41 ਲੱਖ ਦੀ ਠੱਗੀ ਮਾਰਨ ਵਾਲੇ ਵਿਅਕਤੀ ਵਿਰੁੱਧ ਕੇਸ ਦਰਜ

Wednesday, Aug 14, 2024 - 05:47 PM (IST)

ਬਟਾਲਾ (ਸਾਹਿਲ)-41 ਲੱਖ ਦੀ ਠੱਗੀ ਮਾਰਨ ਵਾਲੇ ਵਿਅਕਤੀ ਖ਼ਿਲਾਫ਼ ਥਾਣਾ ਸਿਟੀ ਦੀ ਪੁਲਸ ਨੇ ਕੇਸ ਦਰਜ ਕੀਤਾ ਹੈ। ਇਸ ਸਬੰਧੀ ਪੁਲਸ ਨੂੰ ਦਿੱਤੀ ਦਰਖ਼ਾਸਤ ਵਿਚ ਸਿਮਰਨ ਭਾਟੀਆ ਪਤਨੀ ਸਵ. ਰਮੇਸ਼ ਭਾਟੀਆ ਵਾਸੀ ਧਰਮਪੁਰਾ ਕਾਲੋਨੀ ਬਟਾਲਾ ਨੇ ਦੱਸਿਆ ਕਿ ਕਿਰਨ ਇੰਦਰਪਾਲ ਸਿੰਘ ਪੁੱਤਰ ਹਰਦੇਵ ਸਿੰਘ ਵਾਸੀ ਧਰਮਪੁਰਾ ਕਾਲੋਨੀ ਬਟਾਲਾ ਨੇ ਉਸ ਨੂੰ ਆਪਣੀ ਦੁਕਾਨ ਗਹਿਣੇ ਕਰਕੇ 41 ਲੱਖ ਰੁਪਏ ਲੈ ਲਏ ਸਨ ਅਤੇ ਜਦੋਂ ਮੁਖ਼ਤਾਰਨਾਮੇ ’ਤੇ ਦਸਤਖ਼ਤ ਕਰਨ ਦਾ ਸਮਾਂ ਆਇਆ ਤਾਂ ਉਕਤ ਵਿਅਕਤੀ ਨੇ ਨਾ ਤਾਂ ਰਜਿਸਟਰੀ/ਕਬਜ਼ਾ ਦਿੱਤਾ ਅਤੇ ਨਾ ਹੀ ਮੇਰੇ ਕੋਲੋਂ ਹਾਸਲ ਕੀਤੇ 41 ਲੱਖ ਰੁਪਏ ਵਾਪਸ ਕੀਤੇ ਅਤੇ ਅਜਿਹਾ ਕਰਕੇ ਉਕਤ ਵਿਅਕਤੀ ਨੇ ਮੇਰੇ ਨਾਲ ਧੋਖਾਦੇਹੀ ਕਰਦਿਆਂ ਠੱਗੀ ਮਾਰੀ ਹੈ।

ਇਹ ਵੀ ਪੜ੍ਹੋ- ਪੰਜਾਬ 'ਤੇ ਮੰਡਰਾ ਸਕਦੈ ਵੱਡਾ ਖ਼ਤਰਾ, ਸਤਲੁਜ ਦਰਿਆ ’ਚ ਪਾਣੀ ਦਾ ਪੱਧਰ ਵਧਿਆ, ਸਹਿਮੇ ਲੋਕ

ਉਕਤ ਮਾਮਲੇ ਦੀ ਜਾਂਚ ਡੀ. ਆਈ. ਜੀ. ਬਾਰਡਰ ਰੇਂਜ ਅੰਮ੍ਰਿਤਸਰ ਵੱਲੋਂ ਕੀਤੇ ਜਾਣ ਤੋ ਬਾਅਦ ਐੱਸ. ਆਈ. ਬਲਵਿੰਦਰ ਸਿੰਘ ਨੇ ਕਾਰਵਾਈ ਕਰਦਿਆਂ ਥਾਣਾ ਸਿਟੀ ਵਿਚ ਕਿਰਨ ਇੰਦਰਪਾਲ ਸਿੰਘ ਵਿਰੁੱਧ ਧਾਰਾ-420 ਆਈ. ਪੀ. ਸੀ. ਤਹਿਤ ਧੋਖਾਦੇਹੀ ਦਾ ਕੇਸ ਦਰਜ ਕਰ ਦਿੱਤਾ ਹੈ।

ਇਹ ਵੀ ਪੜ੍ਹੋ- ਪੰਜਾਬ ਕੈਬਨਿਟ ਦਾ ਅਹਿਮ ਫ਼ੈਸਲਾ, 2 ਸਤੰਬਰ ਤੋਂ ਸ਼ੁਰੂ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


shivani attri

Content Editor

Related News