ਮੋਬਾਇਲਾਂ ਦੀ ਦੁਕਾਨ ’ਚ ਲੱਗੀ ਅੱਗ, ਲੱਖ ਰੁਪਏ ਦਾ ਨੁਕਸਾਨ

Sunday, Apr 21, 2024 - 12:49 PM (IST)

ਮੋਬਾਇਲਾਂ ਦੀ ਦੁਕਾਨ ’ਚ ਲੱਗੀ ਅੱਗ, ਲੱਖ ਰੁਪਏ ਦਾ ਨੁਕਸਾਨ

ਮਜੀਠਾ (ਜ. ਬ.)-ਮਜੀਠਾ ਵਿਖੇ ਮੋਬਾਈਲਾਂ ਦੀ ਦੁਕਾਨ ’ਚ ਦੇਰ ਸ਼ਾਮ ਅਚਾਨਕ ਅੱਗ ਲੱਗਣ ਸਮਾਚਾਰ ਮਿਲਿਆ ਹੈ। ਇਸ ਸਬੰਧੀ ਬੌਬੀ ਟੈਲੀਕਾਮ ਦੇ ਮਾਲਕ ਵਿਪਨ ਕੁਮਾਰ ਬੌਬੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੈਂ ਬੀਤੀ ਦੇਰ ਸ਼ਾਮ ਆਪਣੀ ਦੁਕਾਨ ਦਾ ਅੱਧਾ ਸ਼ਟਰ ਹੇਠਾਂ ਕਰ ਕੇ ਅੰਮ੍ਰਿਤਸਰ ਸਾਮਾਨ ਲੈਣ ਗਿਆ ਤਾਂ ਪਿੱਛਿਓਂ ਇਕਦਮ ਦੁਕਾਨ ’ਚ ਅੱਗ ਲੱਗ ਗਈ।

ਇਹ ਵੀ ਪੜ੍ਹੋ- ਪੰਜਾਬ 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਪਤੀ ਨੇ ਜ਼ਿਊਂਦੀ ਸਾੜ ਦਿੱਤੀ ਗਰਭਵਤੀ ਪਤਨੀ

ਅੱਗ ਦੀਆਂ ਲਪਟਾਂ ਨਿਕਲਦੀਆਂ ਵੇਖ ਕੇ ਗੁਆਂਢੀ ਦੁਕਾਨਦਾਰਾਂ ਨੇ ਭਾਰੀ ਮੁਸ਼ੱਕਤ ਕਰ ਕੇ ਅੱਗ ’ਤੇ ਕਾਬੂ ਪਾਇਆ ਅਤੇ ਦੁਕਾਨਦਾਰਾਂ ਨੇ ਉਸ ਨੂੰ ਫੋਨ ਕਰਕੇ ਬੁਲਾਇਆ। ਉਸ ਨੇ ਤੁਰੰਤ ਅੰਮ੍ਰਿਤਸਰ ਤੋਂ ਆ ਕੇ ਦੁਕਾਨ ਅੰਦਰ ਜਾ ਕੇ ਦੇਖਿਆ ਤਾਂ ਅੱਗ ਨਾਲ ਦੁਕਾਨ ਅੰਦਰ ਪਏ ਸਾਮਾਨ ਵਿਚ ਲੈਪਟਾਪ, ਐੱਲ. ਸੀ. ਡੀ., ਏਅਰ ਕੰਡੀਸ਼ਨਰ, ਕੁਝ ਨਵੇਂ ਪੁਰਾਣੇ ਮੋਬਾਇਲ, ਦੁਕਾਨ ਦਾ ਕਾਊਂਟਰ, ਮੋਬਾਇਲਾਂ ਦੇ ਕਵਰ ਤੇ ਹੋਰ ਸਾਮਾਨ ਸੜ ਕੇ ਸੁਆਹ ਹੋ ਗਿਆ। ਦੁਕਾਨ ਮਾਲਕ ਨੇ ਦੱਸਿਆ ਕਿ ਮੇਰਾ ਕਰੀਬ ਇਕ ਲੱਖ ਰੁਪਏ ਤੋ ਜ਼ਿਆਦਾ ਦਾ ਨੁਕਸਾਨ ਹੋਇਆ ਹੈ।

ਇਹ ਵੀ ਪੜ੍ਹੋ- ਤੇਜ਼ ਹਨੇਰੀ ਕਾਰਨ ਦੁੱਬਈ ਕਾਰਨੀਵਾਲ 'ਚ ਨੌਜਵਾਨ 'ਤੇ ਡਿੱਗਾ ਆਈਫਿਲ ਟਾਵਰ, 4 ਮਹੀਨੇ ਪਹਿਲਾਂ ਹੋਇਆ ਸੀ ਵਿਆਹ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News