ਬਿਜਲੀ ਦੇ ਸ਼ਾਟ ਸਰਕਟ ਕਾਰਨ ਪੰਜਾਬ ਨੈਸ਼ਨਲ ਬੈਂਕ ਚੋਗਾਵਾਂ ’ਚ ਲੱਗੀ ਅੱਗ

Saturday, Feb 04, 2023 - 10:44 AM (IST)

ਬਿਜਲੀ ਦੇ ਸ਼ਾਟ ਸਰਕਟ ਕਾਰਨ ਪੰਜਾਬ ਨੈਸ਼ਨਲ ਬੈਂਕ ਚੋਗਾਵਾਂ ’ਚ ਲੱਗੀ ਅੱਗ

ਚੋਗਾਵਾਂ (ਹਰਜੀਤ)- ਸਥਾਨਕ ਕਸਬਾ ਚੋਗਾਵਾਂ ਦੀ ਪੰਜਾਬ ਨੈਸ਼ਨਲ ਬੈਂਕ ਬ੍ਰਾਂਚ ਵਿਚ ਬੀਤੀ ਰਾਤ ਬਿਜਲੀ ਦੇ ਸ਼ਾਟ ਸਰਕਟ ਕਾਰਨ ਅੱਗ ਲੱਗ ਗਈ, ਜਿਸ ’ਤੇ ਫ਼ਾਇਰ ਬਰਗੇਡ ਦੀ ਮਦਦ ਨਾਲ ਕਾਬੂ ਪਾਇਆ ਗਿਆ।

ਇਹ ਵੀ ਪੜ੍ਹੋ- ਚੋਰਾਂ ਨੇ ਸਰਕਾਰੀ ਸਕੂਲ ਨੂੰ ਬਣਾਇਆ ਨਿਸ਼ਾਨਾ, ਪ੍ਰੋਜੈਕਟਰ ਤੇ CCTV ਸਣੇ ਮਿਡ-ਡੇ-ਮੀਲ ਦਾ ਰਾਸ਼ਨ ਵੀ ਨਹੀਂ ਛੱਡਿਆ

ਇਸ ਸਬੰਧੀ ਬੈਂਕ ਦੇ ਸੀਨੀਅਰ ਮੈਨੇਜਰ ਦਿਨੇਸ਼ ਸ਼ਰਮਾ ਅਤੇ ਮੈਨੇਜਰ ਰਮਨ ਪੁਰੀ ਨੇ ਦੱਸਿਆ ਕਿ ਉਹ ਬੀਤੀ ਸ਼ਾਮ 6 ਵਜੇ ਦੇ ਕਰੀਬ ਬੈਂਕ ਨੂੰ ਬੰਦ ਕਰ ਕੇ ਗਏ ਸਨ। 8 ਵਜੇ ਦੇ ਕਰੀਬ ਉਨ੍ਹਾਂ ਨੂੰ ਫ਼ੋਨ ’ਤੇ ਜਾਣਕਾਰੀ ਮਿਲੀ ਕਿ ਬੈਂਕ ਵਿਚੋਂ ਧੂੰਆਂ ਨਿਕਲ ਰਿਹਾ ਹੈ ਤਾਂ ਉਨ੍ਹਾਂ ਨੇ ਤੁਰੰਤ ਫ਼ਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਅਤੇ ਆਪ ਵੀ ਬਰਾਂਚ ਚੋਗਾਵਾਂ ਵਿਖੇ ਪੁੱਜੇ ਜਿੱਥੇ ਫ਼ਾਇਰ ਬ੍ਰਿਗੇਡ ਦੀ ਮਦਦ ਨਾਲ ਅੱਗ ’ਤੇ ਕਾਬੂ ਪਾਇਆ।

ਇਹ ਵੀ ਪੜ੍ਹੋ- ਕਿਰਿਆ ਦੀ ਰਸਮ 'ਚ ਸ਼ਾਮਲ ਹੋਣ ਜਾ ਰਹੇ ਪਰਿਵਾਰ ਨਾਲ ਵਾਪਰਿਆ ਕਦੇ ਨਾ ਭੁੱਲਣ ਵਾਲਾ ਹਾਦਸਾ

ਉਨ੍ਹਾਂ ਦੱਸਿਆ ਕਿ ਬੈਂਕ ਦਾ ਕੁਝ ਫ਼ਰਨੀਚਰ ਅਤੇ ਏ. ਸੀ. ਤੋਂ ਇਲਾਵਾ ਕੁਝ ਹੋਰ ਛੋਟਾ ਮੋਟਾ ਸਾਮਾਨ ਦਾ ਨੁਕਸਾਨ ਹੋਇਆ ਹੈ। ਬਾਕੀ ਬੈਂਕ ਦਾ ਰਿਕਾਰਡ, ਬੈਂਕ ਵਿਚ ਪਿਆ ਕੈਸ਼ ਅਤੇ ਏ. ਟੀ. ਐੱਮ. ਮਸ਼ੀਨ ਬਿਲਕੁਲ ਸੁਰੱਖਿਅਤ ਹੈ। ਉਨ੍ਹਾਂ ਨੇ ਅੱਗ ਲੱਗਣ ਦਾ ਕਾਰਨ ਬਿਜਲੀ ਦਾ ਸ਼ਾਟ ਸਰਕਟ ਦੱਸਿਆ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


author

Shivani Bassan

Content Editor

Related News