ਸਿਹਤ ਵਿਭਾਗ ਵੱਲੋਂ ਮੈਡੀਕਲ ਸਟੋਰਾਂ ਖ਼ਿਲਾਫ਼ ਵੱਡੀ ਕਾਰਵਾਈ, ਇਕ ਦਾ ਲਾਇਸੈਂਸ ਪੱਕੇ ਤੌਰ ’ਤੇ ਕੀਤਾ ਰੱਦ

11/18/2023 2:55:13 PM

ਗੁਰਦਾਸਪੁਰ (ਹਰਮਨ)- ਸੂਬੇ ਅੰਦਰ ਮੈਡੀਕਲ ਸਟੋਰਾਂ ’ਤੇ ਨਸ਼ੇ ਲਈ ਵਰਤੀਆਂ ਜਾਣ ਵਾਲੀਆਂ ਦਵਾਈਆਂ ਦੀ ਵਿਕਰੀ ਰੋਕਣ ਅਤੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਵਾਉਣ ਲਈ ਸਿਹਤ ਵਿਭਾਗ ਨੇ ਪੰਜਾਬ ਦੇ ਫੂਡ ਅਤੇ ਡਰੱਗਜ਼ ਐਡਮਨਿਸਟ੍ਰੇਟਰ ਡਾ. ਅਭਿਨਵ ਤ੍ਰਿਖਾ ਅਤੇ ਸਿਵਲ ਸਰਜਨ ਡਾ. ਹਰਭਜਨ ਰਾਮ ਮਾਂਡੀ ਦੇ ਨਿਰਦੇਸ਼ਾਂ ਹੇਠ 2 ਮੈਡੀਕਲ ਸਟੋਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ੋਨਲ ਲਾਇਸੈਂਸਿੰਗ ਅਥਾਰਟੀ ਡਾ. ਕੁਲਵਿੰਦਰ ਸਿੰਘ ਨੇ ਦੱਸਿਆ ਕਿ 17 ਅਕਤੂਬਰ ਨੂੰ ਡਰੱਗਜ਼ ਕੰਟਰੋਲ ਅਫ਼ਸਰ ਬਬਲੀਨ ਕੌਰ ਸਮੇਤ ਟੀਮ ਨੇ ਬਰਿਆਰ ਅਤੇ ਹਰਦੋਛੰਨੀ ਰੋਡ ਗੁਰਦਾਸਪੁਰ ਵਿਖੇ 5 ਮੈਡੀਕਲ ਸਟੋਰ ਚੈੱਕ ਕੀਤੇ ਸਨ। ਇਸ ਦੌਰਾਨ ਮਠਾਰੂ ਮੈਡੀਕਲ ਸਟੋਰ ਗੁਰਦਾਸਪੁਰ ਵਿਖੇ ਮਿਲੀਆਂ ਕੁਝ ਅਣ-ਅਧਿਕਾਰਤ ਦਵਾਈਆਂ ਅਤੇ ਬੇਨਿਯਮੀਆਂ ਸਬੰਧੀ ਮੈਡੀਕਲ ਸਟੋਰ ਦੇ ਮਾਲਕ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਸੀ।

ਇਹ ਵੀ ਪੜ੍ਹੋ- ਕੁੜੀ ਨੂੰ ਤੰਗ-ਪ੍ਰੇਸ਼ਾਨ ਕਰਨ ਤੋਂ ਰੋਕਣ ’ਤੇ ਨਾਬਾਲਿਗ ਨੇ 6 ਲੋਕਾਂ ਦੀ ਲਈ ਜਾਨ ਲਈ

ਉਨ੍ਹਾਂ ਦੱਸਿਆ ਕਿ ਉਕਤ ਮੈਡੀਕਲ ਸਟੋਰ ਦਾ ਮਾਲਕ ਤਸੱਲੀਬਖਸ਼ ਜਵਾਬ ਅਤੇ ਰਿਕਾਰਡ ਪੇਸ਼ ਨਹੀਂ ਕਰ ਸਕਿਆ, ਜਿਸ ਕਾਰਨ ਵਿਭਾਗ ਦੇ ਨਿਯਮਾਂ ਅਨੁਸਾਰ ਕਾਰਵਾਈ ਕਰਦੇ ਹੋਏ ਉਕਤ ਮੈਡੀਕਲ ਸਟੋਰ ਦਾ ਲਾਇਸੈਂਸ ਪੱਕੇ ਤੌਰ ’ਤੇ ਰੱਦ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ 13 ਅਕਤੂਬਰ ਨੂੰ ਖੇੜਾ ਮੈਡੀਕਲ ਸਟੋਰ ਦਾਲਮ ਵਿਖੇ ਕੀਤੀ ਚੈਕਿੰਗ ਦੌਰਾਨ ਪਾਈਆਂ ਗਈਆਂ ਊਣਤਾਈਆਂ ਕਾਰਨ ਉਕਤ ਸਟੋਰ ਦੇ ਮਾਲਕ ਨੂੰ ਵੀ ਕਾਰਨ ਦੱਸੋ ਨੋਟਿਸ ਦਿੱਤਾ ਸੀ ਅਤੇ ਹੁਣ ਤੱਕ ਤਸੱਲੀਬਖਸ਼ ਜਵਾਬ ਨਾ ਮਿਲਣ ਕਾਰਨ ਉਸ ਦਾ ਲਾਇਸੈਂਸ 30 ਦਿਨਾਂ ਲਈ ਮੁਅੱਤਲ ਕਰਕੇ ਦੁਕਾਨ ਨੂੰ 30 ਦਿਨ ਤੱਕ ਬੰਦ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਪੰਜਾਬ ਪੁਲਸ ਦੇ ASI ਦਾ ਗੋਲੀ ਮਾਰ ਕੇ ਕਤਲ

ਉਨ੍ਹਾਂ ਜ਼ਿਲ੍ਹੇ ਦੇ ਸਾਰੇ ਮੈਡੀਕਲ ਸਟੋਰ ਮਾਲਕਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਡਰੱਗਜ਼ ਕੰਟਰੋਲ ਐਕਟ ਦੀ ਪੂਰੀ ਸੰਜੀਦਗੀ ਨਾਲ ਪਾਲਣਾ ਕਰਨ ਅਤੇ ਡਾਕਟਰ ਦੀ ਪਰਚੀ ਤੋਂ ਬਿਨਾਂ ਦਵਾਈ ਨਾ ਵੇਚੀ ਜਾਵੇ। ਕੋਈ ਅਣ-ਅਧਿਕਾਰਤ ’ਤੇ ਨਸ਼ੇ ਲਈ ਵਰਤੀ ਜਾਣ ਵਾਲੀ ਦਵਾਈ ਦੀ ਵਿਕਰੀ ਨਾ ਕੀਤੀ ਜਾਵੇ। ਜ਼ਿਲ੍ਹੇ ਅੰਦਰ ਐੱਮ. ਟੀ. ਪੀ. ਕਿੱਟਾਂ ਦੀ ਵਿਕਰੀ ਵੀ ਡਾਕਟਰ ਦੀ ਪਰਚੀ ਤੋਂ ਬਿਨਾਂ ਨਾ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਹੋਰ ਵੀ ਕਈ ਮੈਡੀਕਲ ਸਟੋਰਾਂ ’ਤੇ ਚੈਕਿੰਗ ਕੀਤੀ ਗਈ ਸੀ ਅਤੇ ਉਨ੍ਹਾਂ ਨੂੰ ਵੀ ਨੋਟਿਸ ਜਾਰੀ ਕੀਤੇ ਸਨ, ਜਿਨ੍ਹਾਂ ’ਚੋਂ ਤਸੱਲੀਬਖਸ਼ ਜਵਾਬ ਨਾ ਦੇਣ ਵਾਲਿਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Shivani Bassan

This news is Content Editor Shivani Bassan