ਦੀਨਾਨਗਰ ''ਚ ਬਾਰਿਸ਼ ਕਾਰਨ ਵਾਪਰਿਆ ਵੱਡਾ ਹਾਦਸਾ, ਮੋਹਨ ਫਰਨੀਚਰ ਹਾਊਸ ਦੀ ਤਿੰਨ ਮੰਜ਼ਿਲਾ ਇਮਾਰਤ ਢਹਿ-ਢੇਰੀ

Saturday, Jul 25, 2026 - 01:17 PM (IST)

ਦੀਨਾਨਗਰ ''ਚ ਬਾਰਿਸ਼ ਕਾਰਨ ਵਾਪਰਿਆ ਵੱਡਾ ਹਾਦਸਾ, ਮੋਹਨ ਫਰਨੀਚਰ ਹਾਊਸ ਦੀ ਤਿੰਨ ਮੰਜ਼ਿਲਾ ਇਮਾਰਤ ਢਹਿ-ਢੇਰੀ

ਗੁਰਦਾਸਪੁਰ (ਹਰਜਿੰਦਰ ਸਿੰਘ ਗੋਰਾਇਆ): ਦੀਨਾਨਗਰ ਸ਼ਹਿਰ ਵਿੱਚ ਦੇਰ ਰਾਤ ਹੋਈ ਭਾਰੀ ਬਾਰਿਸ਼ ਕਾਰਨ ਇੱਕ ਵੱਡਾ ਹਾਦਸਾ ਵਾਪਰਿਆ। ਮਿਲੀ ਜਾਣਕਾਰੀ ਅਨੁਸਾਰ ਸ਼ਹਿਰ ਵਿੱਚ ਸਥਿਤ ਮੋਹਨ ਫਰਨੀਚਰ ਹਾਊਸ ਦੇ ਸ਼ੋਅਰੂਮ ਦੀ ਤਿੰਨ ਮੰਜ਼ਿਲਾ ਇਮਾਰਤ ਅਚਾਨਕ ਢਹਿ ਗਈ। ਇਮਾਰਤ ਦੇ ਡਿੱਗਣ ਨਾਲ ਇਲਾਕੇ ਵਿੱਚ ਹੜਕੰਪ ਮਚ ਗਿਆ ਅਤੇ ਲੋਕ ਵੱਡੀ ਗਿਣਤੀ ਵਿੱਚ ਮੌਕੇ 'ਤੇ ਇਕੱਠੇ ਹੋ ਗਏ।

ਇਹ ਵੀ ਪੜ੍ਹੋ- ਸਰਹਿੰਦ ਨਹਿਰ ਦੇ ਠਾਠਾਂ ਮਾਰਦੇ ਪਾਣੀ 'ਚ ਡਿੱਗੀ ਕਾਰ, 2 ਭਰਾ ਲਾਪਤਾ

ਦੱਸਿਆ ਜਾ ਰਿਹਾ ਹੈ ਕਿ ਲਗਾਤਾਰ ਪੈ ਰਹੀ ਬਾਰਿਸ਼ ਕਾਰਨ ਇਮਾਰਤ ਦੀ ਬਣਤਰ ਕਮਜ਼ੋਰ ਹੋਣ ਤੋਂ ਬਾਅਦ ਇਹ ਹਾਦਸਾ ਵਾਪਰਿਆ। ਇਮਾਰਤ ਦੇ ਮਲਬੇ ਹੇਠਾਂ ਫਰਨੀਚਰ ਅਤੇ ਹੋਰ ਕੀਮਤੀ ਸਾਮਾਨ ਦੱਬਣ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ। ਹਾਲਾਂਕਿ ਰਾਹਤ ਦੀ ਗੱਲ ਇਹ ਹੈ ਕਿ ਦੇਰ ਰਾਤ ਹੋਣ ਕਾਰਨ ਸ਼ੋਅਰੂਮ ਵਿੱਚ ਕੋਈ ਮੌਜੂਦ ਨਹੀਂ ਸੀ, ਜਿਸ ਕਾਰਨ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ।

ਇਹ ਵੀ ਪੜ੍ਹੋ- ਰਣਜੀਤ ਸਾਗਰ ਡੈਮ ਝੀਲ ’ਚ ਦੋ ਦਿਨਾਂ ’ਚ ਵਧਿਆ ਪਾਣੀ ਦਾ ਪੱਧਰ, ਡੈਮ ਪ੍ਰਬੰਧਕਾਂ ਨੇ ਦਿੱਤੇ ਚਿਤਾਵਨੀ ਦੇ ਸੰਦੇਸ਼

ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪ੍ਰਸ਼ਾਸਨ ਅਤੇ ਪੁਲਸ ਮੌਕੇ 'ਤੇ ਪਹੁੰਚ ਗਏ। ਰਾਹਤ ਅਤੇ ਬਚਾਅ ਕਾਰਜ ਜਾਰੀ ਹਨ ਅਤੇ ਮਲਬਾ ਹਟਾਉਣ ਦਾ ਕੰਮ ਕੀਤਾ ਜਾ ਰਿਹਾ ਹੈ। ਅਧਿਕਾਰੀਆਂ ਵੱਲੋਂ ਘਟਨਾ ਸਥਾਨ ਦਾ ਜਾਇਜ਼ਾ ਲੈ ਕੇ ਨੁਕਸਾਨ ਦਾ ਮੁਲਾਂਕਣ ਕੀਤਾ ਜਾ ਰਿਹਾ ਹੈ। ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਇਲਾਕੇ ਦੇ ਲੋਕਾਂ ਵਿੱਚ ਵੀ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ। ਉਧਰ ਇਸ ਸਬੰਧੀ ਗੱਲਬਾਤ ਕਰਦੇ ਹੋਏ ਮਾਲਕ ਜਗਮੋਹਨ ਸਿੰਘ ਨੇ ਦੱਸਿਆ ਕਿ ਅਚਾਨਕ ਇਹ ਸਭ ਵਾਪਰ ਗਿਆ ਹੈ ਉਨ੍ਹਾਂ ਵੱਲੋਂ ਵੱਡੇ ਪੱਧਰ 'ਤੇ ਨੁਕਸਾਨ ਹੋਣ ਦਾ ਖਦਸ਼ਾ ਜਤਾਇਆ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

 


 


author

Shivani Bassan

Content Editor

Related News