ਪੀਟਰ ਰੇਹੜੇ ਦਾ ਸੰਤੁਲਨ ਵਿਗੜਣ ਕਾਰਨ ਹੋਇਆ ਵੱਡਾ ਹਾਦਸਾ, ਇਕ ਵਿਅਕਤੀ ਦੀ ਮੌਤ ਤੇ 2 ਗੰਭੀਰ ਜ਼ਖ਼ਮੀ

Tuesday, Mar 14, 2023 - 05:38 PM (IST)

ਪੀਟਰ ਰੇਹੜੇ ਦਾ ਸੰਤੁਲਨ ਵਿਗੜਣ ਕਾਰਨ ਹੋਇਆ ਵੱਡਾ ਹਾਦਸਾ, ਇਕ ਵਿਅਕਤੀ ਦੀ ਮੌਤ ਤੇ 2 ਗੰਭੀਰ ਜ਼ਖ਼ਮੀ

ਬਟਾਲਾ (ਬੇਰੀ)- ਨਜ਼ਦੀਕੀ ਪਿੰਡ ਤੁਗਲਵਾਲ ’ਚ ਸੰਤੁਲਨ ਵਿਗੜਣ ਕਾਰਨ ਪੀਟਰ ਰੇਹੜਾ ਸੜਕ ਕਿਨਾਰੇ ਇਕ ਰੁੱਖ ਨਾਲ ਜਾ ਟਕਰਾਇਆ, ਜਿਸਦੇ ਚਲਦਿਆਂ ਇਕ ਵਿਅਕਤੀ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ 2 ਗੰਭੀਰ ਜ਼ਖ਼ਮੀ ਹੋ ਗਏ। ਇਸ ਸਬੰਧੀ ਸੋਨੂੰ ਵਾਸੀ ਹਰਚੋਵਾਲ ਨੇ ਦੱਸਿਆ ਕਿ ਉਸਦਾ ਭਰਾ ਅਮਨ ਅਤੇ ਉਸਦੇ 2 ਸਾਥੀ ਡਿੰਪਲ ਅਤੇ ਦਾਣਾ ਮਸੀਹ ਵਾਸੀਆਨ ਹਰਚੋਵਾਲ ਦੇ ਨਾਲ ਪੀਟਰ ਰੇਹੜੇ ’ਤੇ ਸਵਾਰ ਹੋ ਕੇ ਹਰਚੋਵਾਲ ਤੋਂ ਤੁਗਲਵਾਲ ਵੱਲ ਜਾ ਰਹੇ ਸਨ।

ਇਹ ਵੀ ਪੜ੍ਹੋ- ਮਜੀਠਾ 'ਚ ਵੱਡੀ ਵਾਰਦਾਤ: ਦੋ ਸਕੇ ਭਰਾਵਾਂ ਨੂੰ ਸ਼ਰੇਆਮ ਮਾਰੀਆਂ ਗੋਲ਼ੀਆਂ

ਇਸ ਦੌਰਾਨ ਜਦੋਂ ਉਹ ਪਿੰਡ ਤੁਗਲਵਾਲ ਦੇ ਨਜ਼ਦੀਕ ਪਹੁੰਚੇ ਤਾਂ ਅਚਾਨਕ ਪੀਟਰ ਰੇਹੜੇ ਦਾ ਸੰਤੁਲਨ ਵਿਗੜ ਗਿਆ, ਜਿਸਦੇ ਚਲਦਿਆਂ ਪੀਟਰ ਰੇਹੜਾ ਸੜਕ ਕਿਨਾਰੇ ਰੁੱਖ ’ਚ ਵੱਜਾ। ਜਿਸ ਕਾਰਨ ਦਾਣਾ ਮਸੀਹ ਦੀ ਮੌਕੇ ’ਤੇ ਮੌਤ ਹੋ ਗਈ ਜਦਕਿ ਉਸਦਾ ਭਰਾ ਅਮਨ ਅਤੇ ਡਿੰਪਲ ਗੰਭੀਰ ਜ਼ਖ਼ਮੀ ਹੋ ਗਏ। ਉਨ੍ਹਾਂ ਦੱਸਿਆ ਕਿ ਸਥਾਨਕ ਲੋਕਾਂ ਵੱਲੋਂ ਜ਼ਖ਼ਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਬਟਾਲਾ ’ਚ ਦਾਖ਼ਲ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ- 80 ਸਾਲਾ ਪਾਕਿਸਤਾਨ ਦੇ ਸਾਬਕਾ ਮੰਤਰੀ ਨੇ ਕਰਵਾਇਆ 21 ਸਾਲਾ ਕੁੜੀ ਨਾਲ ਦੂਜਾ ਵਿਆਹ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


author

Shivani Bassan

Content Editor

Related News