ਸਰਹੱਦੀ ਖੇਤਰ ''ਚ ਹੈਰੋਇਨ ਸਣੇ ਡਰੋਨ ਬਰਾਮਦ

Tuesday, Oct 22, 2024 - 01:22 PM (IST)

ਤਰਨਤਾਰਨ(ਰਮਨ ਚਾਵਲਾ)- ਜ਼ਿਲ੍ਹੇ ਦੇ ਸਰਹੱਦੀ ਖੇਤਰ ਵਿਚ ਬੀ.ਐੱਸ.ਐੱਫ ਅਤੇ ਥਾਣਾ ਵਲਟੋਹਾ ਦੀ ਪੁਲਸ ਵੱਲੋਂ ਸਾਂਝੇ ਤੌਰ ਉਪਰ ਇਕ ਡਰੋਨ ਨੂੰ 567 ਗ੍ਰਾਮ ਹੈਰੋਇਨ ਸਣੇ ਬਰਾਮਦ ਕਰਨ ’ਚ ਸਫ਼ਲਤਾ ਹਾਸਲ ਕੀਤੀ ਗਈ ਹੈ, ਜਿਸ ਸਬੰਧੀ ਪੁਲਸ ਵੱਲੋਂ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ-  ਪੰਜਾਬ 'ਚ ਠੰਡ ਦੀ ਹੋਵੇਗੀ ਸ਼ੁਰੂਆਤ, ਇਸ ਤਾਰੀਖ਼ ਤੋਂ ਬਦਲੇਗਾ ਮੌਸਮ ਦਾ ਮਿਜਾਜ਼

ਬੀ.ਐੱਸ.ਐੱਫ ਦੇ ਅਧਿਕਾਰੀ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਅਨੁਸਾਰ ਅੱਜ ਸ਼ਾਮ 04:05 ਵਜੇ ਦੇ ਕਰੀਬ, ਬੀ.ਐੱਸ.ਐੱਫ ਦੇ ਜਵਾਨਾਂ ਵੱਲੋਂ ਪਿੰਡ ਕਾਲੀਆ ਦੇ ਨਾਲ ਲੱਗਦੇ ਖੇਤਾਂ ’ਚੋਂ 1 ਪੈਕੇਟ (ਕੁੱਲ ਵਜ਼ਨ- 567 ਗ੍ਰਾਮ) ਦੇ ਨਾਲ 1 ਛੋਟਾ ਡਰੋਨ ਬਰਾਮਦ ਕੀਤਾ ਗਿਆ, ਜਿਸ ਦੀ ਤਲਾਸ਼ੀ ਲੈਣ ਉਪਰੰਤ ਉਸ ’ਚੋਂ ਹੈਰੋਇਨ ਬਰਾਮਦ ਕੀਤੀ ਗਈ। ਇਹ ਡਰੋਨ ਸਰਹੱਦ ’ਤੇ ਤਾਇਨਾਤ ਤਕਨੀਕੀ ਦਖਲ ਕਾਰਨ ਡਿੱਗਿਆ ਮੰਨਿਆ ਜਾ ਰਿਹਾ ਹੈ।ਇਸ ਸਬੰਧੀ ਥਾਣਾ ਵਲਟੋਹਾ ਕਰਨ ਦੀ ਪੁਲਸ ਵੱਲੋਂ ਚੀਨ ਦੇ ਬਣੇ ਡਰੋਨ ਅਤੇ ਹੈਰੋਇਨ ਨੂੰ ਆਪਣੇ ਕਬਜ਼ੇ ’ਚ ਲੈਂਦੇ ਹੋਏ ਅਣਪਛਾਤੇ ਸਮੱਗਲਰ ਖਿਲਾਫ ਪਰਚਾ ਦਰਜ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ- ਕਰਵਾਚੌਥ 'ਤੇ ਮਹਿੰਦੀ ਲਗਵਾ ਰਹੀ ਔਰਤ 'ਤੇ ਚੜ੍ਹਾ 'ਤਾ ਟਰੈਕਟਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News