ਹਥਿਆਰਾਂ ਦੀ ਨੋਕ ’ਤੇ ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, ਪਿਸਤੌਲ, ਮੈਗਜ਼ੀਨ ਸਣੇ ਮੋਟਰਸਾਈਕਲ ਬਰਾਮਦ

03/23/2024 5:07:03 PM

ਅੰਮ੍ਰਿਤਸਰ(ਸੰਜੀਵ)-ਹਥਿਆਰਾਂ ਦੀ ਨੋਕ ’ਤੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦਾ ਪਰਦਾਫਾਸ਼ ਕਰਦਿਆਂ ਸੀ. ਆਈ. ਏ. ਸਟਾਫ਼ ਦੀ ਪੁਲਸ ਨੇ ਗਿਰੋਹ ਦੇ ਸਰਗਣਾ ਬੌਬੀ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦੋਂ ਕਿ ਉਸ ਦੇ ਤਿੰਨ ਹੋਰ ਸਾਥੀ ਰਾਜਨ ਸਿੰਘ, ਪਰਸਦੀਪ ਸਿੰਘ ਅਤੇ ਨਿਖਿਲ ਭੌਲਾ ਅਜੇ ਤੱਕ ਫਰਾਰ ਹਨ। ਪੁਲਸ ਨੇ ਮੁਲਜ਼ਮ ਦੇ ਕਬਜ਼ੇ ’ਚੋਂ ਇਕ 32 ਬੋਰ ਦਾ ਪਿਸਤੌਲ, ਮੈਗਜ਼ੀਨ, ਤਿੰਨ ਜ਼ਿੰਦਾ ਕਾਰਤੂਸ ਅਤੇ ਇਕ ਜਾਅਲੀ ਨੰਬਰ ਵਾਲਾ ਮੋਟਰਸਾਈਕਲ ਬਰਾਮਦ ਕੀਤਾ ਹੈ।

ਇਹ ਵੀ ਪੜ੍ਹੋ :ਪੈਟਰੋਲ ਪੰਪ ’ਤੇ 100 ਦੀ ਬਜਾਏ 90 ਅਤੇ 110 ਦਾ ਪਵਾਇਆ ਜਾਂਦੈ ਤੇਲ, ਜਾਣੋ ਕੀ ਹੈ ਕਾਰ

ਫਿਲਹਾਲ ਥਾਣਾ ਗੇਟ ਹਕੀਮਾ ਦੀ ਪੁਲਸ ਨੇ ਉਕਤ ਗਿਰੋਹ ਖਿਲਾਫ ਮਾਮਲਾ ਦਰਜ ਕਰ ਕੇ ਗ੍ਰਿਫਤਾਰ ਕੀਤੇ ਮੁਲਜ਼ਮ ਨੂੰ ਮਾਣਯੋਗ ਅਦਾਲਤ ਦੇ ਨਿਰਦੇਸ਼ਾਂ ’ਤੇ ਤਫਤੀਸ਼ ਲਈ ਪੁਲਸ ਰਿਮਾਂਡ ਤੇ ਲੈ ਲਿਆ ਹੈ, ਜਿਨ੍ਹਾਂ ਪਾਸੋਂ ਬਰੀਕੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਬਹੁਤ ਜਲਦੀ ਇਸ ਗਿਰੋਹ ਵੱਲੋਂ ਕੀਤੀਆਂ ਵਾਰਦਾਤਾਂ ਦਾ ਵੀ ਪਰਦਾਫਾਸ਼ ਹੋਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਵਾਰਦਾਤ, 15-20 ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਨੌਜਵਾਨ ਦਾ ਕਤਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News