ਬੰਬੀ ਚਲਾਉਣ ਲੱਗਿਆਂ ਖੇਤ ਮਜ਼ਦੂਰ ਨੂੰ ਪਿਆ ਕਰੰਟ, ਹੋਈ ਮੌਤ

Monday, Aug 05, 2024 - 05:43 PM (IST)

ਬੰਬੀ ਚਲਾਉਣ ਲੱਗਿਆਂ ਖੇਤ ਮਜ਼ਦੂਰ ਨੂੰ ਪਿਆ ਕਰੰਟ, ਹੋਈ ਮੌਤ

ਝਬਾਲ (ਨਰਿੰਦਰ) - ਥਾਣਾ ਝਬਾਲ ਅਧੀਨ ਆਉਂਦੇ ਪਿੰਡ ਭੋਜੀਆਂ ਵਿਖੇ ਕਰੰਟ ਲੱਗਣ ਨਾਲ ਇਕ ਖੇਤ ਮਜ਼ਦੂਰ ਦੀ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹਰਬੰਸ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਭੋਜੀਆਂ, ਨਿਰਮਲ ਸਿੰਘ ਪੁੱਤਰ ਦਰਸ਼ਨ ਸਿੰਘ ਦੇ ਖੇਤਾਂ ’ਚ ਖਾਦ ਪਾ ਰਿਹਾ ਸੀ। ਉਕਤ ਕਿਸਾਨ ਦੇ ਕਹਿਣ ’ਤੇ ਜਦੋਂ ਹਰਬੰਸ ਸਿੰਘ ਮੋਟਰ ਚਲਾਉਣ ਲਈ ਗਿਆ ਤਾਂ ਉਸ ਨੂੰ ਸਰਕਟ ਸ਼ਾਰਟ ਹੋਣ ਕਰਕੇ ਜ਼ੋਰਦਾਰ ਕਰੰਟ ਲੱਗ ਗਿਆ। ਪਰਿਵਾਰਕ ਮੈਂਬਰਾਂ ਵੱਲੋਂ ਜਦੋਂ ਉਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਜਾ ਰਿਹਾ ਸੀ ਤਾਂ ਰਸਤੇ ’ਚ ਹੀ ਉਸ ਨੇ ਦਮ ਤੋੜ ਦਿੱਤਾ। ਘਟਨਾ ਦੀ ਸੂਚਨਾ ਮਿਲਣ 'ਤੇ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਤਰਨਤਾਰਨ ਵਿਖੇ ਭੇਜ ਦਿੱਤਾ।

ਇਹ ਵੀ ਪੜ੍ਹੋ - ਵੱਡੀ ਖ਼ਬਰ : 15 ਅਗਸਤ ਤੋਂ 19 ਅਗਸਤ ਤੱਕ ਹੋਈਆਂ ਛੁੱਟੀਆਂ! ਸਕੂਲ ਰਹਿਣਗੇ ਬੰਦ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News