ਕਰਿਆਨੇ ਦੀ ਦੁਕਾਨ ’ਚ ਲੱਗੀ ਅੱਗ

07/29/2020 2:24:01 AM

ਗੁਰਦਾਸਪੁਰ, (ਹਰਮਨ)- ਸਥਾਨਕ ਇਸਲਾਮਾਬਾਦ ਮੁਹੱਲੇ ’ਚ ਸਥਿਤ ਇਕ ਕਰਿਆਨੇ ਦੀ ਦੁਕਾਨ ’ਚ ਅਚਾਨਕ ਅੱਗ ਲੱਗਣ ਨਾਲ ਕਰੀਬ ਢਾਈ ਲੱਖ ਰੁਪਏ ਦਾ ਨੁਕਸਾਨ ਹੋ ਗਿਆ।ਇਸ ਸਬੰਧੀ ਦੁਕਾਨ ਦੇ ਮਾਲਕ ਟੋਨੀ ਪੁੱਤਰ ਦਲੀਪ ਕੁਮਾਰ ਵਾਸੀ ਇਸਲਾਮਾਬਾਦ ਨੇ ਦੱਸਿਆ ਕਿ ਕੱਲ ਉਹ ਰੋਜਾਨਾਂ ਦੀ ਤਰ੍ਹਾਂ ਆਪਣੀ ਦੁਕਾਨ ਸ਼ਾਮ ਕਰੀਬ 7.30 ਵਜੇ ਬੰਦ ਕਰ ਕੇ ਘਰ ਚਲਾ ਗਿਆ ਸੀ ਕਿ ਰਾਤ ਕਰੀਬ 12 ਵਜੇ ਲੋਕਾਂ ਨੇ ਉਸ ਨੂੰ ਸੂਚਿਤ ਕੀਤਾ ਕਿ ਉਸ ਦੀ ਦੁਕਾਨ ’ਚੋਂ ਧੂੰਆਂ ਨਿਕਲ ਰਿਹਾ ਹੈ। ਉਹ ਜਦੋਂ ਦੁਕਾਨ ’ਤੇ ਪਹੁੰਚਿਆਂ ਤਾਂ ਦੁਕਾਨ ਨੂੰ ਅੱਗ ਲੱਗੀ ਹੋਈ ਸੀ। ਦੁਕਾਨ ਮਾਲਕ ਨੇ ਦੱਸਿਆ ਕਿ ਲੋਕਾਂ ਦੇ ਸਹਿਯੋਗ ਨਾਲ ਅੱਗ ’ਤੇ ਕਾਬੂ ਪਾਇਆ ਗਿਆ ਪਰ ਉਦੋਂ ਤੱਕ ਅੱਗ ਨਾਲ ਉਸਦਾ ਕਰੀਬ ਢਾਈ ਲੱਖ ਰੁਪਏ ਦਾ ਨੁਕਸਾਨ ਹੋ ਚੁੱਕਿਆ ਸੀ। ਦੁਕਾਨ ਮਾਲਕ ਨੇ ਦੱਸਿਆ ਕਿ ਅੱਗ ਲੱਗਣ ਦਾ ਕਾਰਮ ਅਜੇ ਤੱਕ ਪਤਾ ਨਹੀਂ ਚਲ ਸਕਿਆ।


Bharat Thapa

Content Editor

Related News