14 ਗ੍ਰਾਮ ਹੈਰੋਇਨ ਸਮੇਤ ਇਕ ਕੁੜੀ ਗ੍ਰਿਫ਼ਤਾਰ, ਇਕ ਮੁਲਜ਼ਮ ਦੀ ਭਾਲ ਜਾਰੀ

03/27/2023 12:10:03 PM

ਤਰਨਤਾਰਨ (ਰਮਨ)- ਥਾਣਾ ਭਿੱਖੀਵਿੰਡ ਦੀ ਪੁਲਸ ਨੇ 14 ਗ੍ਰਾਮ ਹੈਰੋਇਨ ਸਮੇਤ ਇਕ ਕੁੜੀ ਨੂੰ ਗ੍ਰਿਫ਼ਤਾਰ ਕੀਤਾ ਹੈ, ਜਦ ਕਿ ਇਕ ਹੋਰ ਮੁਲਜ਼ਮ ਨੂੰ ਨਾਮਜ਼ਦ ਕਰਦੇ ਹੋਏ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਭਿੱਖੀਵਿੰਡ ਦੇ ਏ.ਐੱਸ.ਆਈ ਬਲਬੀਰ ਸਿੰਘ ਜਦੋਂ ਸਮੇਤ ਪੁਲਸ ਪਾਰਟੀ ਪੱਟੀ ਰੋਡ ਨੂੰ ਜਾ ਰਹੇ ਸਨ ਤਾਂ ਬਲੇਰ ਰੋਡ ਪਾਰਕ ਨਜ਼ਦੀਕ ਇਕ ਕੁੜੀ ਨੇ ਪੁਲਸ ਪਾਰਟੀ ਨੂੰ ਵੇਖਦੇ ਹੋਏ ਹੱਥ ਵਿਚ ਫੜ੍ਹੇ ਲਿਫ਼ਾਫ਼ੇ ਨੂੰ ਦੂਰ ਸੁੱਟ ਕੇ ਗਲੀ ਵੱਲ ਤੁਰ ਪਈ, ਜਿਸ ਤਹਿਤ ਪੁਲਸ ਪਾਰਟੀ ਨੇ ਮਹਿਲਾ ਕਰਮਚਾਰੀ ਦੀ ਮਦਦ ਨਾਲ ਕੁੜੀ ਨੂੰ ਪੁੱਛਗਿੱਛ ਲਈ ਹਿਰਾਸਤ ਵਿਚ ਲੈ ਲਿਆ। 

ਇਹ ਵੀ ਪੜ੍ਹੋ- CIA ਸਟਾਫ਼ ਵੱਲੋਂ 20 ਕਰੋੜ ਦੀ ਹੈਰੋਇਨ ਤੇ ਡਰੱਗ ਮਨੀ ਸਣੇ ਦੋ ਵਿਅਕਤੀ ਗ੍ਰਿਫ਼ਤਾਰ

ਇਸ ਦੌਰਾਨ ਪੁੱਛਗਿੱਛ ਵਿਚ ਮੰਨਿਆ ਕਿ ਲਿਫ਼ਾਫ਼ੇ ਵਿਚੋਂ 14 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁੱਛਗਿੱਛ ਵਿਚ ਮੁਲਜ਼ਮ ਔਰਤ ਜਿਸ ਨੇ ਅਪਣਾ ਨਾਮ ਰੇਖਾ ਕੇਅਰ ਆਫ਼ ਕੁਲਵਿੰਦਰ ਸਿੰਘ ਵਾਸੀ ਹਰੀਕੇ ਹਾਲ ਵਾਸੀ ਭਿੱਖੀਵਿੰਡ ਹੈ, ਨੇ ਮੰਨਿਆ ਕਿ ਉਸ ਨੇ ਇਸ ਹੈਰੋਇਨ ਨੂੰ ਚਰਨਜੀਤ ਸਿੰਘ ਪੁੱਤਰ ਵਜੀਰ ਸਿੰਘ ਵਾਸੀ ਪਹੂਵਿੰਡ ਪਾਸੋਂ ਲਿਆਂਦੀ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਉਕਤ ਦੋਵਾਂ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਫ਼ਰਾਰ ਚਰਨਜੀਤ ਸਿੰਘ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ ਵਿਖੇ 2 ਸਕੀਆਂ ਭੈਣਾਂ ਨੇ ਲਿਆ ਫਾਹਾ, ਸੁਸਾਇਡ ਨੋਟ 'ਚ ਲਿਖੀ ਹੈਰਾਨੀਜਨਕ ਵਜ੍ਹਾ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


Shivani Bassan

Content Editor

Related News