ਸਰਹੱਦ ਨੇੜਿਓਂ ਇਕ ਡਰੋਨ, ਪਿਸਤੌਲ ਤੇ 2 ਮੈਗਜ਼ੀਨ ਬਰਾਮਦ
Saturday, May 17, 2025 - 06:33 PM (IST)

ਤਰਨਤਾਰਨ (ਰਮਨ)- ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ ਬੀ.ਐੱਸ.ਐੱਫ ਅਤੇ ਥਾਣਾ ਖੇਮਕਰਨ ਦੀ ਪੁਲਸ ਵੱਲੋਂ ਚਲਾਏ ਗਏ ਸਾਂਝੇ ਆਪ੍ਰੇਸ਼ਨ ਦੌਰਾਨ ਇਕ ਪਿਸਤੌਲ, 2 ਮੈਗਜ਼ੀਨ ਅਤੇ ਇਕ ਡਰੋਨ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧ ਵਿਚ ਥਾਣਾ ਖੇਮਕਰਨ ਦੀ ਪੁਲਸ ਨੇ ਅਣਪਛਾਤੇ ਤਸਕਰ ਦੇ ਖਿਲਾਫ ਪਰਚਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਹਾਈਕੋਰਟ ਦੇ ਸਖ਼ਤ ਫਰਮਾਨ, ਪੰਜਾਬ DGP ਨੂੰ 90 ਦਿਨਾਂ ’ਚ ਰਿਪੋਰਟ ਪੇਸ਼ ਕਰਨ ਦੇ ਹੁਕਮ
ਬੀ.ਐੱਸ.ਐੱਫ ਦੇ ਇਕ ਅਧਿਕਾਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਥਾਣਾ ਖੇਮਕਰਨ ਦੀ ਪੁਲਸ ਤੇ ਬੀ.ਐੱਸ.ਐੱਫ ਦੇ ਜਵਾਨਾਂ ਵੱਲੋਂ ਸਾਂਝੇ ਤੌਰ 'ਤੇ ਚਲਾਏ ਗਏ ਤਲਾਸ਼ੀ ਅਭਿਆਨ ਦੌਰਾਨ ਇਕ ਡਰੋਨ, ਜਿਸ ਦੇ ਨਾਲ ਇਕ ਪਿਸਤੌਲ ਬਿਨਾਂ ਬੈਰਲ ਅਤੇ ਦੋ ਮੈਗਜ਼ੀਨ ਬਰਾਮਦ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਹ ਸਾਰਾ ਸਾਮਾਨ ਇਕ ਪੀਲੇ ਰੰਗ ਦੇ ਪੈਕਟ ਵਿਚ ਲਪੇਟਿਆ ਹੋਇਆ ਸੀ, ਜਿਸ ਦੀ ਸੂਚਨਾ ਮਿਲਣ ਤੋਂ ਬਾਅਦ ਉਸਨੂੰ ਖੋਲ੍ਹਣ ਦੌਰਾਨ ਬਰਾਮਦ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਥਾਣਾ ਖੇਮਕਰਨ ਦੀ ਪੁਲਸ ਸਬੰਧੀ ਅਣਪਛਾਤੇ ਵਿਅਕਤੀ ਖਿਲਾਫ ਪਰਚਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਵੱਡੀ ਖ਼ਬਰ: NIA ਦੀ ਪੰਜਾਬ 'ਚ ਵੱਡੀ ਕਾਰਵਾਈ, 15 ਥਾਵਾਂ 'ਤੇ ਕੀਤੀ ਛਾਪੇਮਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8