8ਵੀਂ ਜਮਾਤ ਦਾ ਜਾਅਲੀ ਸਰਟੀਫਿਕੇਟ ਬਣਾ ਕੇ ਆਸ਼ਾ ਵਰਕਰ ਦੀ ਨੌਕਰੀ ਲੈਣ ਵਾਲੇ ਜੋੜੇ ਖ਼ਿਲਾਫ਼ ਮਾਮਲਾ ਦਰਜ

Monday, Jul 15, 2024 - 01:52 PM (IST)

ਗੁਰਦਾਸਪੁਰ (ਵਿਨੋਦ) : ਭੈਣੀ ਮੀਆਂ ਖਾਂ ਦੀ ਪੁਲਸ ਨੇ ਇਕ ਔਰਤ ਵੱਲੋਂ ਆਪਣੇ ਪਤੀ ਦੇ ਨਾਲ ਮਿਲ ਕੇ 8ਵੀਂ ਜਮਾਤ ਦਾ ਜਾਅਲੀ ਸਰਟੀਫਿਕੇਟ ਬਣਾ ਕੇ ਆਸ਼ਾ ਵਰਕਰ ਦੀ ਨੌਕਰੀ ਪ੍ਰਾਪਤ ਕਰਨ ਦੇ ਦੋਸ਼ ਵਿਚ ਪਤੀ-ਪਤਨੀ ਖ਼ਿਲਾਫ਼ 420 ਤਹਿਤ ਮਾਮਲਾ ਦਰਜ ਕੀਤਾ ਹੈ । ਇਸ ਸਬੰਧੀ ਸਹਾਇਕ ਸਬ-ਇੰਸਪੈਕਟਰ ਅਵਤਾਰ ਸਿੰਘ ਅਨੁਸਾਰ ਥਾਣਾ ਭੈਣੀ ਮੀਆਂ ਖਾਂ ਅਧੀਨ ਪੈਂਦੇ ਪਿੰਡ ਪਸਵਾਲ ਦੀ ਰਹਿਣ ਵਾਲੀ ਇਕ ਔਰਤ ਸਿਮਰਨ ਕੌਰ ਪਤਨੀ ਹਰਦੀਪ ਸਿੰਘ ਨੇ ਉੱਚ ਅਧਿਕਾਰੀਆਂ ਨੂੰ 16 ਮਾਰਚ 2024 ਨੂੰ ਸ਼ਿਕਾਇਤ ਦਿੱਤੀ ਸੀ ਕਿ ਪਿੰਡ ਦੀ ਹੀ ਇਕ ਔਰਤ ਜਸਬੀਰ ਕੌਰ ਨੇ ਆਪਣੇ ਪਤੀ ਕੁਲਦੀਪ ਸਿੰਘ ਦੇ ਨਾਲ ਮਿਲ ਕੇ ਅਪਣਾ ਅੱਠਵੀਂ ਕਲਾਸ ਦਾ ਜਾਅਲੀ ਸਰਟੀਫਿਕੇਟ ਬਣਾ ਕੇ ਆਸ਼ਾ ਵਰਕਰ ਦੀ ਨੌਕਰੀ ਪ੍ਰਾਪਤ ਕੀਤੀ ਹੈ।

ਇਹ ਵੀ ਪੜ੍ਹੋ- ਹੈਰੋਇਨ ਸਮੱਗਲਿੰਗ ਦਾ ਟੁੱਟਿਆ ਰਿਕਾਰਡ, 5 ਮਹੀਨਿਆਂ ’ਚ 126 ਡਰੋਨ ਤੇ 750 ਕਰੋੜ ਦੀ ਹੈਰੋਇਨ ਜ਼ਬਤ

ਪੁਲਸ ਅਧਿਕਾਰੀ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਜਾਂਚ ਡੀ. ਐੱਸ. ਪੀ. ਦਿਹਾਤੀ ਗੁਰਦਾਸਪੁਰ ਵੱਲੋਂ ਕਰਨ ਤੋਂ ਬਾਅਦ ਜਾਂਚ ਰਿਪੋਰਟ ਦੇ ਆਧਾਰ ’ਤੇ ਜ਼ਿਲ੍ਹਾ ਪੁਲਸ ਮੁਖੀ ਵੱਲੋਂ ਦਿੱਤੇ ਆਦੇਸ਼ ’ਤੇ ਜਸਬੀਰ ਕੌਰ ਅਤੇ ਉਸ ਦੇ ਪਤੀ ਕੁਲਦੀਪ ਸਿੰਘ ਦੇ ਖ਼ਿਲਾਫ਼ ਕੇਸ ਦਰਜ ਕੀਤਾ ਗਿਆ। ਇਸ ਸਬੰਧੀ ਅਜੇ ਕਿਸੇ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ।

ਇਹ ਵੀ ਪੜ੍ਹੋ-ਪੰਜਾਬ ਪੁਲਸ ਵੱਲੋਂ ਅੰਤਰਰਾਜੀ ਹਥਿਆਰ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼, ਲਖਬੀਰ ਲੰਡਾ ਦੇ ਦੋ ਕਾਰਕੁੰਨ ਗ੍ਰਿਫ਼ਤਾਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News