ਆਸਟ੍ਰੇਲੀਆ ਦੇ ਸ਼ਰਧਾਲੂ ਪਰਿਵਾਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਵਾਲੀ ਬੱਸ ਸ਼੍ਰੋਮਣੀ ਕਮੇਟੀ ਨੂੰ ਕੀਤੀ ਭੇਟ

Saturday, Nov 16, 2024 - 04:55 PM (IST)

ਆਸਟ੍ਰੇਲੀਆ ਦੇ ਸ਼ਰਧਾਲੂ ਪਰਿਵਾਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਵਾਲੀ ਬੱਸ ਸ਼੍ਰੋਮਣੀ ਕਮੇਟੀ ਨੂੰ ਕੀਤੀ ਭੇਟ

ਅੰਮ੍ਰਿਤਸਰ (ਦੀਪਕ/ਸਰਬਜੀਤ)-ਆਸਟ੍ਰੇਲੀਆ ਨਿਵਾਸੀ ਜਤਿੰਦਰ ਸਿੰਘ ਉੱਪਲ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਲਈ ਪਾਲਕੀ ਸਾਹਿਬ ਵਾਲੀ ਬੱਸ ਭੇਟ ਕੀਤੀ ਗਈ, ਜਿਸ ਦੀ ਚਾਬੀਆਂ ਸ਼੍ਰੋਮਣੀ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ ਅਤੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੂੰ ਸੌਂਪੀਆਂ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਅਤੇ ਮਰਯਾਦਾ ਨੂੰ ਧਿਆਨ ਵਿਚ ਰੱਖਦਿਆਂ ਇਸ ਬੱਸ ਨੂੰ ਵਿਸ਼ੇਸ਼ ਤੌਰ ’ਤੇ ਤਿਆਰ ਕਰਵਾਇਆ ਗਿਆ ਹੈ, ਜਿਸ ਅੰਦਰ 300 ਪਾਵਨ ਸਰੂਪ ਸੁਭਾਇਮਾਨ ਕੀਤੇ ਜਾ ਸਕਦੇ ਹਨ।

ਇਹ ਵੀ ਪੜ੍ਹੋ-  ਪ੍ਰੇਮੀ ਨਾਲ ਗੱਡੀ 'ਚ ਸਵਾਰ ਔਰਤ ਨਾਲ ਉਹ ਹੋਇਆ ਜੋ ਸੋਚਿਆ ਵੀ ਨਾ ਸੀ

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸੰਗਤਾਂ ਦੀ ਮੰਗ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਸਤਿਕਾਰ ਅਤੇ ਮਰਿਆਦਾ ਅਨੁਸਾਰ ਵੱਖ-ਵੱਖ ਅਸਥਾਨਾਂ ’ਤੇ ਪਹੁੰਚਾਉਣ ਦੀ ਜ਼ਿੰਮੇਵਾਰੀ ਨਿਭਾਈ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਆਸਟ੍ਰੇਲੀਆ ਦੀਆਂ ਸੰਗਤਾਂ ਦੀ ਮੰਗ ’ਤੇ ਬੀਤੇ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਆਸਟ੍ਰੇਲੀਆ ਭੇਜੇ ਗਏ ਸਨ, ਜਿਸ ਦੇ ਧੰਨਵਾਦ ਵਜੋਂ ਸ. ਜਤਿੰਦਰ ਸਿੰਘ ਉੱਪਲ ਅਤੇ ਉਨ੍ਹਾਂ ਦੇ ਪਰਿਵਾਰ ਨੇ ਪਾਵਨ ਸਰੂਪਾਂ ਵਾਲੀ ਵਿਸ਼ੇਸ਼ ਬੱਸ ਤਿਆਰ ਕਰਵਾ ਕੇ ਸ਼੍ਰੋਮਣੀ ਕਮੇਟੀ ਨੂੰ ਦਿੱਤੀ ਹੈ। ਇਸ ਮੌਕੇ ਓ. ਐੱਸ. ਡੀ. ਸਤਬੀਰ ਸਿੰਘ ਧਾਮੀ, ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਬਲਵਿੰਦਰ ਸਿੰਘ ਕਾਹਲਵਾਂ ਆਦਿ ਮੌਜੂਦ ਸਨ।

ਇਹ ਵੀ ਪੜ੍ਹੋ-  ਪੰਜਾਬ 'ਚ ਧੁੰਦ ਕਾਰਨ ਵੱਡਾ ਹਾਦਸਾ, ਬੱਸ ਤੇ ਟਰੈਕਟਰ ਦੀ ਟੱਕਰ 'ਚ ਇਕ ਦੀ ਮੌਤ ਤੇ ਕਈ ਜ਼ਖ਼ਮੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News