ਅੰਮ੍ਰਿਤਸਰ 'ਚ ਨੌਜਵਾਨਾਂ ਦੀਆਂ ਦੋ ਧਿਰਾਂ ਹੋਈਆਂ ਆਹਮੋ-ਸਾਹਮਣੇ, ਝਗੜੇ ਦੌਰਾਨ ਲੱਥੀ ਪੱਗ

05/28/2023 6:06:35 PM

ਅੰਮ੍ਰਿਤਸਰ (ਬਿਊਰੋ)- ਅੰਮ੍ਰਿਤਸਰ ਵਿਚ ਬੀਤੇ ਦਿਨ ਨੌਜਵਾਨਾਂ ਦੇ ਦੋ ਧੜਿਆਂ 'ਚ ਜ਼ਬਰਦਸਤ ਝੜਪ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਝੜਪ 'ਚ ਨੌਜਵਾਨਾਂ ਵੱਲੋਂ ਇਕ-ਦੂਜੇ 'ਤੇ ਹਮਲਾ ਕੀਤਾ ਗਿਆ ਸੀ। ਮਾਮਲਾ ਇੰਨਾ ਗਰਮਾ ਗਿਆ ਸੀ ਕਿ ਇਕ ਨੌਜਵਾਨਾਂ ਦੀ ਪੱਗਾਂ ਵੀ ਲਾਹ ਦਿੱਤੀ ਗਈ। ਇਸ ਦੌਰਾਨ ਮੌਕੇ 'ਤੇ ਮੌਜੂਦ ਲੋਕਾਂ ਨੇ ਇਸ ਘਟਨਾ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ 'ਤੇ ਅਪਲੋਡ ਕਰ ਦਿੱਤੀ, ਜੋ ਹੁਣ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। 

ਇਹ ਵੀ ਪੜ੍ਹੋ- ਇਟਲੀ 'ਚ ਵਿਅਕਤੀ ਵੱਲੋਂ ਸ੍ਰੀ ਗੁਟਕਾ ਸਾਹਿਬ ਦੀ ਬੇਅਦਬੀ, ਵੀਡੀਓ ਬਣਾ ਕੀਤੀ ਵਾਇਰਲ

ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਦਿਆਂ ਹੀ ਏ.ਸੀ.ਪੀ ਵਰਿੰਦਰ ਸਿੰਘ ਖੋਸਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਹੈ ਕਿ ਸਾਨੂੰ ਅੱਜ ਇਕ ਜਾਣਕਾਰੀ ਮਿਲੀ ਸੀ ਕਿ ਅਣਪਛਾਤੇ ਵਿਅਕਤੀਆਂ ਵੱਲੋਂ ਰਣਜੀਤ ਐਵੇਨਿਊ ਵਿਖੇ ਹੁੱਲੜਬਾਜ਼ੀ ਕੀਤੀ ਗਈ। ਜਿਸ 'ਚ  ਦੋ ਧਿਰਾਂ ਨੇ ਆਪਸ 'ਚ ਝਗੜਾ ਕੀਤਾ ਅਤੇ ਇਕ-ਦੂਜੇ ਨੂੰ ਜ਼ਖ਼ਮੀ ਕਰਕੇ ਇਕ ਨੌਜਵਾਨ ਦੀ ਪੱਗ ਵੀ ਲਾਹ ਦਿੱਤੀ। 

ਇਹ ਵੀ ਪੜ੍ਹੋ- ਰਿਸ਼ਤੇ ਹੋਏ ਤਾਰ-ਤਾਰ, ਪਤੀ ਨੂੰ ਜਾਨੋਂ ਮਾਰਨ ਦੀ ਸਾਜਿਸ਼ ’ਚ ਪਤਨੀ ਨਿਕਲੀ ਮਾਸਟਰ ਮਾਈਂਡ, ਜਾਣੋ ਪੂਰਾ ਮਾਮਲਾ

ਜਿਸ ਤੋਂ ਬਾਅਦ ਰਣਜੀਤ ਐਵੀਨਿਊ ਥਾਣਾ ਵਿਖੇ ਸਾਰੇ ਅਣਪਛਾਤੇ ਨੌਜਵਾਨਾਂ ਦੇ ਖ਼ਿਲਾਫ਼ ਆਈ. ਪੀ. ਐੱਸ ਦੀ ਧਾਰਾ 160, ਧਾਰਾ 148, ਧਾਰਾ  295ਏ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਸਾਨੂੰ ਇਸ ਘਟਨਾ ਦੀਆਂ ਮੌਕੇ 'ਤੇ ਵੀਡੀਓ ਵੀ ਮਿਲੀਆਂ ਹਨ, ਜਿਨ੍ਹਾਂ ਨੌਜਵਾਨਾਂ ਵੱਲੋਂ ਹੁੱਲੜਬਾਜ਼ੀ ਕੀਤੀ ਗਈ ਹੈ, ਉਨ੍ਹਾਂ ਨੌਜਵਾਨ ਨੂੰ ਜਲਦ ਹੀ ਹਿਰਾਸਤ ਵਿਚ ਲਿਆ ਜਾਵੇਗਾ। ਅੰਮ੍ਰਿਤਸਰ 'ਚ ਕਿਸੇ ਵੀ ਨੌਜਵਾਨ ਵੱਲੋਂ ਹੁੱਲੜਬਾਜ਼ੀ ਕਰਨ 'ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹੁਣ ਵੀ ਜਿਹੜੇ ਨੌਜਵਾਨਾਂ ਵੱਲੋਂ ਹੁੱਲੜਬਾਜ਼ੀ ਕੀਤੀ ਗਈ ਹੈ, ਉਨ੍ਹਾਂ 'ਤੇ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ- ਕਾਨੂੰਨ ਨਾਲ ਖਿਲਵਾੜ ਕਰਨ ਵਾਲਿਆਂ ਦੀ ਹੁਣ ਨਹੀਂ ਖੈਰ, ਤੁਰੰਤ ਹੋਵੇਗੀ ‘ਐੱਫ਼. ਆਈ. ਆਰ.’

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


Shivani Bassan

Content Editor

Related News