ਅੰਮ੍ਰਿਤਪਾਲ ਤੇ ਸਾਥੀਆਂ ਨਾਲ ਮੁਲਾਕਾਤ ਕਰਨਗੇ ਪੰਜ ਪਿਆਰੇ, ਡਿਬਰੂਗੜ੍ਹ ਜੇਲ੍ਹ ਲਈ ਹੋਣਗੇ ਰਵਾਨਾ
Thursday, Mar 21, 2024 - 12:00 PM (IST)
ਅੰਮ੍ਰਿਤਸਰ: 17 ਮਾਰਚ ਨੂੰ ਸ੍ਰੀ ਹਰਿਮੰਦਰ ਸਾਹਿਬ ਨੇੜੇ ਹੈਰੀਟੇਜ ਸਟਰੀਟ ਵਿਖੇ ਖਾਲਿਸਤਾਨ ਪੱਖੀ ਅਤੇ ਸਿੱਖ ਪ੍ਰਚਾਰਕ ਅੰਮ੍ਰਿਤਪਾਲ ਸਿੰਘ ਅਤੇ ਹੋਰਨਾਂ ਦੇ ਰਿਸ਼ਤੇਦਾਰਾਂ ਦੀ ਭੁੱਖ ਹੜਤਾਲ ਖ਼ਤਮ ਹੋਣ ਤੋਂ ਬਾਅਦ ‘ਪੰਜ ਪਿਆਰਿਆਂ’ ਦੇ ਵਫ਼ਦ ਨੇ 10 ਕੈਦੀਆਂ ਨੂੰ ਆਪਣੀ ਭੁੱਖ ਹੜਤਾਲ ਖ਼ਤਮ ਕਰਨ ਲਈ ਮਨਾਉਣ ਵਾਸਤੇ ਕੇਂਦਰੀ ਜੇਲ੍ਹ ਡਿਬਰੂਗੜ੍ਹ ਅਸਾਮ ਲਈ ਰਵਾਨਾ ਹੋਣਾ ਸੀ।
ਇਹ ਵੀ ਪੜ੍ਹੋ : ਚੋਣ ਜਿੱਤਣ ਵਾਲੇ ਨਾਲੋਂ ਜ਼ਿਆਦਾ ਹਾਰਨ ਵਾਲੇ ਲਈ ਫ਼ਾਇਦੇਮੰਦ ਰਹਿੰਦੀ ਹੈ ਅੰਮ੍ਰਿਤਸਰ ਸੀਟ, ਪੜ੍ਹੋ 25 ਸਾਲਾਂ ਦਾ ਇਤਿਹਾਸ
ਇਸ 'ਤੇ ਅੰਮ੍ਰਿਤਪਾਲ ਦੀ ਮਾਂ ਬਲਵਿੰਦਰ ਕੌਰ ਨੇ ਕਿਹਾ ਅਜੇ ਤੱਕ ‘ਪੰਜ ਪਿਆਰਿਆਂ’ ਨੂੰ ਅੰਮ੍ਰਿਤਪਾਲ ਅਤੇ ਉਨ੍ਹਾਂ ਦੇ ਸਾਥੀਆਂ ਨਾਲ ਮਿਲਣ ਦੀ ਇਜ਼ਾਜਤ ਨਹੀਂ ਦਿੱਤੀ ਗਈ। ਅੰਮ੍ਰਿਤਪਾਲ ਦੇ ਚਾਚਾ ਸੁਖਚੈਨ ਸਿੰਘ ਨੇ ਦੱਸਿਆ ਕਿ 'ਪੰਜ ਪਿਆਰਿਆਂ' ਦਾ ਵੀਰਵਾਰ ਨੂੰ ਡਿਬਰੂਗੜ੍ਹ ਲਈ ਰਵਾਨਾ ਹੋਣਾ ਸੀ। ਜਾਣਕਾਰੀ ਮੁਤਾਬਕ ਵਾਰਿਸ ਪੰਜਾਬ ਦੇ ਮੁਖੀ ਅਤੇ 9 ਹੋਰ ਵਿਅਕਤੀ ਪਿਛਲੇ ਕਰੀਬ ਇੱਕ ਸਾਲ ਤੋਂ ਕੌਮੀ ਸੁਰੱਖਿਆ ਐਕਟ (ਐੱਨ. ਐੱਸ. ਏ.) ਤਹਿਤ ਜੇਲ੍ਹ 'ਚ ਬੰਦ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਵਾਰਦਾਤ, 15-20 ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਨੌਜਵਾਨ ਦਾ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8