ਕਾਲਕਾ ਤੇ ਕਾਹਲੋਂ ਦੀ ਹਾਜ਼ਰੀ ’ਚ ਭਾਰੀ ਗਿਣਤੀ ’ਚ ਨੌਜਵਾਨ ਸ਼੍ਰੋਮਣੀ ਅਕਾਲੀ ਦਿੱਲੀ ਸਟੇਟ ’ਚ ਸ਼ਾਮਲ

Friday, Aug 09, 2024 - 01:58 PM (IST)

ਕਾਲਕਾ ਤੇ ਕਾਹਲੋਂ ਦੀ ਹਾਜ਼ਰੀ ’ਚ ਭਾਰੀ ਗਿਣਤੀ ’ਚ ਨੌਜਵਾਨ ਸ਼੍ਰੋਮਣੀ ਅਕਾਲੀ ਦਿੱਲੀ ਸਟੇਟ ’ਚ ਸ਼ਾਮਲ

ਅੰਮ੍ਰਿਤਸਰ (ਸਰਬਜੀਤ)-ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਦਿੱਲੀ ਗੁਰਦੁਆਰਾ ਕਮੇਟੀ ਦੇ ਸਾਬਕਾ ਮੈਂਬਰ ਮਨਜੀਤ ਸਿੰਘ ਔਲਖ ਦੀ ਪ੍ਰੇਰਨਾ ਨਾਲ ਵੱਡੀ ਗਿਣਤੀ ਵਿਚ ਨੌਜਵਾਨ ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਦੀ ਹਾਜ਼ਰੀ ਵਿਚ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਵਿਚ ਸ਼ਾਮਲ ਹੋ ਗਏ। ਇਨ੍ਹਾਂ ਨੌਜਵਾਨਾਂ ਦਾ ਪਾਰਟੀ ਵਿਚ ਸਵਾਗਤ ਕਰਦੇ ਸਮੇਂ ਕਾਲਕਾ ਤੇ ਕਾਹਲੋਂ ਨੇ ਨੌਜਵਾਨ ਆਗੂ ਸੁਮਿਤਪਾਲ ਸਿੰਘ ਨੂੰ ਰਾਜਿੰਦਰ ਨਗਰ ਇਕਾਈ ਦੇ ਯੂਥ ਵਿੰਗ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ।

ਇਹ ਵੀ ਪੜ੍ਹੋ- ਨਸ਼ੇ ਲਈ ਬਦਨਾਮ ਪਿੰਡ ਡੀਡਾ ਸਾਸੀਆਂ 'ਚ ਨਹਿਰੀ ਵਿਭਾਗ ਦੀ ਵੱਡੀ ਕਾਰਵਾਈ, 71 ਲੋਕਾਂ ਨੂੰ ਘਰ ਖਾਲੀ ਕਰਨ ਦੇ ਨੋਟਿਸ

ਇਸ ਮੌਕੇ ਪ੍ਰਧਾਨ ਕਾਲਕਾ ਤੇ ਕਾਹਲੋਂ ਨੇ ਕਿਹਾ ਕਿ ਨੌਜਵਾਨ ਵਰਗ ਹਮੇਸ਼ਾ ਪਾਰਟੀ ਵਿਚ ਰੀੜ੍ਹ ਦੀ ਹੱਡੀ ਦਾ ਕੰਮ ਕਰਦੇ ਹਨ। ਪਾਰਟੀਆਂ ਉਹੀ ਕਾਮਯਾਬ ਹੁੰਦੀਆਂ ਹਨ ਜਿਸ ਨਾਲ ਵੱਡੀ ਗਿਣਤੀ ਵਿਚ ਨੌਜਵਾਨ ਵਰਗ ਜੁੜਿਆ ਹੋਵੇ। ਉਹਨਾਂ ਕਿਹਾ ਕਿ ਬੇਸ਼ੱਕ ਸੀਨੀਅਰ ਵਰਗ ਨੇ ਪਾਰਟੀ ਨੂੰ ਸੇਧ ਦੇਣੀ ਹੁੰਦੀ ਹੈ ਪਰ ਇਹ ਨੌਜਵਾਨ ਵਰਗ ਜ਼ਮੀਨੀ ਪੱਧਰ ’ਤੇ ਪਾਰਟੀ ਦੀ ਮਜ਼ਬੂਤੀ ਤੇ ਸਫਲਤਾ ਵਾਸਤੇ ਕੰਮ ਕਰਦਾ ਹੈ।

ਇਹ ਵੀ ਪੜ੍ਹੋ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 'ਚ ਲੱਗੇ ਨਿਸ਼ਾਨ ਸਾਹਿਬ ਦੇ ਬਦਲੇ ਗਏ ਪੁਸ਼ਾਕੇ, ਦੇਖੋ ਅਲੌਕਿਕ ਤਸਵੀਰਾਂ

ਨੌਜਵਾਨ ਸੁਮਿਤਪਾਲ ਸਿੰਘ ਦੀ ਸ਼ਲਾਘਾ ਕਰਦਿਆਂ ਦੋਵਾਂ ਆਗੂਆਂ ਨੇ ਕਿਹਾ ਕਿ ਸੁਮਿਤਪਾਲ ਸਿੰਘ ਪਹਿਲਾਂ ਵੀ ਗੁਰਦੁਆਰਾ ਬੰਗਲਾ ਸਾਹਿਬ ਤੇ ਹੋਰ ਅਸਥਾਨਾਂ ’ਤੇ ਸੇਵਾ ਦੇ ਕਾਰਜ ਕਰ ਰਿਹਾ ਹੈ ਤੇ ਨਾਲ ਹੀ ਮਨੁੱਖਤਾ ਦੀ ਸੇਵਾ ਵਾਸਤੇ ਸਰਗਰਮ ਹੈ। ਉਸਦੇ ਪਾਰਟੀ ਵਿਚ ਸ਼ਾਮਲ ਹੋਣ ਨਾਲ ਹੁਣ ਜਿਥੇ ਪਾਰਟੀ ਨੂੰ ਹੋਰ ਵੀ ਮਜ਼ਬੂਤੀ ਮਿਲੇਗੀ, ਉਥੇ ਹੀ ਉਸਨੂੰ ਵੀ ਸੇਵਾ ਵਾਸਤੇ ਇਕ ਵੱਡਾ ਪਲੇਟਫਾਰਮ ਮਿਲ ਗਿਆ ਹੈ।

ਇਹ ਵੀ ਪੜ੍ਹੋ- ਮਿਲਾਵਟਖੋਰੀ ਵੱਡੇ ਪੱਧਰ 'ਤੇ, ਪੰਜਾਬ 'ਚ ਤਿੰਨ ਸਾਲਾਂ 'ਚ ਦੁੱਧ ਦੇ 18 ਫ਼ੀਸਦੀ ਸੈਂਪਲ ਹੋਏ ਫੇਲ੍ਹ

ਇਨ੍ਹਾਂ ਦੋਵਾਂ ਹੀ ਆਗੂਆਂ ਨੇ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਸਿਰਫ ਦਿੱਲੀ ਹੀ ਵਿਚ ਨਹੀਂ ਬਲਕਿ ਦੇਸ਼ ਦੇ ਵੱਖ-ਵੱਖ ਕੋਨਿਆਂ ਵਿਚ ਮਨੁੱਖਤਾ ਦੀ ਸੇਵਾ ਲਈ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੋਰੋਨਾ ਮਹਾਮਾਰੀ ਦੌਰਾਨ ਵੀ ਸਭ ਤੋਂ ਪਹਿਲਾਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੇਵਾਵਾਂ ਸ਼ੁਰੂ ਕੀਤੀਆਂ। ਇਸਨੂੰ ਵੇਖਦਿਆਂ ਸਿੰਘ ਸਭਾਵਾਂ ਤੇ ਹੋਰ ਸੰਸਥਾਵਾਂ ਨੇ ਵੀ ਮਨੁੱਖਤਾ ਦੀ ਵੱਡੀ ਪੱਧਰ ’ਤੇ ਸੇਵਾ ਆਰੰਭੀ। ਉਹਨਾਂ ਕਿਹਾ ਕਿ ਕਮੇਟੀ ਦੇ ਸਾਰੇ 46 ਮੈਂਬਰਾਂ ਨੇ ਆਪੋ ਆਪਣੇ ਇਲਾਕੇ ਵਿਚ ਸੇਵਾ ਨਿਭਾਈ ਅਤੇ ਮੈਂਬਰਾਂ ਤੋਂ ਇਲਾਵਾ ਪਾਰਟੀ ਦੇ ਨੌਜਵਾਨ ਵਰਗ ਤੇ ਸਮੁੱਚੇ ਮੈਂਬਰਾਂ ਨੇ ਵੀ ਵੱਧ ਚੜ੍ਹ ਕੇ ਸੇਵਾ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਦਿੱਲੀ ਕਮੇਟੀ ਮੈਂਬਰ ਭੁਪਿੰਦਰ ਸਿੰਘ ਭੁੱਲਰ, ਗੁਰਮੀਤ ਸਿੰਘ ਭਾਟੀਆ, ਗੁਰਦੇਵ ਸਿੰਘ , ਅਮਰਜੀਤ ਸਿੰਘ ਪਿੰਕੀ, ਸਾਬਕਾ ਮੈਂਬਰ ਮਨਜੀਤ ਸਿੰਘ ਔਲਖ, ਨਿਸ਼ਾਨ ਸਿੰਘ ਮਾਨ ਤੇ ਹੋਰ ਮੈਂਬਰ ਹਾਜ਼ਰ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News