ਓਵਰ ਬ੍ਰਿਜ ’ਤੇ ਕੰਮ ਕਰ ਰਹੇ ਮਜ਼ਦੂਰ ਦੀ ਡਿੱਗਣ ਨਾਲ ਮੌਤ

Thursday, Mar 28, 2024 - 01:58 PM (IST)

ਦੀਨਾਨਗਰ (ਕਪੂਰ) : ਸਥਾਨਕ ਬਹਿਰਾਮਪੁਰ ਰੋਡ ’ਤੇ ਬਣ ਰਹੇ ਰੇਲਵੇ ਕਰਾਸਿੰਗ ਫਲਾਈ ਓਵਰ ’ਤੇ ਬਿਨਾਂ ਸੁਰੱਖਿਆ ਕਵਚ ਦੇ ਕੰਮ ਕਰ ਰਹੇ ਇਕ ਮਜ਼ਦੂਰ ਦੀ ਪੁਲ ਤੋਂ ਡਿੱਗ ਕੇ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬਲਦੇਵ ਸਿੰਘ ਪੁੱਤਰ ਤਰਲੋਕ ਸਿੰਘ ਵਾਸੀ ਠੱਠੀਆਂ ਖੁਰਦ ਜ਼ਿਲ੍ਹਾ ਤਰਨਤਾਰਨ ਜੋ ਕਿ ਦੀਨਾਨਗਰ ਵਿਚ ਬਣ ਰਹੇ ਰੇਲਵੇ ਓਵਰ ਬ੍ਰਿਜ ’ਤੇ ਮਜ਼ਦੂਰੀ ਦਾ ਕੰਮ ਕਰਦਾ ਸੀ। ਜਦੋਂ ਬਲਦੇਵ ਸਿੰਘ ਬਿਨਾਂ ਕਿਸੇ ਸੇਫਟੀ ਬੈਲਟ ਦੇ ਬੰਨ੍ਹੇ ਪੁਲ ’ਤੇ ਕੰਮ ਕਰ ਰਿਹਾ ਸੀ ਤਾਂ ਅਚਾਨਕ ਉਹ ਪੁਲ ਤੋਂ ਹੇਠਾਂ ਡਿੱਗ ਗਿਆ, ਜਿਸ ਕਾਰਨ ਬਲਦੇਵ ਸਿੰਘ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ ਅਤੇ ਉਸ ਨੂੰ ਗੁਰਦਾਸਪੁਰ ਹਸਪਤਾਲ ਲਿਜਾਇਆ ਗਿਆ ਪਰ ਉਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਇਹ ਵੀ ਪੜ੍ਹੋ : ਹੋਲੀ ਮੌਕੇ ਗੁਰਦਾਸਪੁਰ 'ਚ ਵੱਡੀ ਵਾਰਦਾਤ, ਨੌਜਵਾਨ ਦਾ ਕਿਰਚਾਂ ਮਾਰ ਕੀਤਾ ਕਤਲ

ਜ਼ਿਕਰਯੋਗ ਹੈ ਕਿ ਦੀਨਾਨਗਰ ’ਚ ਨਿਰਮਾਣ ਅਧੀਨ ਰੇਲਵੇ ਓਵਰ ਬ੍ਰਿਜ ’ਤੇ ਕੰਮ ਕਰਨ ਵਾਲੇ ਮਜ਼ਦੂਰ ਨੇ ਬਿਨਾਂ ਸੇਫਟੀ ਬੈਲਟ ਅਤੇ ਹੈਲਮੇਟ ਪਾਏ ਕੰਮ ਕਰ ਰਹੇ ਸਨ, ਜਿਸ ਕਾਰਨ ਠੇਕੇਦਾਰ ਦੀ ਲਾਪ੍ਰਵਾਹੀ ਮੌਕੇ ’ਤੇ ਹੀ ਕੰਮ ਕਰ ਰਹੇ ਇਸ ਮਜ਼ਦੂਰ ਦੀ ਮੌਤ ਦਾ ਕਾਰਨ ਬਣ ਗਈ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਵਾਰਦਾਤ, 15-20 ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਨੌਜਵਾਨ ਦਾ ਕਤਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News