ਅਮਾਮਵਾੜਾ ਬਾਜ਼ਾਰ ''ਚ ਕੱਪੜੇ ਦੀ ਦੁਕਾਨ ਸੜ੍ਹ ਕੇ ਸੁਆਹ, ਹੋਇਆ ਭਾਰੀ ਨੁਕਸਾਨ

Thursday, Sep 05, 2024 - 01:18 PM (IST)

ਗੁਰਦਾਸਪੁਰ (ਵਿਨੋਦ) : ਬੀਤੀ ਦੇਰ ਰਾਤ ਗੁਰਦਾਸਪੁਰ ਦੇ ਅਮਾਮਵਾੜਾ ਬਾਜ਼ਾਰ ਵਿਚ ਉਸ ਸਮੇਂ ਹਫੜਾ-ਦਫੜੀ ਮਚ ਗਈ ਜਦੋਂ ਕੱਪੜੇ ਦੀ ਦੁਕਾਨ ਨੂੰ ਅਚਾਨਕ ਅੱਗ ਲੱਗ ਗਈ। ਇਸ ਮੌਕੇ ਦੁਕਾਨਦਾਰਾਂ ਨੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਅਤੇ ਫਾਇਰ ਬ੍ਰਿਗੇਡ ਦੀਆਂ ਚਾਰ ਗੱਡੀਆਂ ਮੌਕੇ ’ਤੇ ਪਹੁੰਚੀਆਂ ਅਤੇ ਕਰੀਬ ਦੋ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ। ਪਰ ਦੁਕਾਨ ਅੰਦਰ ਪਏ ਸਾਰੇ ਕੱਪੜੇ ਸੜ੍ਹ ਕੇ ਸੁਆਹ ਹੋ ਗਏ। ਅੱਗ ਲੱਗਣ ਕਾਰਨ ਆਸ-ਪਾਸ ਦੀਆਂ ਦੁਕਾਨਾਂ ਦਾ ਮਾਮੂਲੀ ਨੁਕਸਾਨ ਹੋਇਆ ਹੈ।

ਇਹ ਵੀ ਪੜ੍ਹੋ- ਮੂਰਤੀ ਵਿਸਰਜਨ ਕਰਦੇ ਸਮੇਂ ਦਰਿਆ ਬਿਆਸ ’ਚ ਰੁੜ੍ਹੇ 4 ਨੌਜਵਾਨਾਂ ’ਚੋਂ 2 ਦੀਆਂ ਲਾਸ਼ਾਂ ਬਰਾਮਦ

ਇਕੱਤਰ ਕੀਤੀ ਜਾਣਕਾਰੀ ਅਨੁਸਾਰ ਇਹ ਦੁਕਾਨ ਇੱਕ ਪ੍ਰਵਾਸੀ ਵਿਅਕਤੀ ਚਲਾ ਰਿਹਾ ਸੀ। ਉਸ ਨੇ ਦੁਕਾਨ ਕਿਰਾਏ ’ਤੇ ਲਈ ਸੀ। ਉਹ ਪਿਛਲੇ ਕੁਝ ਸਮੇਂ ਤੋਂ ਦੁਕਾਨ ’ਤੇ ਕੱਪੜਿਆਂ ਦਾ ਕਾਰੋਬਾਰ ਕਰ ਰਿਹਾ ਸੀ। ਲੋਕਾਂ ਨੇ ਪਹਿਲਾਂ ਆਪਣੇ ਪੱਧਰ ’ਤੇ ਅੱਗ ’ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ। ਪਰ ਅੱਗ ਇੰਨੀ ਭਿਆਨਕ ਸੀ ਕਿ ਅੱਗ ’ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਨੂੰ ਬੁਲਾਉਣੀ ਪਈ। ਫਾਇਰ ਬ੍ਰਿਗੇਡ ਦਾ ਦਫ਼ਤਰ ਨੇੜੇ ਹੋਣ ਕਾਰਨ ਗੱਡੀਆਂ ਤੁਰੰਤ ਮੌਕੇ ’ਤੇ ਪਹੁੰਚ ਗਈਆਂ ਅਤੇ ਅੱਗ ਨੂੰ ਨੇੜਲੀਆਂ ਦੁਕਾਨਾਂ ਤੱਕ ਫੈਲਣ ਤੋਂ ਰੋਕਿਆ ਗਿਆ  ਪਰ ਜਿਸ ਦੁਕਾਨ ਨੂੰ ਅੱਗ ਲੱਗੀ ਉਹ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ। 

ਇਹ ਵੀ ਪੜ੍ਹੋ- ਦੋ-ਪਹੀਆ ਵਾਹਨ ਚਾਲਕਾਂ ਲਈ ਖ਼ਤਰੇ ਦੀ ਘੰਟੀ, ਜਾਰੀ ਹੋ ਗਏ ਸਖ਼ਤ ਹੁਕਮ

ਸੂਚਨਾ ਮਿਲਦੇ ਹੀ ਵਪਾਰ ਮੰਡਲ ਦੇ ਪ੍ਰਧਾਨ ਦਰਸ਼ਨ ਮਹਾਜਨ, ਨਗਰ ਕੌਂਸਲ ਪ੍ਰਧਾਨ ਬਲਜੀਤ ਸਿੰਘ ਪਾਹੜਾ, ਅਜੇ ਸੂਰੀ ਸਮੇਤ ਵੱਡੀ ਗਿਣਤੀ ਵਿੱਚ ਲੋਕ ਮੌਕੇ ’ਤੇ ਪਹੁੰਚ ਗਏ। ਇਸ ਮਾਮਲੇ ਸਬੰਧੀ ਲੋਕਾਂ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਇਸੇ ਤਰ੍ਹਾਂ ਦੀ ਅੱਗ ਲੱਗਣ ਕਾਰਨ 7-8 ਦੁਕਾਨਾਂ ਸੜ ਕੇ ਸੁਆਹ ਹੋ ਗਈਆਂ ਸਨ। ਪਰ ਇਸ ਦੇ ਬਾਵਜੂਦ ਟੁੱਟੀਆਂ ਬਿਜਲੀ ਦੀਆਂ ਤਾਰਾਂ ਦੀ ਮੁਰੰਮਤ ਨਹੀਂ ਕੀਤੀ ਜਾ ਰਹੀ, ਜਿਸ ਕਾਰਨ ਸ਼ਾਰਟ ਸਰਕਟ ਕਾਰਨ ਅੱਗ ਲੱਗ ਜਾਂਦੀ ਹੈ। ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਉਹ ਬਿਜਲੀ ਦੀਆਂ ਤਾਰਾਂ ਨੂੰ ਜਲਦੀ ਠੀਕ ਕਰਵਾਉਣ ਲਈ ਯਤਨਸ਼ੀਲ ਹਨ ਅਤੇ ਇਸ ਸਬੰਧੀ ਪਾਵਰਕੌਮ ਦੇ ਅਧਿਕਾਰੀਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ- ਭਰਾ ਦੇ ਅਮਰੀਕਾ ਜਾਣ ਦੀ ਖੁਸ਼ੀ 'ਚ ਰੱਖੀ ਪਾਰਟੀ 'ਚ ਚੱਲੀਆਂ ਗੋਲੀਆਂ, ਨੌਜਵਾਨ ਦੀ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News