ਨੋਟਰੀ ਦੀ ਦੁਕਾਨ ਨੂੰ ਲੱਗੀ ਅੱਗ, ਲੱਖਾਂ ਦਾ ਸਾਮਾਨ ਸੜ ਕੇ ਹੋਇਆ ਸੁਆਹ

Monday, Apr 17, 2023 - 05:01 PM (IST)

ਨੋਟਰੀ ਦੀ ਦੁਕਾਨ ਨੂੰ ਲੱਗੀ ਅੱਗ, ਲੱਖਾਂ ਦਾ ਸਾਮਾਨ ਸੜ ਕੇ ਹੋਇਆ ਸੁਆਹ

ਗੁਰਦਾਸਪੁਰ (ਹੇਮੰਤ)- ਅੱਜ ਸਵੇਰੇ ਗੁਰਦਾਸਪੁਰ ਦੇ ਪੁਰਾਣੇ ਐੱਸਐੱਸਪੀ ਦਫ਼ਤਰ ਦੇ ਸਾਹਮਣੇ ਨੋਟਰੀ ਦੀ ਦੁਕਾਨ ਨੂੰ ਅਚਾਨਕ ਅੱਗ ਲੱਗ ਗਈ। ਅੱਗ ਲੱਗਣ ਨਾਲ ਪੂਰੀ ਦੁਕਾਨ ਸੜ ਕੇ ਸੁਆਹ ਹੋ ਗਈ ਅਤੇ ਲੱਖਾਂ ਦਾ ਨੁਕਸਾਨ ਦੱਸਿਆ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਿਟ ਦੱਸਿਆ ਜਾ ਰਿਹਾ ਹੈ। ਅੱਗ ਦੀ ਸੂਚਨਾ ਮਿਲਦੇ ਹੀ ਫ਼ਾਇਰ ਬ੍ਰਿਗੇਡ ਦੀ ਗੱਡੀ ਮੌਕੇ 'ਤੇ ਪਹੁੰਚੀ ਅਤੇ ਅੱਗ 'ਤੇ ਕਾਬੂ ਪਾਇਆ। ਜੇਕਰ ਫਾਇਰ ਬ੍ਰਿਗੇਡ ਦੀ ਗੱਡੀ ਮੌਕੇ 'ਤੇ ਨਾ ਪਹੁੰਚਦੀ ਤਾਂ ਵੱਡਾ ਨੁਕਾਸਨ ਹੋ ਸਕਦਾ ਸੀ, ਕਿਉਂਕਿ ਇਸ ਦੇ ਨਾਲ ਹੋਰ ਵੀ ਡਾਕੂਮੈਂਟ ਦੀਆਂ ਦੁਕਾਨਾਂ ਹਨ ਅਤੇ ਨਾਲ ਮਿਨੀ ਸਕਤਰੇਤ ਹੈ।

ਇਹ ਵੀ ਪੜ੍ਹੋ- ਨੌਜਵਾਨ ਅੰਮ੍ਰਿਤਬੀਰ ਸਿੰਘ ਨੇ ਇਕ ਮਿੰਟ 'ਚ 52 ਸੁਪਰਮੈਨ ਪੁਸ਼ਅਪ ਕਰਕੇ ਬਣਾਇਆ ਰਿਕਾਰਡ,  DC ਨੇ ਕੀਤਾ ਸਨਮਾਨਿਤ

ਦੁਕਾਨਦਾਰ ਰਵਿੰਦਰ ਸਿੰਘ ਦਿਉਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੈਨੂੰ ਫੋਨ ਆਇਆ ਕਿ ਤੁਹਾਡੀ ਦੁਕਾਨ ਨੂੰ ਅੱਗ ਲੱਗ ਗਈ ਹੈ। ਸੂਚਨਾ ਮਿਲਦੇ ਹੀ ਮੈਂ ਦੁਕਾਨ 'ਤੇ ਆਇਆ ਤਾਂ ਫਾਇਰ ਬ੍ਰਿਗੇਡ ਦੀ ਗੱਡੀ ਪਹੁੰਚ ਗਈ ਅਤੇ ਅੱਗ 'ਤੇ ਕਾਬੂ ਪਾਇਆ ਜਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਦੁਕਾਨ ਅੰਦਰ ਕੰਪਿਉਟਰ, ਪ੍ਰਿੰਟਰ, ਫੋਟੋਸਟੇਟ ਮਸ਼ੀਨ ਅਤੇ ਹੋਰ ਸਮਾਨ ਸੜ ਕੇ ਸੁਆਹ ਹੋ ਗਿਆ।

ਇਹ ਵੀ ਪੜ੍ਹੋ- ਕੁੜੀ ਨੂੰ ਦਰਸ਼ਨ ਕਰਨ ਜਾਣ ਤੋਂ ਰੋਕਣ ਦੀ ਵਾਇਰਲ ਵੀਡੀਓ 'ਤੇ ਸ਼੍ਰੋਮਣੀ ਕਮੇਟੀ ਨੇ ਦਿੱਤਾ ਸਪੱਸ਼ਟੀਕਰਨ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 


author

Shivani Bassan

Content Editor

Related News