ਟਿਕਟ ਚੈਕਿੰਗ ਮੁਹਿੰਮ ਤਹਿਤ 67 ਯਾਤਰੀਆਂ ਤੋਂ 52 ਹਜ਼ਾਰ ਰੁਪਏ ਜੁਰਮਾਨਾ ਵਸੂਲਿਆ
Wednesday, Aug 28, 2024 - 06:01 PM (IST)
ਅੰਮ੍ਰਿਤਸਰ (ਜ.ਬ)-ਫ਼ਿਰੋਜ਼ਪੁਰ ਰੇਲਵੇ ਡਵੀਜ਼ਨ ਦੇ ਡੀ. ਆਰ. ਐੱਮ. ਸੰਜੇ ਸਾਹੂ ਦੀ ਅਗਵਾਈ ਹੇਠ ਸੀਨੀਅਰ ਡੀ. ਸੀ. ਐੱਮ. ਪਰਮਦੀਪ ਸਿੰਘ ਸੈਣੀ ਦੀ ਅਗਵਾਈ ਹੇਠ ਟ੍ਰੇਨ ਨੰਬਰ 12380 (ਅੰਮ੍ਰਿਤਸਰ-ਸਿਆਲਦਾਹ ਜਲਿਆਂਵਾਲਾ ਬਾਗ ਐਕਸਪ੍ਰੈੱਸ) ਅਤੇ ਟ੍ਰੇਨ ਨੰਬਰ 12919 (ਡਾ. ਅੰਬੇਡਕਰ ਨਗਰ-ਸ੍ਰੀ ਮਾਤਾ ਵੈਸ਼ਨੋ ਦੇਵੀ ਕਟੜਾ ਮਾਲਵਾ ਸੁਪਰਫਾਸਟ ਐਕਸਪ੍ਰੈੱਸ ਵਿਚ ਇੰਟੈਂਸਿਵ ਟਿਕਟ ਚੈਕਿੰਗ ਮੁਹਿੰਮ ਚਲਾਈ ਗਈ।
ਇਹ ਵੀ ਪੜ੍ਹੋ- ਦੋ ਧੀਆਂ ਦੇ ਪਿਓ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ 'ਚ ਦੱਸੀ ਹੈਰਾਨ ਕਰ ਦੇਣ ਵਾਲੀ ਗੱਲ
ਇਸ ਟਿਕਟ ਚੈਕਿੰਗ ਮੁਹਿੰਮ ਵਿਚ ਉਨ੍ਹਾਂ ਦੇ ਨਾਲ ਕਮਰਸ਼ੀਅਲ ਇੰਸਪੈਕਟਰ ਜਲੰਧਰ ਰਾਜੇਸ਼ ਧੀਮਾਨ ਸਮੇਤ ਟਿਕਟ ਚੈਕਿੰਗ ਸਟਾਫ਼, ਆਰ. ਪੀ. ਐੱਫ. ਅਤੇ ਜੀ. ਆਰ. ਪੀ. ਦੇ ਜਵਾਨ ਵੀ ਮੌਜੂਦ ਸਨ। ਉਨ੍ਹਾਂ ਨੇ ਟਿਕਟ ਚੈਕਿੰਗ ਟੀਮ ਦੇ ਨਾਲ ਏ. ਸੀ., ਸਲਿੱਪਰ ਅਤੇ ਜਨਰਲ ਕੋਚਾਂ ਵਿਚ ਟਿਕਟਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ। ਬਿਨਾਂ ਟਿਕਟ ਅਤੇ ਬੇਨਿਯਮੀ ਨਾਲ ਸਫਰ ਕਰਨ ਵਾਲੇ 87 ਯਾਤਰੀਆਂ ਤੋਂ ਕਰੀਬ 52 ਹਜ਼ਾਰ ਰੁਪਏ ਦਾ ਜੁਰਮਾਨਾ ਵਸੂਲਿਆ ਗਿਆ।
ਇਹ ਵੀ ਪੜ੍ਹੋ-ਪੰਜਾਬ 'ਚ ਵੱਡੀ ਵਾਰਦਾਤ, ਆੜ੍ਹਤੀਏ 'ਤੇ ਤਾਬੜਤੋੜ ਫਾਇਰਿੰਗ
ਸੀਨੀਅਰ ਡੀ. ਸੀ. ਐੱਮ. ਪਰਮਦੀਪ ਸਿੰਘ ਸੈਣੀ ਨੇ ਕਿਹਾ ਕਿ ਬਿਨਾਂ ਟਿਕਟ ਯਾਤਰਾ ਕਰਨਾ ਕਾਨੂੰਨ ਦੇ ਤਹਿਤ ਜੁਰਮ ਹੈ। ਉਨ੍ਹਾਂ ਯਾਤਰੀਆਂ ਨੂੰ ਅਪੀਲ ਕੀਤੀ ਕਿ ਉਹ ਬਿਨ੍ਹਾਂ ਟਿਕਟ ਤੋਂ ਸਫ਼ਰ ਨਾ ਕਰਨ। ਉਨ੍ਹਾਂ ਕਿਹਾ ਕਿ ਅਜਿਹੀ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ਫ਼ਿਰੋਜ਼ਪੁਰ ਡਵੀਜ਼ਨ ਦੇ ਸਟੇਸ਼ਨਾਂ ਅਤੇ ਗੱਡੀਆਂ ਵਿੱਚ ਸਖ਼ਤੀ ਜਾਰੀ ਰਹੇਗੀ।
ਇਹ ਵੀ ਪੜ੍ਹੋ- ਅੰਮ੍ਰਿਤਸਰ ਹਵਾਈ ਅੱਡੇ 'ਤੇ ਚੂਹਿਆਂ ਦੀ ਲੈਂਡਿੰਗ, ਦੇਖੋ ਹੈਰਾਨ ਕਰਨ ਵਾਲੀ ਵੀਡੀਓ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8