ਦੀਨਾਨਗਰ ਵਿਖੇ ਕਰਿਆਨੇ ਦੀ ਦੁਕਾਨ ਨੂੰ ਲੱਗੀ ਅੱਗ, ਲੱਖਾਂ ਰੁਪਏ ਦਾ ਸਾਮਾਨ ਹੋਇਆ ਸੁਆਹ

04/26/2024 6:06:16 PM

ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਆਉਂਦੇ ਪਿੰਡ ਭਟੋਆ ਬੱਸ ਸਟੈਂਡ ਵਿਖੇ ਅੱਜ ਇਕ ਕਰਿਆਨੇ ਦੀ ਦੁਕਾਨ ਨੂੰ ਅਚਾਨਕ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਹੋਇਆ ਸੁਆਹ ਹੋ ਗਿਆ ਹੈ। ਇਸ ਸਬੰਧੀ ਪੀੜਤ ਦੁਕਾਨ ਮਾਲਕ ਅਸ਼ੋਕ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੈਂ ਬੀਤੀ ਰਾਤ ਹਰ ਰੋਜ਼ ਦੀ ਤਰ੍ਹਾਂ ਆਪਣੀ ਦੁਕਾਨ ਬੰਦ ਕਰਕੇ ਘਰ ਚਲਿਆ ਗਿਆ, ਤੇ ਅੱਜ ਸਵੇਰੇ ਤੜਕਸਾਰ ਅਚਾਨਕ ਦੁਕਾਨ 'ਚ ਅੱਗ ਦੇ ਭੜਾਂਬੇ ਮੱਚ ਹੋਏ ਵੇਖੇ ਗਏ ਤਾਂ  ਆਲੇ ਦੁਆਲੇ ਦੇ ਲੋਕਾਂ ਵੱਲੋਂ ਸੂਚਿਤ ਕੀਤਾ ਗਿਆ।

PunjabKesari

ਇਹ ਵੀ ਪੜ੍ਹੋ- ਪ੍ਰੇਮਿਕਾ ਦਾ ਅੱਧਾ ਬਰਗਰ ਖਾਣ ’ਤੇ ਛਿੜਿਆ ਵਿਵਾਦ, ਸੇਵਾਮੁਕਤ SSP ਦੇ ਪੁੱਤਰ ਨੇ ਦੋਸਤ ਦਾ ਗੋਲੀ ਮਾਰ ਕੀਤਾ ਕਤਲ

ਇਸ ਦੀ ਸੂਚਨਾ ਤੁਰੰਤ  ਫਾਇਰ ਬ੍ਰਿਗੇਡ ਨੂੰ ਦਿੱਤੀ ਗਈ, ਫਾਇਰ ਬ੍ਰਿਗੇਡ ਵੱਲੋਂ ਬੜੀ ਮੁਸ਼ਕਿਲ ਨਾਲ ਇਸ ਅੱਗ 'ਤੇ ਕਾਬੂ ਪਾਇਆ ਗਿਆ ਪਰ ਉਦੋਂ ਤੱਕ ਦੁਕਾਨ ਅੰਦਰ ਪਿਆ ਲੱਖਾਂ ਰੁਪਏ ਦਾ ਸਮਾਨ ਸੜ ਕੇ ਸੁਆਹ ਹੋ ਗਿਆ। ਅੱਗ ਲੱਗਣ ਦੇ ਕਾਰਨ ਦਾ ਅਜੇ ਤੱਕ ਪਤਾ ਨਹੀਂ ਚੱਲ ਸਕਿਆ।  ਪੀੜਤ ਦੁਕਾਨਦਾਰ ਨੇ ਜ਼ਿਲ੍ਹਾ ਪ੍ਰਸ਼ਾਸਨ ਕੋਲੋਂ ਮਦਦ ਦੀ ਗੁਹਾਰ ਲਗਾਈ ਹੈ।  

ਇਹ ਵੀ ਪੜ੍ਹੋ- ਇਨਸਾਨੀਅਤ ਸ਼ਰਮਸਾਰ: ਪਸ਼ੂਆਂ ਨਾਲ ਹਵਸ ਮਿਟਾਉਂਦਾ ਰਿਹਾ ਦਰਿੰਦਾ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

          


Shivani Bassan

Content Editor

Related News