ਸਰਹੱਦ ਨੇੜਿਓਂ ਫਿਰ ਮਿਲਿਆ ਡਰੋਨ

04/18/2024 2:17:02 PM

ਤਰਨਤਾਰਨ/ਖੇਮਕਰਨ (ਰਮਨ ਚਾਵਲਾ, ਗੁਰਮੇਲ, ਅਵਤਾਰ)-ਭਾਰਤ-ਪਾਕਿਸਤਾਨ ਸਰਹੱਦ ਨੇੜੇ ਥਾਣਾ ਖੇਮਕਰਨ ਦੀ ਪੁਲਸ ਅਤੇ ਬੀ. ਐੱਸ. ਐੱਫ਼. ਵੱਲੋਂ ਸਾਂਝੇ ਆਪ੍ਰੇਸ਼ਨ ਦੌਰਾਨ ਖੇਤਾਂ ਵਿਚੋਂ ਇਕ ਚੀਨੀ ਡਰੋਨ ਨੂੰ ਬਰਾਮਦ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਇਸ ਸਬੰਧੀ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਸਕੂਲ ਜਾ ਰਹੇ ਇਕਲੌਤੇ ਪੁੱਤ ਦੀ ਹਾਦਸੇ 'ਚ ਮੌਤ, ਮਰੇ ਪੁੱਤ ਦਾ ਕਦੇ ਪੈਰ ਤੇ ਕਦੇ ਹੱਥ ਚੁੰਮਦਾ ਰਿਹਾ ਪਿਓ

ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਭਿੱਖੀਵਿੰਡ ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਇਕ ਸੂਚਨਾ ਪ੍ਰਾਪਤ ਹੋਈ ਸੀ ਕਿ ਭਾਰਤ-ਪਾਕਿਸਤਾਨ ਸਰਹੱਦ ਨੂੰ ਪਾਰ ਕਰਦੇ ਹੋਏ ਇਕ ਡਰੋਨ ਬੀ. ਓ. ਪੀ. ਹਰਭਜਨ ਰਾਹੀਂ ਭਾਰਤੀ ਖੇਤਰ ’ਚ ਦਾਖਲ ਹੋਇਆ ਹੈ, ਜਿਸ ਤੋਂ ਬਾਅਦ ਥਾਣਾ ਖੇਮਕਰਨ ਅਤੇ ਬੀ. ਐੱਸ. ਐੱਫ. ਵੱਲੋਂ ਸਾਂਝੇ ਤੌਰ ਉਪਰ ਮੰਗਲਵਾਰ ਤਲਾਸ਼ੀ ਅਭਿਆਨ ਸ਼ੁਰੂ ਕੀਤਾ ਗਿਆ। ਇਸ ਦੌਰਾਨ ਸਰਹੱਦ ਨੇੜੇ ਸੁਖਦੇਵ ਸਿੰਘ ਪੁੱਤਰ ਅਰਜਨ ਸਿੰਘ ਵਾਸੀ ਕਲਸ ਦੇ ਖੇਤਾਂ ’ਚੋਂ ਡਿੱਗੇ ਹੋਏ ਚੀਨੀ ਡਰੋਨ ਜੋ ਭਾਰਤ-ਪਾਕਿਸਤਾਨ ਸਰਹੱਦ ਤੋਂ ਕੁਝ ਦੂਰੀ ’ਤੇ ਮੌਜੂਦ ਹੈ ਨੂੰ ਬਰਾਮਦ ਕੀਤਾ ਗਿਆ। ਜਿਸ ਸਬੰਧੀ ਥਾਣਾ ਖੇਮਕਰਨ ਵਿਖੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਤਰਨਤਾਰਨ ਤੋਂ ਵੱਡੀ ਖ਼ਬਰ: ਹਸਪਤਾਲ ਤੋਂ ਤੜਕੇ 2 ਵਜੇ ਪੁਲਸ ਨੂੰ ਚਕਮਾ ਦੇ ਕੇ ਫ਼ਰਾਰ ਹੋਇਆ ਰਾਜੂ ਸ਼ੂਟਰ 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News