ਪਰਾਲੀ ਦੀਆਂ ਗੱਠਾਂ ਲੈ ਕੇ ਜਾ ਰਹੀ ਟਰਾਲੀ ਨੂੰ ਲੱਗੀ ਅੱਗ, ਢਾਈ ਲੱਖ ਦਾ ਹੋਇਆ ਨੁਕਸਾਨ

Saturday, Apr 20, 2024 - 06:12 PM (IST)

ਪਰਾਲੀ ਦੀਆਂ ਗੱਠਾਂ ਲੈ ਕੇ ਜਾ ਰਹੀ ਟਰਾਲੀ ਨੂੰ ਲੱਗੀ ਅੱਗ, ਢਾਈ ਲੱਖ ਦਾ ਹੋਇਆ ਨੁਕਸਾਨ

ਗੁਰਦਾਸਪੁਰ (ਹਰਮਨ)-ਅੱਜ ਬਾਅਦ ਦੁਪਹਿਰ ਪਿੰਡ ਸਠਿਆਲੀ ਤੋਂ ਪਠਾਨਕੋਟ ਵਿਖੇ ਪਰਾਲੀ ਦੀਆਂ ਗੱਠਾਂ ਲੈ ਕੇ ਜਾ ਰਹੀ ਇੱਕ ਟਰਾਲੀ ਨੂੰ ਅਚਨਚੇਤ ਅੱਗ ਲੱਗਣ ਕਾਰਨ ਭਾਰੀ ਨੁਕਸਾਨ ਹੋਇਆ ਹੈ। ਇਹ ਅੱਗ ਇੰਨੀ ਭਿਆਨਕ ਸੀ ਕਿ ਗੁਰਦਾਸਪੁਰ ਤੋਂ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਨੇ ਬੜੀ ਜੱਦੋ ਜਹਿਦ ਕਰਕੇ ਇਸ ਅੱਗ ’ਤੇ ਕਾਬੂ ਪਾਇਆ। ਟਰੈਕਟਰ ਚਾਲਕ ਸੈਫਅਲੀ ਨੇ ਦੱਸਿਆ ਕਿ ਉਹ ਪਿੰਡ ਸਠਿਆਲੀ ਤੋਂ ਇਸ ਟਰਾਲੀ ਵਿੱਚ ਪਰਾਲੀ ਦੀਆਂ ਗੱਠਾਂ ਭਰ ਕੇ ਪਠਾਨਕੋਟ ਲੈ ਕੇ ਜਾ ਰਿਹਾ ਸੀ। ਇਸ ਦੌਰਾਨ ਜਦੋਂ ਉਹ ਬੱਬੇਹਾਲੀ ਨੇੜੇ ਨਹਿਰ ਦੇ ਪੁੱਲ ਕੋਲ ਪਹੁੰਚਿਆ ਤਾਂ ਹੋਰ ਗੱਡੀਆਂ ਦੇ ਡਰਾਈਵਰਾਂ ਨੇ ਉਸ ਨੂੰ ਦੱਸਿਆ ਕਿ ਪਿੱਛੇ ਟਰਾਲੀ 'ਤੇ ਲੋਡ ਕੀਤੀ ਪਰਾਲੀ ਨੂੰ ਅੱਗ ਲੱਗੀ ਹੋਈ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਪਤੀ ਨੇ ਜ਼ਿਊਂਦੀ ਸਾੜ ਦਿੱਤੀ ਗਰਭਵਤੀ ਪਤਨੀ

 ਇਸ ਦੌਰਾਨ ਉਸਨੇ ਟਰੈਕਟਰ ਟਰਾਲੀ ਰੋਕੀ ਪਰ  ਦੇਖਦੇ ਹੀ ਦੇਖਦੇ ਅੱਗ ਇੱਕ ਦਮ ਭਿਆਨਕ ਰੂਪ ਧਾਰਨ ਕਰ ਗਈ ਜਿਸ ’ਤੇ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ, ਜਿਸ ਦੇ ਬਾਅਦ ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਨੇ ਪਹੁੰਚ ਕੇ ਇਸ ਅੱਗ ’ਤੇ ਕਾਬੂ ਪਾਇਆ। ਸੈਫਅਲੀ ਨੇ ਦੱਸਿਆ ਕਿ ਉਸ ਦੇ ਟਰੈਕਟਰ ਦਾ ਤਾਂ ਕੋਈ ਨੁਕਸਾਨ ਨਹੀਂ ਹੋਇਆ ਪਰ ਟਰਾਲੀ ਦੇ ਟਾਇਰ ਸੜ ਗਏ ਹਨ ਅਤੇ ਟਰਾਲੀ ਦੇ ਲੋਹੇ ਦਾ ਨੁਕਸਾਨ ਹੋਣ ਦੇ ਨਾਲ ਨਾਲ ਉਸ ’ਤੇ ਲੋਡ ਕੀਤੀ ਪਰਾਲੀ ਦੀਆਂ ਗੱਠਾਂ ਵੀ ਸੜ ਗਈਆਂ ਹਨ। ਇਸ ਕਾਰਨ ਉਸ ਦਾ ਅੰਦਾਜ਼ਨ ਕਰੀਬ ਢਾਈ ਲੱਖ ਰੁਪਏ ਦਾ ਨੁਕਸਾਨ ਹੋਇਆ।

ਇਹ ਵੀ ਪੜ੍ਹੋ- ਤੇਜ਼ ਹਨੇਰੀ ਕਾਰਨ ਦੁੱਬਈ ਕਾਰਨੀਵਾਲ 'ਚ ਨੌਜਵਾਨ 'ਤੇ ਡਿੱਗਾ ਆਈਫਿਲ ਟਾਵਰ, 4 ਮਹੀਨੇ ਪਹਿਲਾਂ ਹੋਇਆ ਸੀ ਵਿਆਹ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News