ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ ਇਕ ਡਰੋਨ ਬਰਾਮਦ

Friday, Oct 04, 2024 - 04:06 PM (IST)

ਤਰਨਤਾਰਨ/ਸਰਾਏ ਅਮਾਨਤ ਖਾਂ (ਰਮਨ,ਨਰਿੰਦਰ)-ਭਾਰਤ-ਪਾਕਿਸਤਾਨ ਸਰਹੱਦ ਨੇੜੇ ਲੱਗਦੇ ਖੇਤਾਂ ਵਿਚੋਂ ਬੀ.ਐੱਸ.ਐੱਫ ਨੇ ਇਕ ਡਰੋਨ ਨੂੰ ਬਰਾਮਦ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ, ਜਿਸ ਸਬੰਧੀ ਥਾਣਾ ਸਰਾਈ ਅਮਾਨਤ ਖਾਂ ਵਿਖੇ ਅਣਪਛਾਤੇ ਤਸਕਰ ਖ਼ਿਲਾਫ਼ ਪਰਚਾ ਦਰਜ ਕਰ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਸਿਹਤ ਨਾਲ ਜੁੜੀ ਅਪਡੇਟ

ਜਾਣਕਾਰੀ ਦੇ ਅਨੁਸਾਰ ਬੀ.ਐੱਸ.ਐੱਫ ਦੇ ਜਵਾਨਾਂ ਵੱਲੋਂ ਜਦੋਂ ਭਾਰਤ-ਪਾਕਿਸਤਾਨ ਸਰਹੱਦ ਨੇਡ਼ੇ ਲੱਗਦੇ ਪਿੰਡ ਨੌਸ਼ਹਿਰਾ ਢਾਲਾ ਵਿਖੇ ਗਸ਼ਤ ਕੀਤੀ ਜਾ ਰਹੀ ਸੀ ਤਾਂ ਇਸ ਦੌਰਾਨ ਖੇਤਾਂ ਵਿਚ ਡਿੱਗੇ ਇਕ ਟੁੱਟੇ ਹੋਏ ਡਰੋਨ ਨੂੰ ਬਰਾਮਦ ਕੀਤਾ ਗਿਆ। ਇਹ ਡਰੋਨ ਚੀਨ ਦਾ ਬਣਿਆ ਹੋਇਆ ਹੈ, ਜਿਸ ਨੂੰ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਸ ਵੱਲੋਂ ਕਬਜ਼ੇ ਵਿਚ ਲੈਂਦੇ ਹੋਏ ਅਣਪਛਾਤੇ ਤਸਕਰ ਖਿਲਾਫ ਮਾਮਲਾ ਦਰਜ ਕਰ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ-  ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਪੂਜਾ ਦਾ ਸਾਮਾਨ ਦਰਿਆ 'ਚ ਪਰਵਾਉਣ ਗਏ ਪਿਓ-ਪੁੱਤ ਰੁੜੇ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News