ਸਰਹੱਦ ''ਤੇ ਚੀਨੀ ਡਰੋਨ ਦੀ ਦਸਤਕ, ਪੁਲਸ ਤੇ BSF ਨੇ ਸਾਂਝੇ ਆਪ੍ਰੇਸ਼ਨ ਦੌਰਾਨ ਕੀਤਾ ਬਰਾਮਦ

Saturday, Nov 18, 2023 - 04:12 PM (IST)

ਤਰਨਤਾਰਨ/ਖੇਮਕਰਨ (ਰਮਨ ਚਾਵਲਾ, ਗੁਰਮੇਲ, ਅਵਤਾਰ)- ਗੁਆਂਢੀ ਦੇਸ਼ ਪਾਕਿਸਤਾਨ ਵੱਲੋਂ ਭਾਰਤੀ ਖੇਤਰ ਦੇ ਸੈਕਟਰ ਖੇਮਕਰਨ ਅਧੀਨ ਆਉਂਦੇ ਇਲਾਕੇ ਵਿਚ ਭੇਜੇ ਇਕ ਚਾਈਨਾ ਦੇ ਬਣੇ ਡਰੋਨ ਨੂੰ ਪੁਲਸ ਅਤੇ ਬੀ. ਐੱਸ. ਐੱਫ. ਦੇ ਸਾਂਝੇ ਆਪ੍ਰੇਸ਼ਨ ਦੌਰਾਨ ਬਰਾਮਦ ਕੀਤਾ ਗਿਆ।

ਇਹ ਵੀ ਪੜ੍ਹੋ- ਕੁੜੀ ਨੂੰ ਤੰਗ-ਪ੍ਰੇਸ਼ਾਨ ਕਰਨ ਤੋਂ ਰੋਕਣ ’ਤੇ ਨਾਬਾਲਿਗ ਨੇ 6 ਲੋਕਾਂ ਦੀ ਲਈ ਜਾਨ ਲਈ

ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਭਿੱਖੀਵਿੰਡ ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਐੱਸ. ਐੱਸ. ਪੀ. ਅਸ਼ਵਨੀ ਕਪੂਰ ਵੱਲੋਂ ਮਿਲੇ ਸਖਤ ਹੁਕਮਾਂ ਤਹਿਤ ਸਰਹੱਦੀ ਇਲਾਕੇ ਵਿਚ ਸਖਤੀ ਨਾਲ ਗਸ਼ਤ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਬੀਤੀ 24 ਅਕਤੂਬਰ ਦੀ ਰਾਤ ਸੈਕਟਰ ਖੇਮਕਰਨ ਵਿਖੇ ਪਾਕਿਸਤਾਨੀ ਡਰੋਨ ਵੱਲੋਂ ਦਸਤਕ ਦਿੱਤੀ ਗਈ ਸੀ, ਜਿਸ ਸਬੰਧੀ ਥਾਣਾ ਖੇਮਕਰਨ ਵਿਖੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ। ਡੀ. ਐੱਸ. ਪੀ. ਨੇ ਦੱਸਿਆ ਕਿ ਇਸ ਦੌਰਾਨ ਥਾਣਾ ਖੇਮਕਰਨ ਅਤੇ ਬੀ. ਐੱਸ. ਐੱਫ. ਦੀ 101 ਬਟਾਲੀਅਨ ਵੱਲੋਂ ਸਾਂਝੇ ਤੌਰ ’ਤੇ ਪਿੰਡ ਕਲਸ ਵਿਖੇ ਚਲਾਈ ਤਲਾਸ਼ੀ ਮੁਹਿੰਮ ਦੌਰਾਨ ਮਹਾਵੀਰ ਸਿੰਘ ਪੁੱਤਰ ਰਾਜ ਸਿੰਘ ਵਾਸੀ ਮਸਤਗੜ੍ਹ ਦੇ ਖੇਤਾਂ ਵਿਚੋਂ ਇਕ ਚਾਈਨਾ ਦੇ ਬਣੇ ਡਰੋਨ ਨੂੰ ਬਰਾਮਦ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਡਰੋਨ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਪੰਜਾਬ ਪੁਲਸ ਦੇ ASI ਦਾ ਗੋਲੀ ਮਾਰ ਕੇ ਕਤਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Anuradha

Content Editor

Related News