ਬੁਟੀਕ ਦੀ ਦੁਕਾਨ ਨੂੰ ਲੱਗੀ ਅੱਗ, ਸਾਰਾ ਸਾਮਾਨ ਸੜਿਆ

03/28/2024 4:51:58 PM

ਧਾਰੀਵਾਲ (ਖੋਸਲਾ, ਬਲਬੀਰ)-ਧਾਰੀਵਾਲ ਦੇ ਡਡਵਾਂ ਰੋਡ ’ਤੇ ਸਥਿਤ ਇਕ ਬੁਟੀਕ ਦੀ ਦੁਕਾਨ ਨੂੰ ਅਚਾਨਕ ਅੱਗ ਲੱਗਣ ਨਾਲ ਭਾਰੀ ਮਾਲੀ ਨੁਕਸਾਨ ਹੋਇਆ ਹੈ। ਜਾਣਕਾਰੀ ਅਨੁਸਾਰ ਹਰਜਸ਼ ਬੁਟੀਕ ਦੀ ਦੁਕਾਨ ਦੇ ਪਿਛਲੇ ਪਾਸਿਓਂ ਅਚਾਨਕ ਧੂੰਆਂ ਨਿਕਲਦਾ ਵੇਖ ਲੋਕਾਂ ਅਤੇ ਆਸ-ਪਾਸ ਦੇ ਦੁਕਾਨਦਾਰਾਂ ਨੇ ਮੌਕੇ ’ਤੇ ਪਹੁੰਚ ਕੇ ਵੇਖਿਆ ਤਾਂ ਦੁਕਾਨ ’ਚ ਅੱਗ ਲੱਗੀ ਹੋਈ ਸੀ, ਜਿਸ ਤੋਂ ਬਾਅਦ ਲੋਕਾਂ ਨੇ ਪਾਣੀ ਨਲ ਅੱਗ ਬੁਝਾਉਣੀ ਸ਼ੁਰੂ ਕਰ ਦਿੱਤੀ।  

PunjabKesari

ਮੌਕੇ ਉਤੇ ਗੁਰਦਾਸਪੁਰ ਸਥਿਤ ਫਾਇਰ ਬ੍ਰਿਗੇਡ ਨੂੰ ਵੀ ਸੂਚਿਤ ਕਰ ਦਿੱਤਾ ਗਿਆ, ਜਿਸ ਤੋਂ ਬਾਅਦ ਭਾਰੀ ਜੱਦੋ-ਜ਼ਹਿਦ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ ਗਿਆ ਪਰ ਦੁਕਾਨ ’ਚ ਪਿਆ ਸਾਮਾਨ ਪੂਰੀ ਤਰ੍ਹਾਂ ਸੜ ਕੇ ਸਵਾਹ ਹੋ ਗਿਆ। ਇਸ ਘਟਨਾ ਕਾਰਨ ਦੁਕਾਨਦਾਰ ਦਾ ਲੱਖਾਂ ਦਾ ਨੁਕਸਾਨ ਹੋਣ ਦਾ ਅਨੁਮਾਨ ਹੈ।

ਇਹ ਵੀ ਪੜ੍ਹੋ: ਸਾਵਧਾਨ! ਤੁਹਾਡੇ ਨਾਲ ਵੀ ਹੋ ਸਕਦੈ ਅਜਿਹਾ, PM ਕਿਸਾਨ ਸਮਰਿੱਧੀ ਕੇਂਦਰ ਖੋਲ੍ਹਣ ਦੇ ਨਾਂ ’ਤੇ ਸ਼ਖ਼ਸ ਨਾਲ ਹੋਇਆ ਕਾਂਡ

 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


shivani attri

Content Editor

Related News