ਤੇਜ਼ ਰਫ਼ਤਾਰ ਕਾਰ ਨੇ ਐਕਟੀਵਾ ਸਵਾਰ ਬਜ਼ੁਰਗ ਨੂੰ ਮਾਰੀ ਟੱਕਰ, ਇਕ ਦੀ ਮੌਤ

Thursday, Aug 15, 2024 - 11:45 AM (IST)

ਤੇਜ਼ ਰਫ਼ਤਾਰ ਕਾਰ ਨੇ ਐਕਟੀਵਾ ਸਵਾਰ ਬਜ਼ੁਰਗ ਨੂੰ ਮਾਰੀ ਟੱਕਰ, ਇਕ ਦੀ ਮੌਤ

ਤਰਨਤਾਰਨ (ਰਮਨ)-ਤੇਜ਼ ਰਫ਼ਤਾਰ ਕਾਰ ਵੱਲੋਂ ਐਕਟੀਵਾ ਸਕੂਟਰ ਸਵਾਰ ਬਜ਼ੁਰਗ ਨੂੰ ਟੱਕਰ ਮਾਰਨ ਦੌਰਾਨ ਉਸਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਥਾਣਾ ਸਿਟੀ ਪੱਟੀ ਦੀ ਪੁਲਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਪਰਚਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- 15 ਅਗਸਤ ਮੌਕੇ ਪੇਸ਼ਕਾਰੀ ਦੇ ਰਹੇ NCC ਦੇ ਤਿੰਨ ਵਿਦਿਆਰਥੀ ਬੇਹੋਸ਼

ਅਮਨਦੀਪ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਗਾਰਡਨ ਕਾਲੋਨੀ ਪੱਟੀ ਨੇ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਬੀਤੇ ਕੱਲ੍ਹ ਸਵੇਰੇ ਕਰੀਬ 4 ਵਜੇ ਉਸਦੇ ਪਿਤਾ ਮੇਜਰ ਸਿੰਘ (74) ਆਪਣੇ ਐਕਟੀਵਾ ਸਕੂਟਰ ਉਪਰ ਸਵਾਰ ਹੋ ਬਾਹਮਣੀ ਵਾਲਾ ਚੌਂਕ ਤੋਂ ਤਰਨਤਾਰਨ-ਪੱਟੀ ਮੇਨ ਰੋਡ ਵਿਖੇ ਕੱਦੂਆਂ ਦੀ ਸਬਜ਼ੀ ਲੈ ਕੇ ਮੰਡੀ ਵਿਚ ਜਾ ਰਹੇ ਸਨ। ਜਦੋਂ ਉਸ ਦੇ ਪਿਤਾ ਕਾਰ ਦੀ ਏਜੰਸੀ ਤੋਂ ਕੁਝ ਅੱਗੇ ਪੁੱਜੇ ਤਾਂ ਪਿੱਛੋਂ ਦੀ ਇਕ ਤੇਜ਼ ਰਫ਼ਤਾਰ ਕਾਰ ਵੱਲੋਂ ਟੱਕਰ ਮਾਰ ਦਿੱਤੀ ਗਈ, ਜਿਸ ਨਾਲ ਉਸਦੇ ਪਿਤਾ ਜ਼ਮੀਨ ਉਪਰ ਡਿੱਗ ਗਏ ਅਤੇ ਕਾਰ ਉਨ੍ਹਾਂ ਨੂੰ ਘੜੀਸਦੀ ਹੋਈ ਲੈ ਗਈ। ਇਸ ਹਾਦਸੇ ਤੋਂ ਬਾਅਦ ਕਾਰ ਚਾਲਕ ਆਪਣੀ ਕਾਰ ਸਮੇਤ ਮੌਕੇ ਤੋਂ ਫ਼ਰਾਰ ਹੋ ਗਿਆ। ਇਸ ਦੌਰਾਨ ਜ਼ਖ਼ਮੀ ਹਾਲਤ ਵਿਚ ਉਸ ਦੇ ਪਿਤਾ ਨੂੰ ਪੱਟੀ ਸਰਕਾਰੀ ਹਸਪਤਾਲ ਵਿਖੇ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਦੇ ਪਿਤਾ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਪੱਟੀ ਦੇ ਏ.ਐੱਸ.ਆਈ ਗੁਰਮੀਤ ਸਿੰਘ ਨੇ ਦੱਸਿਆ ਕਿ ਇਸ ਹਾਦਸੇ ਸਬੰਧੀ ਅਣਪਛਾਤੇ ਕਾਰ ਚਾਲਕ ਖਿਲਾਫ ਪਰਚਾ ਦਰਜ ਕਰਦੇ ਹੋਏ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਪੰਜਾਬ ਦੇ ਇਸ ਹੋਟਲ ਵਿਚ ਪੁਲਸ ਨੇ ਮਾਰਿਆ ਛਾਪਾ, ਇਤਰਾਜ਼ਯੋਗ ਹਾਲਤ 'ਚ ਫੜੇ ਮੁੰਡੇ-ਕੁੜੀਆਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News