ਨਾਬਾਲਗਾ ਨੂੰ ਵਰਗਲਾ ਕੇ ਲੈ ਜਾਣ ਵਾਲੇ ਅਣਪਛਾਤੇ ਖ਼ਿਲਾਫ਼ ਕੇਸ ਦਰਜ

04/27/2024 6:22:39 PM

ਬਟਾਲਾ (ਜ.ਬ.)- ਥਾਣਾ ਕਿਲਾ ਲਾਲ ਸਿੰਘ ਦੀ ਪੁਲਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਨਾਬਾਲਗਾ ਨੂੰ ਵਰਗਲਾ ਕੇ ਲੈ ਜਾਣ ਦੇ ਕਥਿਤ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਇਸ ਸਬੰਧੀ ਪੁਲਸ ਨੂੰ ਦਰਜ ਕਰਵਾਏ ਬਿਆਨ ਵਿਚ 17 ਸਾਲਾ ਪੀੜਤਾ ਦੇ ਪਿਤਾ ਨੇ ਲਿਖਵਾਇਆ ਹੈ ਕਿ ਉਸਦੀ ਕੁੜੀ ਸਿਲਾਈ-ਕਢਾਈ ਦਾ ਕੋਰਸ ਕਰਨ ਲਈ ਰੋਜ਼ਾਨਾ ਵਾਂਗ 22 ਅਪ੍ਰੈਲ ਨੂੰ ਸਵੇਰੇ ਘਰੋਂ ਚਲੀ ਗਈ, ਜੋ ਸ਼ਾਮ ਤੱਕ ਘਰ ਵਾਪਸ ਨਹੀਂ ਆਈ।

ਇਹ ਵੀ ਪੜ੍ਹੋ-  ਇਨਸਾਨੀਅਤ ਸ਼ਰਮਸਾਰ: ਪਸ਼ੂਆਂ ਨਾਲ ਹਵਸ ਮਿਟਾਉਂਦਾ ਰਿਹਾ ਦਰਿੰਦਾ

ਉਕਤ ਬਿਆਨਕਰਤਾ ਮੁਤਾਬਕ ਉਸ ਨੇ ਆਪਣੀ ਕੁੜੀ ਦੀ ਕਾਫੀ ਭਾਲ ਕੀਤੀ ਪਰ ਉਹ ਕਿਧਰੇ ਨਹੀਂ ਮਿਲੀ, ਜਿਸ ’ਤੇ ਉਸ ਨੂੰ ਸ਼ੱਕ ਹੈ ਕਿ ਉਸਦੀ ਕੁੜੀ ਨੂੰ ਕੋਈ ਅਣਪਛਾਤਾ ਵਿਅਕਤੀ ਵਰਗਲਾ ਕੇ ਆਪਣੇ ਨਾਲ ਕਿਸੇ ਅਣਦੱਸੀ ਥਾਂ ’ਤੇ ਲੈ ਗਿਆ ਹੈ। ਹੋਰ ਜਾਣਕਾਰੀ ਮੁਤਾਬਕ ਉਕਤ ਮਾਮਲੇ ਸਬੰਧੀ ਏ.ਐੱਸ.ਆਈ. ਬਲਜਿੰਦਰ ਸਿੰਘ ਨੇ ਕਾਰਵਾਈ ਕਰਦਿਆਂ ਉਪਰੋਕਤ ਥਾਣੇ ਵਿਚ ਬਣਦੀਆਂ ਧਾਰਾਵਾਂ ਹੇਠ ਕੇਸ ਦਰਜ ਕੀਤਾ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਬਲਾਸਟ ਨਾਲ ਕੰਬ ਗਿਆ ਪੂਰਾ ਸ਼ਹਿਰ, ਜਾਂਚ 'ਚ ਜੁਟੀ ਪੁਲਸ (ਵੀਡੀਓ)

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Shivani Bassan

Content Editor

Related News