ਤੇਜ਼ ਰਫ਼ਤਾਰ ਕਾਰ ਨੇ ਸਕੂਟਰੀ ''ਤੇ ਸਵਾਰ ਦੋ ਵਿਅਕਤੀਆਂ ਨੂੰ ਮਾਰੀ ਟੱਕਰ, ਇਕ ਦੀ ਮੌਤ, ਇਕ ਜ਼ਖ਼ਮੀ
Monday, May 06, 2024 - 04:30 PM (IST)
ਗੁਰਦਾਸਪੁਰ (ਵਿਨੋਦ)-ਤੇਜ਼ ਰਫ਼ਤਾਰ ਕਾਰ ਚਾਲਕ ਨੇ ਸਕੂਟਰੀ ’ਤੇ ਸਵਾਰ ਦੋ ਵਿਅਕਤੀਆਂ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਇਕ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਜਿਸ ਨੂੰ ਇਕ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ। ਕਾਹਨੂੰਵਾਨ ਪੁਲਸ ਨੇ ਕਾਰ ਚਾਲਕ ਦੇ ਖ਼ਿਲਾਫ਼ ਧਾਰਾ 304 ਏ, 279,337,338,427 ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ, ਪਰ ਦੋਸ਼ੀ ਅਜੇ ਫ਼ਰਾਰ ਹੈ।
ਇਹ ਵੀ ਪੜ੍ਹੋ- ਵਿਦੇਸ਼ ਪੜ੍ਹਾਈ ਕਰਨ ਲਈ ਗਏ ਨੌਜਵਾਨ ਨਾਲ ਵਾਪਰਿਆ ਭਾਣਾ, ਪਤਾ ਨਹੀਂ ਸੀ ਇੰਝ ਆਵੇਗੀ ਮੌਤ
ਇਸ ਸਬੰਧੀ ਅਵਤਾਰ ਸਿੰਘ ਪੁੱਤਰ ਮਲਕੀਤ ਸਿੰਘ ਵਾਸੀ ਚੱਕ ਯਾਕੂਬ ਥਾਣਾ ਕਾਹਨੂੰਵਾਨ ਨੇ ਪੁਲਸ ਨੂੰ ਦਿੱਤੇ ਬਿਆਨਾਂ ’ਚ ਦੱਸਿਆ ਕਿ ਉਸ ਦਾ ਪਿਤਾ ਮਲਕੀਤ ਸਿੰਘ ਅਤੇ ਚਾਚਾ ਖਜ਼ਾਨ ਸਿੰਘ ਸਕੂਟਰੀ ਐਕਟਿਵਾ 'ਤੇ ਸਵਾਰ ਹੋ ਕੇ ਨਿੱਜੀ ਕੰਮ ਕਰਕੇ ਆਪਣੇ ਪਿੰਡ ਨੂੰ ਜਾ ਰਹੇ ਸੀ ਕਿ ਜਦ ਉਹ ਪਿੰਡ ਨੈਨੇਕੋਟ ਮੋੜ ਤੋਂ ਮੁੜਨ ਲੱਗੇ ਤਾਂ ਸਠਿਆਲੀ ਵਾਲੀ ਸਾਇਡ ਤੋਂ ਇਕ ਕਾਰ ਸਵਿਫ਼ਟ ਡਿਜਾਇਰ ਨੰਬਰ ਪੀਬੀ10 ਏ.ਐੱਚ 0084 ਆਈ, ਜਿਸ ਨੂੰ ਹਰਪ੍ਰੀਤ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਪਿੰਡ ਭੱਟੀਵਾਲ ਚਲਾ ਰਿਹਾ ਸੀ। ਜਿਸ ਨੇ ਆਪਣੀ ਕਾਰ ਤੇਜ਼ ਰਫ਼ਤਾਰ ਨਾਲ ਬਿਨਾਂ ਹਾਰਨ ਦਿੱਤੇ ਉਸ ਦੇ ਪਿਤਾ ਦੀ ਸਕੂਟਰੀ ਵਿਚ ਮਾਰ ਦਿੱਤੀ, ਜਿਸ ਨਾਲ ਉਹ ਸੜਕ ਦੇ ਵਿਚ ਡਿੱਗ ਗਏ ਅਤੇ ਕਾਫੀ ਗੰਭੀਰ ਸੱਟਾਂ ਲੱਗਣ ਦੇ ਕਾਰਨ ਉਸ ਦੇ ਪਿਤਾ ਮਲਕੀਤ ਸਿੰਘ ਉਮਰ 76 ਸਾਲ ਦੀ ਮੌਤ ਹੋ ਗਈ। ਜਦਕਿ ਉਸ ਦਾ ਚਾਚਾ ਖਜ਼ਾਨ ਸਿੰਘ ਗੁਰਦਾਸਪੁਰ ਦੇ ਇਕ ਨਿੱਜੀ ਹਸਪਤਾਲ ਵਿਚ ਜੇਰੇ ਇਲਾਜ ਹੈ।
ਇਹ ਵੀ ਪੜ੍ਹੋ- ਪਰਿਵਾਰ ਦੇ ਤਿੰਨ ਜੀਆਂ ਦਾ ਹੋਇਆ ਇਕੱਠਿਆਂ ਸਸਕਾਰ, ਨਹੀਂ ਦੇਖੇ ਜਾਂਦੇ ਸੀ ਵੈਣ (ਵੀਡੀਓ)
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8