ਗਲੀ ''ਚ ਗੰਦੇ ਪਾਣੀ ਨੂੰ ਲੈ ਕੇ ਹੋਈ ਤਕਰਾਰ, ਪਿਓ-ਪੁੱਤ ''ਤੇ ਕੀਤਾ ਜਾਨਲੇਵਾ ਹਮਲਾ
Monday, Jun 29, 2026 - 05:48 PM (IST)
ਗੁਰਦਾਸਪੁਰ(ਹਰਮਨ)- ਗੁਰਦਾਸਪੁਰ ਦੇ ਮੁਹੱਲਾ ਸੰਗਲਪੁਰਾ ਗਲੀ 'ਚ ਖੜ੍ਹੇ ਗੰਦੇ ਪਾਣੀ ਦੀ ਸਫਾਈ ਨੂੰ ਲੈ ਕੇ ਕੁਝ ਦਿਨ ਪਹਿਲਾਂ ਹੋਈ ਮਾਮੂਲੀ ਤਕਰਾਰ ਤੋਂ ਬਾਅਦ ਇੱਕ ਪਰਿਵਾਰ 'ਤੇ ਗੁਆਂਢੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਅਤੇ ਡੰਡਿਆਂ ਨਾਲ ਹਮਲਾ ਕਰਨ ਦੇ ਦੋਸ਼ ਲਗਾਏ ਗਏ ਹਨ। ਇਸ ਹਮਲੇ 'ਚ ਇੱਕ ਨੌਜਵਾਨ ਸਮੇਤ ਦੋ ਵਿਅਕਤੀਆਂ ਦੇ ਜ਼ਖਮੀ ਹੋਣ ਦੀ ਜਾਣਕਾਰੀ ਹੈ। ਘਟਨਾ ਨਾਲ ਸਬੰਧਤ ਇਕ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਨੂੰ ਲੈ ਕੇ ਪੀੜਤ ਪਰਿਵਾਰ ਵੱਲੋਂ ਪੁਲਸ ਕੋਲ ਕਾਰਵਾਈ ਦੀ ਮੰਗ ਕੀਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ: 15 ਦੇ ਕਰੀਬ ਲੁਟੇਰਿਆਂ ਨੇ ਸਰਕਾਰੀ ਗੁਦਾਮ 'ਚ ਮਾਰਿਆ ਡਾਕਾ, ਚੌਂਕੀਦਾਰਾਂ ਨੂੰ ਬੰਧਕ ਬਣਾ ਕੀਤੀ ਵੱਡੀ ਲੁੱਟ
ਜਾਣਕਾਰੀ ਅਨੁਸਾਰ ਗੁਰਦਾਸਪੁਰ ਵਾਸੀ ਨਵੀਨ ਕੁਮਾਰ ਅਤੇ ਉਸ ਦੀ ਪਤਨੀ ਰੇਨੂ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਗਲੀ 'ਚ ਸੀਵਰੇਜ ਦੀ ਸਫਾਈ ਤੋਂ ਬਾਅਦ ਖੜ੍ਹੇ ਪਾਣੀ ਨੂੰ ਲੈ ਕੇ ਉਨ੍ਹਾਂ ਦੀ ਆਪਣੇ ਗੁਆਂਢੀਆਂ ਨਾਲ ਮਾਮੂਲੀ ਤਕਰਾਰ ਹੋਈ ਸੀ। ਉਨ੍ਹਾਂ ਦੱਸਿਆ ਕਿ ਬੀਤੀ ਰਾਤ ਕੁਝ ਵਿਅਕਤੀਆਂ ਵੱਲੋਂ ਉਨ੍ਹਾਂ ਦੇ ਘਰ ਵਿੱਚ ਦਾਖਲ ਹੋ ਕੇ ਹਮਲਾ ਕੀਤਾ ਗਿਆ।
ਇਹ ਵੀ ਪੜ੍ਹੋ- ਪੰਜਾਬ 'ਚ ਖ਼ਤਰੇ ਦੀ ਘੰਟੀ! ਰਾਵੀ ਦਰਿਆ 'ਚ ਪਾਣੀ ਛੱਡਣ ਕਾਰਣ ਅੱਧੀ ਦਰਜਨ ਪਿੰਡਾਂ 'ਤੇ ਆਈ ਵੱਡੀ ਆਫਤ
ਪੀੜਤ ਪਰਿਵਾਰ ਦੇ ਮੁਤਾਬਕ ਹਮਲਾਵਰਾਂ ਵੱਲੋਂ ਘਰ 'ਚ ਮਾਰਕੁੱਟ ਕਰਨ ਦੇ ਨਾਲ-ਨਾਲ ਤੋੜਫੋੜ ਵੀ ਕੀਤੀ ਗਈ। ਇਸ ਤੋਂ ਬਾਅਦ ਨਵੀਨ ਕੁਮਾਰ ਅਤੇ ਉਸ ਦੇ 17 ਸਾਲਾ ਪੁੱਤਰ ਨਾਲ ਗਲੀ ਵਿੱਚ ਵੀ ਕੁੱਟਮਾਰ ਕੀਤੀ ਗਈ। ਦੋਵੇਂ ਜ਼ਖਮੀ ਹਾਲਤ ਵਿੱਚ ਹਸਪਤਾਲ ਪਹੁੰਚੇ। ਪਰਿਵਾਰ ਨੇ ਦਾਅਵਾ ਕੀਤਾ ਕਿ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ ਅਤੇ ਉਨ੍ਹਾਂ ਵੱਲੋਂ ਪੁਲਸ ਨੂੰ ਸ਼ਿਕਾਇਤ ਦੇ ਦਿੱਤੀ ਗਈ ਹੈ। ਪੀੜਤ ਪਰਿਵਾਰ ਨੇ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਹਮਲਾ ਕਰਨ ਵਾਲੇ ਵਿਅਕਤੀਆਂ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਇਹ ਵੀ ਪੜ੍ਹੋ- ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ ਜਾਰੀ, 2 ਜੁਲਾਈ ਤੱਕ ਮੀਂਹ...
ਇਸ ਮਾਮਲੇ ਸਬੰਧੀ ਜਦੋਂ ਥਾਣਾ ਸਿਟੀ ਗੁਰਦਾਸਪੁਰ ਦੇ ਐਸਐਚਓ ਦਵਿੰਦਰ ਪ੍ਰਕਾਸ਼ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਪੀੜਤ ਪਰਿਵਾਰ ਦੀ ਸ਼ਿਕਾਇਤ ਮਿਲਣ ਤੋਂ ਬਾਅਦ ਬਿਆਨ ਦਰਜ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਮੈਡੀਕਲ ਰਿਪੋਰਟ ਅਤੇ ਸੀਸੀਟੀਵੀ ਫੁਟੇਜ ਦੀ ਜਾਂਚ ਦੇ ਆਧਾਰ ’ਤੇ ਮਾਮਲੇ ਵਿੱਚ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
