ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਾਬੀ ਹਾਲਤ ਵਿਚ ਪਹੁੰਚੇ ਗੁਰਸਿੱਖ ਵਿਅਕਤੀ ਨੂੰ ਸੇਵਾਦਾਰਾਂ ਨੇ ਕੱਢਿਆ ਬਾਹਰ
Thursday, Nov 06, 2025 - 11:32 AM (IST)
ਅੰਮ੍ਰਿਤਸਰ (ਸਰਬਜੀਤ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਿੱਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਦਰਸ਼ਨ ਕਰਨ ਲਈ ਸ਼ਰਧਾਲੂ ਪਹੁੰਚੇ, ਉੱਥੇ ਹੀ ਭੀੜ ਵਿਚ ਇਕ ਗੁਰਸਿੱਖ ਵਿਅਕਤੀ ਜੋ ਕਿ ਸ਼ਰਾਬ ਦੇ ਨਸ਼ੇ ਵਿਚ ਸੀ, ਨੂੰ ਸੇਵਾਦਾਰਾਂ ਨੇ ਦੇਖਦਿਆਂ ਹੀ ਬਾਹਰ ਕੱਢ ਦਿੱਤਾ। ਉਕਤ ਵਿਅਕਤੀ ਕੋਲੋਂ ਪੁਛਗਿਛ ਕਰਨ ’ਤੇ ਉਸ ਨੇ ਕਿਹਾ ਕਿ ਮੈਂ ਕਰਨਾਲ ਦਾ ਰਹਿਣ ਵਾਲਾ ਹਾਂ, ਪਿਛਲੇ ਤਿੰਨ ਮਹੀਨਿਆਂ ਤੋਂ ਇੱਥੇ ਰਹਿ ਰਿਹਾ ਹਾਂ।
ਇਹ ਵੀ ਪੜ੍ਹੋ- ਪੰਜਾਬ 'ਚ ਫਿਰ ਵਿਗੜੇਗਾ ਮੌਸਮ, 9 ਜ਼ਿਲ੍ਹਿਆਂ 'ਚ ਮੀਂਹ ਨਾਲ ਸੀਤ ਲਹਿਰ ਦਾ ਅਲਰਟ ਜਾਰੀ
ਸ਼ਰਾਬੀ ਵਿਅਕਤੀ ਨੇ ਖੁਦ ਨੂੰ ਗੁਰਸਿੱਖ ਦੱਸਿਆ ਅਤੇ ਕਿਹਾ ਕਿ ਉਹ ਹਰਿਆਣਾ ਦੇ ਕਰਨਾਲ ਦਾ ਰਹਿਣ ਵਾਲਾ ਹੈ ਅਤੇ ਪਿਛਲੇ ਤਿੰਨ ਮਹੀਨਿਆਂ ਤੋਂ ਅੰਮ੍ਰਿਤਸਰ ਵਿੱਚ ਰਹਿ ਰਿਹਾ ਹੈ। ਸ਼ਰਧਾਲੂਆਂ ਨੇ ਕਿਹਾ ਕਿ ਜੇ ਸੇਵਾਦਾਰਾਂ ਵੱਲੋਂ ਸਮੇਂ ਸਿਰ ਰੋਕ ਨਾ ਲਗਾਈ ਜਾਂਦੀ, ਤਾਂ ਉਹ ਅੰਦਰ ਜਾ ਕੇ ਕੋਈ ਅਣਉਚਿਤ ਹਰਕਤ ਕਰ ਸਕਦਾ ਸੀ। ਇਸ ਘਟਨਾ ਕਾਰਨ ਸ਼ਰਧਾਲੂਆਂ ਵਿੱਚ ਡੂੰਘਾ ਰੋਸ ਹੈ, ਅਤੇ ਉਨ੍ਹਾਂ ਸਾਰਿਆਂ ਨੇ ਕਿਹਾ ਕਿ ਹਰਿਮੰਦਰ ਸਾਹਿਬ ਦੀ ਪਵਿੱਤਰਤਾ ਨਾਲ ਕਿਸੇ ਵੀ ਕੀਮਤ 'ਤੇ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸੇਵਾਦਾਰਾਂ ਨੇ ਸਪੱਸ਼ਟ ਕੀਤਾ ਹੈ ਕਿ ਭਵਿੱਖ ਵਿੱਚ ਵੀ ਅਜਿਹੀਆਂ ਘਟਨਾਵਾਂ 'ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਪੰਜਾਬ 'ਚ ਭਲਕੇ ਬਿਜਲੀ ਰਹੇਗੀ ਬੰਦ, ਇਹ ਇਲਾਕੇ ਹੋਣਗੇ ਪ੍ਰਭਾਵਿਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
