ਅਕਤੂਬਰ ’ਚ ਬਿਨਾਂ ਟਿਕਟ ਰੇਲ ਯਾਤਰੀਆਂ ਤੋਂ 3.2 ਕਰੋੜ ਰੁਪਏ ਵਸੂਲਿਆ ਜੁਰਮਾਨਾ

11/09/2023 12:29:54 PM

ਜੈਤੋ/ਅੰਮ੍ਰਿਤਸਰ (ਪਰਾਸ਼ਰ, ਜਸ਼ਨ)- ਮਾਲੀਆ ਵਧਾਉਣ ਲਈ ਭਾਰਤੀ ਰੇਲਵੇ ਟਿਕਟਾਂ ਦੀ ਵਿਕਰੀ ਵਧਾਉਣ ਅਤੇ ਬਿਨਾਂ ਟਿਕਟ ਯਾਤਰਾ ’ਤੇ ਪਾਬੰਦੀ ਲਾਉਣ ’ਤੇ ਵਿਸ਼ੇਸ਼ ਧਿਆਨ ਦੇ ਰਿਹਾ ਹੈ। ਇਸ ਸਬੰਧੀ ਡਵੀਜ਼ਨਲ ਰੇਲਵੇ ਮੈਨੇਜਰ ਸ੍ਰੀ ਸੰਜੇ ਸਾਹੂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਉੱਤਰੀ ਰੇਲਵੇ ਦੇ ਫਿਰੋਜ਼ਪੁਰ ਡਵੀਜ਼ਨ ’ਚ ਟਿਕਟਾਂ ਦੀ ਵਿਕਰੀ ਅਤੇ ਆਮਦਨ ’ਚ ਵਾਧੇ ਨੂੰ ਮੁੱਖ ਰੱਖਦਿਆਂ ਟਿਕਟ ਚੈਕਿੰਗ ਮੁਹਿੰਮ ਲਗਾਤਾਰ ਚਲਾਈ ਜਾ ਰਹੀ ਹੈ।

ਇਹ ਵੀ ਪੜ੍ਹੋ- ਨਸ਼ੇੜੀ ਨੌਜਵਾਨਾਂ ਦਾ ਕਾਰਾ, ਮਹਿਲਾ ASI ਨਾਲ ਕੀਤਾ ਗਾਲੀ-ਗਲੋਚ, ਕਾਂਸਟੇਬਲ ਨੂੰ ਵੀ ਮਾਰੇ ਲੱਤਾਂ-ਘਸੁੰਨ

ਫਿਰੋਜ਼ਪੁਰ ਡਵੀਜ਼ਨ ’ਚ ਟਿਕਟ ਚੈਕਿੰਗ ਮੁਹਿੰਮ ਦੌਰਾਨ ਲੋਕ ਬਿਨਾਂ ਟਿਕਟ/ਅਨਿਯਮਿਤ ਟਿਕਟਾਂ ਪਾਈਆਂ ਗਈਆਂ। ਰੇਲਵੇ ਨਿਯਮਾਂ ਅਨੁਸਾਰ ਟਿਕਟਾਂ ਵਾਲੇ ਯਾਤਰੀਆਂ ਤੋਂ ਕਿਰਾਏ ਅਤੇ ਜੁਰਮਾਨੇ ਦੇ ਰੂਪ ’ਚ ਰੇਲਵੇ ਮਾਲੀਆ ਇਕੱਠਾ ਕੀਤਾ ਜਾਂਦਾ ਹੈ। ਡਵੀਜ਼ਨ ਦੇ ਟਿਕਟ ਚੈਕਿੰਗ ਸਟਾਫ਼ ਅਤੇ ਚੀਫ਼ ਟਿਕਟ ਇੰਸਪੈਕਟਰਾਂ ਵੱਲੋਂ ਅਕਤੂਬਰ, 2023 ਦੌਰਾਨ ਰੇਲ ਗੱਡੀਆਂ ਦੀ ਚੈਕਿੰਗ ਦੌਰਾਨ ਕੁੱਲ 33117 ਯਾਤਰੀ ਬਿਨਾਂ ਟਿਕਟ ਜਾਂ ਬੇਨਿਯਮੀ ਨਾਲ ਸਫ਼ਰ ਕਰਦੇ ਪਾਏ ਗਏ ਅਤੇ ਉਨ੍ਹਾਂ ਤੋਂ ਜੁਰਮਾਨੇ ਵਜੋਂ ਲਗਭਗ 3.2 ਕਰੋੜ ਰੁਪਏ ਦੀ ਆਮਦਨ ਵਸੂਲੀ ਗਈ।

ਇਹ ਵੀ ਪੜ੍ਹੋ- ਹੱਥ-ਮੂੰਹ ਸਾੜ ਕੇ ਸਕੂਲ ਆਉਣ ਵਾਲੇ ਬੱਚਿਆਂ ਨੂੰ ਮਿਲੇਗਾ ਇਨਾਮ, ਚਰਚਾ ਦਾ ਵਿਸ਼ਾ ਬਣੀ ਅਧਿਆਪਕ ਦੀ ਇਹ ਪੋਸਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News