ਸਾਢੇ ਛੇ ਲੱਖ ਦੀ ਠੱਗੀ ਮਾਰਨ ਵਾਲੇ ਵਿਅਕਤੀ ਵਿਰੁੱਧ ਕੇਸ ਦਰਜ

Wednesday, Jul 31, 2024 - 02:29 PM (IST)

ਸਾਢੇ ਛੇ ਲੱਖ ਦੀ ਠੱਗੀ ਮਾਰਨ ਵਾਲੇ ਵਿਅਕਤੀ ਵਿਰੁੱਧ ਕੇਸ ਦਰਜ

ਬਟਾਲਾ (ਸਾਹਿਲ)- ਸਾਢੇ ਛੇ ਲੱਖ ਦੀ ਠੱਗੀ ਮਾਰਨ ਵਾਲੇ ਵਿਅਕਤੀ ਵਿਰੁੱਧ ਥਾਣਾ ਸ੍ਰੀ ਹਰਗੋਬਿੰਦਪੁਰ ਦੀ ਪੁਲਸ ਨੇ ਕੇਸ ਦਰਜ ਕੀਤਾ ਹੈ। ਇਸ ਸਬੰਧੀ ਐੱਸ. ਐੱਸ. ਪੀ. ਬਟਾਲਾ ਨੂੰ ਦਿੱਤੀ ਦਰਖ਼ਾਸਤ ਵਿਚ ਬਲਦੇਵ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਮਠੋਲਾ ਨੇ ਦੱਸਿਆ ਹੈ ਕਿ ਜ਼ਮੀਨ ਦੀ ਖਰੀਦ ਕਰਨ ਸਬੰਧੀ ਸੁੱਚਾ ਸਿੰਘ ਪੁੱਤਰ ਦੀਵਾਨ ਸਿੰਘ ਵਾਸੀ ਪਿੰਡ ਧੌਲਪੁਰ ਨੇ ਉਸ ਨਾਲ ਸਾਢੇ ਛੇ ਲੱਖ ਦੀ ਠੱਗੀ ਮਾਰੀ ਹੈ।

ਹੋਰ ਜਾਣਕਾਰੀ ਮੁਤਾਬਕ ਉਕਤ ਮਾਮਲੇ ਸਬੰਧੀ ਉਸ ਵੇਲੇ ਦੀ ਮਹਿਲਾ ਐੱਸ. ਐੱਚ. ਓ. ਬਲਜੀਤ ਕੌਰ ਵਲੋਂ ਜਾਂਚ ਕੀਤੇ ਜਾਣ ’ਤੇ ਉਕਤ ਵਿਅਕਤੀ ਨੂੰ ਦੋਸ਼ੀ ਠਹਿਰਾਇਆ ਗਿਆ, ਜਿਸ ਦੇ ਬਾਅਦ ਐੱਸ. ਐੱਸ. ਪੀ. ਬਟਾਲਾ ਦੀ ਮਨਜ਼ੂਰੀ ਉਪਰੰਤ ਏ. ਐੱਸ. ਆਈ. ਗੁਰਮੁੱਖ ਸਿੰਘ ਨੇ ਕਾਰਵਾਈ ਕਰਦਿਆਂ ਸ੍ਰੀ ਹਰਗੋਬਿੰਦਪੁਰ ਥਾਣੇ ਵਿਚ ਧਾਰਾ 420 ਆਈ. ਪੀ. ਸੀ. ਤਹਿਤ ਉਕਤ ਵਿਅਕਤੀ ਵਿਰੁੱਧ ਧੋਖਾਧੜੀ ਦਾ ਮਾਮਲਾ ਦਰਜ ਕਰ ਦਿੱਤਾ ਹੈ।

ਇਹ ਵੀ ਪੜ੍ਹੋ- ਨਵੇਂ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਸਹੁੰ ਚੁੱਕਣ 'ਤੇ CM ਭਗਵੰਤ ਮਾਨ ਦਾ ਵੱਡਾ ਬਿਆਨ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 


author

shivani attri

Content Editor

Related News