ਬਿਜਲੀ ਦੇ ਸ਼ਾਰਟ ਸਰਕਟ ਹੋਣ ਕਾਰਨ ਸ਼ੈੱਡ ਨੂੰ ਲੱਗੀ ਅੱਗ, ਇਕ ਮੱਝ ਦੀ ਮੌਤ ਅਤੇ ਸੱਤ ਪਸ਼ੂ ਜ਼ਖ਼ਮੀ

Monday, Nov 04, 2024 - 11:41 AM (IST)

ਬਿਜਲੀ ਦੇ ਸ਼ਾਰਟ ਸਰਕਟ ਹੋਣ ਕਾਰਨ ਸ਼ੈੱਡ ਨੂੰ ਲੱਗੀ ਅੱਗ, ਇਕ ਮੱਝ ਦੀ ਮੌਤ ਅਤੇ ਸੱਤ ਪਸ਼ੂ ਜ਼ਖ਼ਮੀ

ਨੌਸ਼ਹਿਰਾ ਪੰਨੂਆਂ (ਬਲਦੇਵ)-ਪਿੰਡ ਸ਼ੇਰੋਂ ਵਿਖੇ ਪਛੂਆਂ ਦੇ ਸ਼ੈੱਡ ਨੂੰ ਬਿਜਲੀ ਦੇ ਸ਼ਾਰਟ ਸਰਕਟ ਹੋਣ ਕਾਰਨ ਅੱਗ ਲੱਗ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਵਿਚ ਇਕ ਮੱਝ ਦੀ ਅੱਗ ਨਾਲ ਝੁਲਸੇ ਜਾਣ ਕਰਨ ਮੌਤ ਹੋ ਗਈ ਅਤੇ ਸੱਤ ਦੇ ਕਰੀਬ ਪਸ਼ੂ ਅੱਗ ਨਾਲ ਝੁਲਸ ਗਏ, ਜਿਨ੍ਹਾਂ ’ਚੋਂ ਦੋ ਦੀ ਹਾਲਤ ਬੇਹੱਦ ਨਾਜ਼ੁਕ ਦੱਸੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਸ਼ੇਰੋਂ ਤੋਂ ਸਰਬਸੰਮਤੀ ਨਾਲ ਬਣੇ ਸਰਪੰਚ ਅਵਤਾਰ ਸਿੰਘ ਬਿੱਲੇ ਦੇ ਰਿਸ਼ਤੇ ’ਚੋਂ ਦਾਦਾ ਜੀ ਅਤੇ ਸਰਪੰਚ ਹਰਜੀਤ ਸਿੰਘ ਆੜ੍ਹਤੀਏ ਦੇ ਚਾਚਾ ਜੀ ਅਮਰੀਕ ਸਿੰਘ ਪੁੱਤਰ ਤਾਰਾ ਸਿੰਘ ਦੇ ਪਸ਼ੂਆਂ ਵਾਲੇ ਸ਼ੈੱਡ ਨੂੰ ਬਿਜਲੀ ਦੇ ਸ਼ਾਰਟ ਸਰਕਟ ਹੋਣ ਕਾਰਨ ਅੱਗ ਲੱਗ ਗਈ ਅਤੇ ਜਿਸ ’ਚ ਇਕ ਮੱਝ ਦੀ ਜ਼ਿਆਦਾ ਝੁਲਸਣ ਕਾਰਨ ਮੌਤ ਹੋ ਗਈ ਅਤੇ ਸੱਤ ਦੇ ਕਰੀਬ ਪਸ਼ੂ ਜ਼ਖਮੀ ਹੋ ਗਏ, ਜਿਨ੍ਹਾਂ ’ਚ ਇਕ ਗਾਂ ਅਤੇ ਇਕ ਮੱਝ ਦੀ ਹਾਲਤ ਬੇਹੱਦ ਨਾਜ਼ੁਕ ਦੱਸੀ ਜਾ ਰਹੀ ਹੈ।

ਇਹ ਵੀ ਪੜ੍ਹੋ- ਖ਼ਤਰੇ ਦੇ ਮੂੰਹ 'ਚ ਪੰਜਾਬ ਦਾ ਇਹ ਜ਼ਿਲ੍ਹਾ, ਦੇਸ਼ ਦੇ ਸਭ ਤੋਂ ਵੱਧ ਪ੍ਰਦੂਸ਼ਿਤ ਜ਼ਿਲ੍ਹਿਆਂ ਦੀ ਸੂਚੀ 'ਚ ਸ਼ਾਮਲ

ਇਸ ਮੌਕੇ ਡਿਪਟੀ ਡਾਇਰੈਕਟਰ ਦੀਆਂ ਹਦਾਇਤਾਂ ਮੁਤਾਬਕ ਉਨ੍ਹਾਂ ਦੀ ਵੈਟਰਨਰੀ ਟੀਮ, ਜਿਨ੍ਹਾਂ ’ਚ ਸੁਖਪ੍ਰੀਤ ਕੌਰ ਮੋਹਣਪੁਰਾ ,ਡਾਕਟਰ ਜਗਜੀਤ ਸਿੰਘ ,ਵੈਟਰਨਰੀ ਇੰਸਪੈਕਟਰ ਸੁਰਿੰਦਰ ਪਾਲ ਸਿੰਘ ਲੌਹੁਕਾ ਅਤੇ ਵੈਟਰਨਰੀ ਇੰਸਪੈਕਟਰ ਰੁਪਿੰਦਰ ਪਾਲ ਸਿੰਘ ਲੌਹਕਾ ਅਤੇ ਡਾਕਟਰ ਜੋਰਾਵਰ ਸਿੰਘ ਬ੍ਰਹਮਪੁਰਾ ਵੱਲੋਂ ਲਗਾਤਾਰ ਪਸ਼ੂਆਂ ਦਾ ਇਲਾਜ ਕੀਤਾ ਜਾ ਰਿਹਾ ਹੈ। ਕਿਸਾਨ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਉਸ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇ ਤਾਂ ਕਿ ਉਹ ਫਿਰ ਆਪਣੇ ਦੁੱਧ ਦੇ ਕਾਰੋਬਾਰ ਨੂੰ ਕਰਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਰ ਸਕੇ।

ਇਹ ਵੀ ਪੜ੍ਹੋ- ਡੇਰਾ ਬਾਬਾ ਨਾਨਕ ਪਹੁੰਚੇ CM ਮਾਨ, ਵਿਰੋਧੀਆਂ ਦੇ ਵਿੰਨ੍ਹੇ ਨਿਸ਼ਾਨੇ

ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਅਮਰੀਕ ਸਿੰਘ ਦੁੱਧ ਦਾ ਕਾਰੋਬਾਰ ਕਰਕੇ ਆਪਣੇ ਪਰਿਵਾਰ ਦਾ ਗੁਜਾਰਾ ਕਰ ਰਿਹਾ ਹੈ। ਸਰਪੰਚ ਅਵਤਾਰ ਸਿੰਘ ਬਿੱਲਾ ਅਤੇ ਸਰਪੰਚ ਹਰਜੀਤ ਸਿੰਘ ਨੇ ਕਿਹਾ ਕਿ ਸਰਕਾਰ ਨੂੰ ਇਸ ਕਿਸਾਨ ਦੀ ਵੱਧ ਤੋਂ ਵੱਧ ਮਦਦ ਕਰਨ ਦੀ ਜ਼ਰੂਰਤ ਹੈ, ਉਹ ਇਹ ਮਸਲਾ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਧਿਆਨ ’ਚ ਵੀ ਲਿਆਉਣਗੇ ਤਾਂ ਕਿ ਕਿਸਾਨ ਦੀ ਵੱਧ ਤੋਂ ਵੱਧ ਮਦਦ ਹੋ ਸਕੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News