲੂਮ ਵਿਅਕਤੀ ਚੋਰੀ ਕਰਕੇ ਲੈ ਗਿਆ ਹੈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਜਨਕ ਰਾਜ ਦੀ ਸ਼ਿਕਾਇਤ ਤੇ ਮਾਮਲਾ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ- ਪਾਕਿਸਤਾਨ ਦੇ ਹੈਦਰਾਬਾਦ ਸ਼ਹਿਰ 'ਚ ਇਕ ਹਿੰਦੂ ਡਾਕਟਰ ਦਾ ਉਸਦੇ ਡਰਾਈਵਰ ਨੇ ਕੀਤਾ ਕਤਲ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


Shivani Bassan

Content Editor

Related News