ਪਿੰਡ ਡੀਂਡਾ ਸਾਂਸੀਆ ਤੇ ਅਵਾਂਖਾ ਵਿਖੇ SSP ਗੁਰਦਾਸਪੁਰ ਦੀ ਅਗਵਾਈ ਹੇਠ ਡਰੋਨ ਨਾਲ ਸਰਚ ਅਭਿਆਨ ਚਲਾਇਆ
Sunday, Jun 16, 2024 - 06:24 PM (IST)
ਦੀਨਾਨਗਰ(ਹਰਜਿੰਦਰ ਸਿੰਘ ਗੋਰਾਇਆ)- ਬੀਤੀ ਦਿਨੀਂ ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਆਉਂਦੇ ਪਿੰਡ ਡੀਂਡਾ ਸਾਂਸੀਆ ਦੇ ਸੂਏ ਨੇੜਿਓਂ ਤਿੰਨ ਨੌਜਵਾਨਾਂ ਦੀਆਂ ਲਾਸ਼ਾਂ ਮਿਲੀਆਂ ਸਨ ਜਿਸ ਕਾਰਨ ਇਲਾਕੇ ਅੰਦਰ ਪੂਰੀ ਸਨਸਨੀ ਫੈਲੀ ਹੋਈ ਹੈ ਜਿਸ ਤੋਂ ਬਾਅਦ ਪੰਜਾਬ ਪੁਲਸ ਅਤੇ ਕਮਾਂਡੋ ਵੱਲੋਂ ਪੂਰੇ ਪਿੰਡ ਨੂੰ ਸੀਲ ਕਰਕੇ ਹਰ ਇੱਕ ਘਰ ਦੀ ਤਲਾਸ਼ੀ ਲਈ ਜਾ ਰਹੀ ਹੈ। ਜਿਸ ਤਹਿਤ ਅੱਜ ਦੂਜੇ ਦਿਨ ਐੱਸ. ਐੱਸ. ਪੀ. ਗੁਰਦਾਸਪੁਰ ਹਰੀਸ਼ ਕੁਮਾਰ ਦਾਯਮਾ ਦੀ ਅਗਵਾਈ ਹੇਠਾਂ ਵੱਡੀ ਗਿਣਤੀ ਵਿੱਚ ਪੰਜਾਬ ਪੁਲਸ ਦੇ ਜਵਾਨਾਂ ਅਤੇ ਕਮਾਂਡੋ ਨਾਲ ਪਿੰਡ ਅਵਾਂਖਾ ਅਤੇ ਡੀਂਡਾ ਸਾਂਸੀਆ ਨੂੰ ਸੀਲ ਕਰਕੇ ਡਰੋਨ ਦੀ ਸਹਾਇਤਾ ਦੇ ਨਾਲ ਹਰ ਘਰ ਵਿੱਚ ਸਰਚ ਬਿਆਨ ਚਲਾਇਆ ਗਿਆ ।
ਇਹ ਵੀ ਪੜ੍ਹੋ- ਪਹਾੜਾਂ 'ਚ ਘੁੰਮਣ ਗਏ ਪੰਜਾਬੀ ਐੱਨ. ਆਰ. ਆਈ. ਜੋੜੇ ਦੀ ਬੁਰੀ ਤਰ੍ਹਾਂ ਕੁੱਟਮਾਰ, ਪੀੜਤ ਦੀ ਪਤਨੀ ਨੇ ਦੱਸੀ ਸਾਰੀ ਗੱਲ
ਇਸ ਮੌਕੇ ਐੱਸ. ਐੱਸ. ਪੀ. ਗੁਰਦਾਸਪੁਰ ਹਰੀਸ਼ ਕੁਮਾਰ ਦਾਯਮਾ ਨੇ ਦੱਸਿਆ ਕਿ ਮ੍ਰਿਤਕ ਤਿੰਨਾਂ ਨੌਜਵਾਨਾਂ ਵਿੱਚੋਂ ਇੱਕ ਨੌਜਵਾਨ ਦੀ ਪਛਾਣ ਹੋ ਚੁੱਕੀ ਹੈ ਜੋ ਥਾਣਾ ਤਾਰਾਗੜ੍ਹ ਦੇ ਪਿੰਡ ਸਿਹੋੜਾ ਖੁਰਦ ਦਾ ਰਹਿਣ ਵਾਲਾ ਹੈ ਜਿਸ ਦੇ ਪਿਤਾ ਦੇ ਬਿਆਨਾਂ ਦੇ ਆਧਾਰ 'ਤੇ ਪੁਲਸ ਵੱਲੋਂ ਸੱਤ ਔਰਤਾਂ ਅਤੇ 10 ਵਿਅਕਤੀਆਂ ਖਿਲਾਫ ਵੱਖ-ਵੱਖ ਧਾਰਾ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਜਿਨ੍ਹਾਂ ਵਿੱਚ ਪਿੰਡ ਡੀਂਡਾ ਸਾਂਸੀਆ ਅਤੇ ਅਵਾਂਖਾ ਦੇ ਰਹਿਣ ਵਾਲੇ ਲੋਕ ਹਨ ਇਹਨਾਂ ਵਿੱਚੋਂ ਪੰਜ ਲੋਕਾਂ ਨੂੰ ਮੌਕੇ 'ਤੇ ਕਾਬੂ ਕਰ ਲਿਆ ਗਿਆ ਹੈ। ਉਹਨਾਂ ਕਿਹਾ ਕਿ ਇਹਨਾਂ ਪਿੰਡਾਂ ਅੰਦਰ ਲਗਾਤਾਰ ਪੁਲਸ ਵੱਲੋਂ ਸਰਚ ਅਭਿਆਨ ਚਲਾ ਕੇ ਨਸ਼ੇ ਦੀ ਲਾਹਨਤ ਨੂੰ ਬਿਲਕੁਲ ਖ਼ਤਮ ਕੀਤਾ ਜਾਵੇਗਾ ਤਾਂ ਕਿ ਆਉਣ ਵਾਲੇ ਦਿਨਾਂ ਵਿੱਚ ਨੌਜਵਾਨ ਪੀੜੀ ਇਸ ਦਲਦਲ ਵਿੱਚ ਫਸਣ ਤੋਂ ਬਚ ਸਕੇ। ਇਸ ਮੌਕੇ ਡੀ. ਐੱਸ. ਪੀ. ਦੀਨਾਨਗਰ ਸੁਖਵਿੰਦਰਪਾਲ ਸਿੰਘ, ਡੀ. ਐੱਸ. ਪੀ. ਬਲਜੀਤ ਸਿੰਘ ਕਾਹਲੋ, ਸਮੇਤ ਵੱਡੀ ਗਿਣਤੀ ਪੁਲਸ ਦੇ ਅਧਿਕਾਰੀ ਅਤੇ ਜਵਾਨ ਹਾਜ਼ਰ ਸਨ ।
ਇਹ ਵੀ ਪੜ੍ਹੋ- ਅੱਜ ਤੋਂ ਇਨ੍ਹਾਂ ਸ਼ਹਿਰਾਂ 'ਚ ਸ਼ੁਰੂ ਹੋਵੇਗੀ ਝੋਨੇ ਦੀ ਲਵਾਈ, ਪਾਵਰਕਾਮ ਵੱਲੋਂ ਨਿਰਵਿਘਨ ਬਿਜਲੀ ਦੇਣ ਲਈ ਤਿਆਰੀ ਮੁਕੰਮਲ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8