ਤੇਜ਼ ਰਫ਼ਤਾਰ ਆਲਟੋ ਕਾਰ ਨੇ ਨੌਜਵਾਨ ਨੂੰ ਕੁਚਲਿਆ, ਮਿਲੀ ਦਰਦਨਾਕ ਮੌਤ

Saturday, Jul 27, 2024 - 06:23 PM (IST)

ਤਰਨਤਾਰਨ (ਰਮਨ)- ਤੇਜ਼ ਰਫਤਾਰ ਕਾਰ ਵੱਲੋਂ ਟੱਕਰ ਮਾਰਨ ਦੌਰਾਨ ਨੌਜਵਾਨ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਵੈਰੋਵਾਲ ਦੀ ਪੁਲਸ ਨੇ ਮੁਲਜ਼ਮ ਕਾਰ ਚਾਲਕ ਨੂੰ ਕਾਰ ਸਮੇਤ ਗ੍ਰਿਫ਼ਤਾਰ ਕਰਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੰਜਾਬ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਨੇੜੇ ਦਾਣਾ ਮੰਡੀ ਖਡੂਰ ਸਾਹਿਬ ਨੇ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਬੀਤੀ 25 ਜੁਲਾਈ ਨੂੰ ਉਹ ਆਪਣੇ ਭਤੀਜੇ ਮਾਨਵਦੀਪ ਸਿੰਘ ਪੁੱਤਰ ਦਵਿੰਦਰ ਸਿੰਘ ਅਤੇ ਜਤਿੰਦਰ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀਆਨ ਪੱਤੀ ਫਲੀਆਂ ਦੀ ਖਡੂਰ ਸਾਹਿਬ ਨਾਲ ਆਪਣੀ ਕਾਰ ਵਰਨਾ ਵਿਚ ਸਵਾਰ ਹੋ ਕੇ ਜਲੰਧਰ ਤੋਂ ਪਿੰਡ ਖਡੂਰ ਸਾਹਿਬ ਵਾਇਆ ਖਲਚੀਆਂ ਨੂੰ ਆ ਰਹੇ ਸਨ। 

 ਇਹ ਵੀ ਪੜ੍ਹੋ- ਨਾਜਾਇਜ਼ ਸਬੰਧਾਂ ਦੇ ਚੱਲਦਿਆਂ ਪਤੀ ਨੇ ਪ੍ਰੇਮਿਕਾ ਨਾਲ ਮਿਲ ਕੇ ਪਤਨੀ ਨੂੰ ਉਤਾਰਿਆ ਮੌਤ ਦੇ ਘਾਟ

ਜਦੋਂ ਉਹ ਪਿੰਡ ਸੱਕਿਆਂਵਾਲੀ ਅੱਡੇ ’ਤੇ ਪੁੱਜੇ ਤਾਂ ਉਸਦਾ ਭਤੀਜਾ ਮਾਨਵਦੀਪ ਸਿੰਘ ਅੱਡੇ ਉਪਰ ਗੱਡੀ ਰੋਕ ਕੇ ਬਾਥਰੂਮ ਕਰਨ ਲਈ ਗੱਡੀ ਵਿਚੋਂ ਬਾਹਰ ਉਤਰਿਆ ਅਤੇ ਸੜਕ ਪਾਰ ਕਰਨ ਲੱਗਾ ਤਾਂ ਨਾਗੋਕੇ ਸਾਈਡ ਵੱਲੋਂ ਆ ਰਹੀ ਆਲਟੋ ਗੱਡੀ ਜੋ ਬਹੁਤ ਤੇਜ਼ ਰਫਤਾਰ ਵਿਚ ਸੀ ਨੇ ਉਸ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਨਾਲ ਮਾਨਵਦੀਪ ਸਿੰਘ ਸੜਕ ਉਪਰ ਡਿੱਗ ਪਿਆ ਅਤੇ ਖੂਨ ਨਾਲ ਲੱਥਪੱਥ ਹੋ ਗਿਆ। ਇਸ ਦੌਰਾਨ ਆਲਟੋ ਕਾਰ ਚਾਲਕ ਗੱਡੀ ਛੱਡ ਕੇ ਮੌਕੇ ਤੋਂ ਫ਼ਰਾਰ ਹੋ ਗਿਆ ਅਤੇ ਮਾਨਵਦੀਪ ਸਿੰਘ ਨੂੰ ਤੁਰੰਤ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਵਿਚ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਕਰਾਰ ਦੇ ਦਿੱਤਾ। ਪੰਜਾਬ ਸਿੰਘ ਨੇ ਦੱਸਿਆ ਕਿ ਮਾਨਵਦੀਪ ਸਿੰਘ ਬੀ. ਕਾਮ ਦੀ ਪੜ੍ਹਾਈ ਕਰ ਰਿਹਾ ਸੀ।

ਇਹ ਵੀ ਪੜ੍ਹੋ- ਮੋਟਰਸਾਈਕਲ 'ਤੇ ਸਵਾਰ ਪਿਓ-ਪੁੱਤ ਨਾਲ ਵਾਪਰਿਆ ਭਿਆਨਕ ਹਾਦਸਾ, ਪੁੱਤ ਦੀ ਮੌਕੇ 'ਤੇ ਮੌਤ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਵੈਰੋਵਾਲ ਦੇ ਏ.ਐੱਸ.ਆਈ ਬਲਜਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਆਲਟੋ ਗੱਡੀ ਅਤੇ ਉਸਦੇ ਚਾਲਕ ਅਮਨਦੀਪ ਪੁੱਤਰ ਬਲਦੇਵ ਰਾਜ ਵਾਸੀ ਜੇਲ ਰੋਡ ਗੁਰਦਾਸਪੁਰ ਨੂੰ ਗ੍ਰਿਫ਼ਤਾਰ ਕਰਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਹੁਣ ਹਾਈਟੈੱਕ ਹੋਵੇਗਾ ਪਠਾਨਕੋਟ, ਲਗਾਤਾਰ ਸ਼ੱਕੀ ਵਿਅਕਤੀ ਦੇਖੇ ਜਾਣ ਤੋਂ ਬਾਅਦ ਅਲਰਟ 'ਤੇ ਸੁਰੱਖਿਆ ਏਜੰਸੀਆਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

    


Shivani Bassan

Content Editor

Related News