ਅੰਮ੍ਰਿਤਸਰ ''ਚ ਮਕਾਨ ਦੀ ਡਿੱਗੀ ਛੱਤ, ਬੱਚੇ ਦੀ ਹੋਈ ਮੌਤ

Saturday, Jan 08, 2022 - 07:22 PM (IST)

ਅੰਮ੍ਰਿਤਸਰ ''ਚ ਮਕਾਨ ਦੀ ਡਿੱਗੀ ਛੱਤ, ਬੱਚੇ ਦੀ ਹੋਈ ਮੌਤ

ਅੰਮ੍ਰਿਤਸਰ (ਗੁਰਿੰਦਰ ਸਾਗਰ)-ਅੰਮ੍ਰਿਤਸਰ ਦੇ ਮਕਬੂਲਪੁਰਾ ਦੇ ਅਧੀਨ ਪੈਂਦੇ ਇਲਾਕੇ ਜਵਾਹਰ ਨਗਰ 'ਚ ਇਕ ਮਕਾਨ ਦੀ ਛੱਤ ਡਿੱਗਣ ਕਾਰਨ ਇਕ ਬੱਚੇ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦਰਅਸਲ ਇਹ ਹਾਦਸਾ ਤੇਜ਼ ਬਾਰਿਸ਼ ਕਾਰਨ ਵਾਪਰਿਆ। ਇਹ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਬੱਚੇ ਦੀ ਮਾਂ ਚਾਹ ਬਣਾਉਣ ਲਈ ਜਾ ਰਹੀ ਸੀ ਅਤੇ ਮਕਾਨ ਦੀ ਛੱਤ ਡਿੱਗ ਗਈ।

ਇਹ ਵੀ ਪੜ੍ਹੋ : ਜ਼ਿਲ੍ਹਾ ਫ਼ਿਰੋਜ਼ਪੁਰ 'ਚ ਹੋਇਆ ਕੋਰੋਨਾ ਬਲਾਸਟ, 60 ਨਵੇਂ ਮਾਮਲੇ ਆਏ ਸਾਹਮਣੇ

ਇਸ ਦੌਰਾਨ ਜਿਥੇ ਮਲਬੇ ਹੇਠਾਂ ਦੱਬਣ ਕਾਰਨ ਬੱਚੇ ਦੀ ਮੌਤ ਹੋ ਗਈ, ਉਥੇ ਹੀ ਬਹੁਤ ਜੱਦੋ-ਜਹਿਦ ਨਾਲ ਲੋਕਾਂ ਨੇ ਬੱਚੇ ਦੀ ਮਾਂ ਨੂੰ ਬਾਹਰ ਕੱਢਿਆ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਇਹ ਘਰ ਕੱਚਾ ਹੋਣ ਕਾਰਨ ਢਹਿ ਗਿਆ ਜਿਸ ਕਾਰਨ ਇਹ ਹਾਦਸਾ ਵਾਪਰਿਆ। ਇਸ ਮਾਮਲੇ ਦੀ ਪੁਲਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਪਾਕਿਸਤਾਨ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਇਸ ਮਹੀਨੇ ਕਰਨਗੇ ਕਾਬੁਲ ਦੀ ਯਾਤਰਾ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।

 


author

Karan Kumar

Content Editor

Related News