ਸਰਹੱਦ ਨੇੜਿਓਂ ਡਰੋਨ ਅਤੇ ਹੈਰੋਇਨ ਦਾ ਇਕ ਪੈਕਟ ਬਰਾਮਦ, BSF ਤੇ ਪੁਲਸ ਵੱਲੋਂ ਸਰਚ ਆਪ੍ਰੇਸ਼ਨ ਜਾਰੀ
Sunday, Sep 22, 2024 - 05:37 PM (IST)
ਗੁਰਦਾਸਪੁਰ (ਗੁਰਪ੍ਰੀਤ)- ਸਰਹੱਦੀ ਖੇਤਰ ਡੇਰਾ ਬਾਬਾ ਨਾਨਕ ਦੇ ਪਿੰਡ ਹਰੂਵਾਲ ਵਿਖੇ ਖੇਤਾਂ 'ਚੋਂ ਚਾਲੂ ਹਾਲਤ 'ਚ ਡਰੋਨ ਅਤੇ ਉਸ ਨਾਲ ਬੰਨ੍ਹਿਆ ਇਕ ਸ਼ੱਕੀ ਪੈਕੇਟ ਬਰਾਮਦ ਹੋਇਆ, ਜਿਸ ਹੈਰੋਇਨ ਹੋਣ ਦਾ ਖ਼ਦਸ਼ਾ ਹੈ। ਉਥੇ ਹੀ ਦੱਸਿਆ ਜਾ ਰਿਹਾ ਹੈ ਕੀ ਕਿਸਾਨ ਬਿਕਰਮਜੀਤ ਸਿੰਘ ਸਵੇਰੇ ਖੇਤਾਂ ਨੂੰ ਪਾਣੀ ਲਾ ਰਿਹਾ ਸੀ ਜਦੋਂ ਉਸਨੇ ਆਪਣੇ ਖੇਤਾਂ ਵਿੱਚ ਡਰੋਨ ਵੇਖਿਆ 'ਤੇ ਤੁਰੰਤ ਬੀ. ਐੱਸ. ਐੱਫ਼ ਅਧਿਕਾਰੀਆਂ ਤੇ ਪੁਲਸ ਨੂੰ ਸੂਚਿਤ ਕੀਤਾ। ਪੁਲਸ ਅਤੇ ਬੀ. ਐੱਸ. ਐੱਫ਼ ਅਧਿਕਾਰੀਆਂ ਵੱਲੋਂ ਮੌਕੇ 'ਤੇ ਪਹੁੰਚ ਕੇ ਜਾਂਚ ਕੀਤੀ ਜਾ ਰਹੀ ਹੈ ਤੇ ਜਲਦੀ ਹੀ ਵਧੇਰੀ ਜਾਣਕਾਰੀ ਅਧਿਕਾਰੀਆਂ ਵੱਲੋਂ ਸਾਂਝੀ ਕੀਤੇ ਜਾਣ ਦੀ ਉਮੀਦ ਹੈ।
ਇਹ ਵੀ ਪੜ੍ਹੋ- ਪੰਜਾਬ ਸਰਕਾਰ ਵਲੋਂ ਭਲਕੇ ਛੁੱਟੀ ਦਾ ਐਲਾਨ, ਸਕੂਲ, ਦਫ਼ਤਰ ਰਹਿਣਗੇ ਬੰਦ
ਇਹ ਡਰੋਨ ਅਤੇ ਇਸ ਨਾਲ ਜੁੜਿਆ ਪੈਕੇਟ ਬੀ. ਐੱਸ. ਐੱਫ਼ ਦੀ 27 ਬਟਾਲੀਅਨ ਦੇ ਬੀ. ਓ. ਪੀ. ਮੇਟਲਾ ਸੈਕਟਰ ਗੁਰਦਾਸਪੁਰ ਅਤੇ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਹਰੂਵਾਲ ਵਲੋਂ ਬਰਾਮਦ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਹਰੂਵਾਲ ਦੇ ਕਿਸਾਨ ਦੇ ਗੋਭੀ ਦੇ ਖੇਤਾਂ ਵਿੱਚੋਂ ਪਾਕਿਸਤਾਨੀ ਸਮੱਗਲਰਾਂ ਵੱਲੋਂ ਭੇਜਿਆ ਗਿਆ ਡਰੋਨ ਅਤੇ ਪੀਲੇ ਰੰਗ ਦਾ ਪੈਕੇਟ ਬਰਾਮਦ ਹੋਇਆ ਹੈ। ਡੇਰਾ ਬਾਬਾ ਨਾਨਕ ਪੁਲਸ ਅਤੇ ਬੀ.ਐੱਸ.ਐੱਫ ਨੇ ਡਰੋਨ ਅਤੇ ਪੈਕੇਟ ਨੂੰ ਕਬਜ਼ੇ 'ਚ ਲੈ ਕੇ ਇਲਾਕੇ 'ਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪਿਓ ਨਿਕਲਿਆ ਪੁੱਤ ਦਾ ਵੈਰੀ, ਆਪਣੇ ਹੱਥਾਂ ਨਾਲ ਪੁੱਤ ਨੂੰ ਉਤਾਰਿਆ ਮੌਤ ਦੇ ਘਾਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8