ਅੰਮ੍ਰਿਤਸਰ ਬਟਾਲਾ ਰੋਡ ''ਤੇ ਕਾਰ ਅਤੇ ਐਕਟਿਵਾ ਵਿਚਾਲੇ ਹੋਇਆ ਵੱਡਾ ਹਾਦਸਾ, ਇਕ ਵਿਅਕਤੀ ਜ਼ਖ਼ਮੀ
Sunday, Jan 08, 2023 - 10:39 AM (IST)
ਅੰਮ੍ਰਿਤਸਰ (ਬਿਊਰੋ)- ਅੰਮ੍ਰਿਤਸਰ ਬਟਾਲਾ ਰੋਡ 'ਤੇ ਦੇਰ ਰਾਤ ਤੇਜ਼ ਰਫ਼ਤਾਰ ਕਾਰ ਅਤੇ ਐਕਟਿਵਾ ਵਿਚਾਲੇ ਭਿਆਨਕ ਟੱਕਰ ਹੋਣ ਕਾਰਨ ਵੱਡਾ ਹਾਦਸਾ ਹੋਇਆ ਸੀ, ਜਿਸ ਵਿਚ ਕਾਰ ਬੁਰੀ ਤਰੀਕੇ ਨਾਲ ਹਾਦਸਾ ਗ੍ਰਸਤ ਹੋ ਗਈ। ਇਸ ਦੌਰਾਨ ਐਕਟਿਵਾ ਸਵਾਰ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਜਿਸ ਨੂੰ ਕਿ ਇਲਾਜ ਲਈ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ। ਕਾਰ ਸਵਾਰ ਵਿਅਕਤੀ ਮੌਕੇ ਤੋਂ ਫ਼ਰਾਰ ਹੋ ਗਿਆ। ਜ਼ਖ਼ਮੀ ਵਿਅਕਤੀ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਕਾਰ ਬਹੁਤ ਤੇਜ਼ ਸੀ ਅਤੇ ਕਾਰ ਸਵਾਰ ਪੁਲਸ ਮੁਲਾਜ਼ਮ ਸੀ। ਉਸ ਦੀ ਕਾਰ 'ਚ ਤੇਜ਼ਧਾਰ ਮਾਰੂ ਹਥਿਆਰ ਵੀ ਬਰਾਮਦ ਹੋਏ ਹਨ ਅਤੇ ਜ਼ਖ਼ਮੀ ਹੋਏ ਵਿਅਕਤੀ ਦੇ ਪਰਿਵਾਰਕ ਮੈਂਬਰਾਂ ਨੇ ਪੁਲਸ ਪਾਸੋਂ ਇਨਸਾਫ਼ ਦੀ ਗੁਹਾਰ ਲਗਾਈ ਹੈ।
ਇਹ ਵੀ ਪੜ੍ਹੋ- ਜ਼ਿਲ੍ਹਾ ਸੁਜਾਨਪੁਰ ਪੁਲਸ ਦੀ ਵੱਡੀ ਕਾਮਯਾਬੀ, 3.16 ਕੁਇੰਟਲ ਭੁੱਕੀ ਤੇ ਇਕ ਟਰੱਕ ਸਮੇਤ 2 ਮੁਲਜ਼ਮ ਕਾਬੂ
ਦੂਜੇ ਪਾਸੇ ਇਸ ਮਾਮਲੇ 'ਚ ਮੌਕੇ 'ਤੇ ਪਹੁੰਚੀ ਪੁਲਸ ਦਾ ਕਹਿਣਾ ਹੈ ਕਿ ਉਹ ਪੂਰੇ ਮਾਮਲੇ ਦੀ ਜਾਂਚ ਕਰ ਰਹੇ ਹਨ ਅਤੇ ਜ਼ਖ਼ਮੀ ਵਿਅਕਤੀ ਹਸਪਤਾਲ 'ਚ ਦਾਖਲ ਹੈ। ਉਸ ਦੇ ਵੀ ਬਿਆਨ ਲਏ ਜਾਣਗੇ। ਉਨ੍ਹਾਂ ਦੱਸਿਆ ਕਿ ਕਾਰ ਸਵਾਰ ਵਿਅਕਤੀ ਪੁਲਸ ਮੁਲਾਜ਼ਮ ਸੀ ਜਾਂ ਨਹੀਂ ਇਸ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜੋ ਕਾਰ ਵਿੱਚੋਂ ਮਾਰੂ ਹਥਿਆਰ ਬਰਾਮਦ ਹੋਏ ਹਨ, ਉਸ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਾਂਚ ਤੋਂ ਬਾਅਦ ਜੋਂ ਵੀ ਬਣਦੀ ਕਾਰਵਾਈ ਹੋਏਗੀ ਉਹ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਦੇ ਅਸਤੀਫ਼ੇ 'ਤੇ ਭਾਜਪਾ ਆਗੂ ਵੇਰਕਾ ਦਾ ਵੱਡਾ ਬਿਆਨ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।