ਦੀਨਾਨਗਰ ਵਿਖੇ ਦਿਨ ਦਿਹਾੜੇ ਚੋਰੀ ਦੀ ਵੱਡੀ ਵਾਰਦਾਤ, ਸੋਨੇ ਦੇ ਗਹਿਣੇ ਅਤੇ ਨਕਦੀ ਲੈ ਕੇ ਫਰਾਰ ਹੋਏ ਚੋਰ

Friday, Sep 06, 2024 - 04:50 PM (IST)

ਦੀਨਾਨਗਰ ਵਿਖੇ ਦਿਨ ਦਿਹਾੜੇ ਚੋਰੀ ਦੀ ਵੱਡੀ ਵਾਰਦਾਤ, ਸੋਨੇ ਦੇ ਗਹਿਣੇ ਅਤੇ ਨਕਦੀ ਲੈ ਕੇ ਫਰਾਰ ਹੋਏ ਚੋਰ

ਬਹਿਰਾਮਪੁਰ/ਦੀਨਾਨਗਰ(ਹਰਜਿੰਦਰ ਸਿੰਘ ਗੋਰਾਇਆ)- ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਆਉਂਦੇ ਪੁਲਸ ਸਟੇਸ਼ਨ ਬਹਿਰਾਮਪੁਰ ਦੇ ਪਿੰਡ ਬਾਠਾਂਵਾਲ ਵਿਖੇ ਅੱਜ ਦਿਨ ਦਿਹਾੜੇ ਹੀ ਚੋਰਾਂ ਵੱਲੋਂ ਇੱਕ ਘਰ ਦੇ ਤਾਲੇ ਤੋੜ ਕੇ ਗਹਿਣੇ ਅਤੇ ਨਕਦੀ ਚੋਰੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਘਰ ਦੇ ਮਾਲਕ ਸਾਬਕਾ ਫੌਜੀ ਅਧਿਕਾਰੀ ਅਮਰਜੀਤ ਸਿੰਘ ਨੇ ਦੱਸਿਆ ਕਿ ਮੈਂ ਆਪਣੀ ਪਤਨੀ ਨਾਲ ਦਵਾਈ ਲੈਣ ਵਾਸਤੇ ਸਵੇਰੇ ਕਰੀਬ 10.30 ਗੁਰਦਾਸਪੁਰ ਚੱਲ ਗਿਆ ਅਤੇ ਮੇਰਾ ਬੇਟਾ ਜੋ ਮੋਬਾਈਲਾਂ ਦੀ ਦੁਕਾਨ ਚਲਾਉਂਦਾ ਹੈ ਉਹ ਆਪਣੀ ਦੁਕਾਨ 'ਤੇ ਚੱਲ ਗਿਆ ਸੀ। 

ਇਹ ਵੀ ਪੜ੍ਹੋ- ਭਰਾ ਦੇ ਅਮਰੀਕਾ ਜਾਣ ਦੀ ਖੁਸ਼ੀ 'ਚ ਰੱਖੀ ਪਾਰਟੀ 'ਚ ਚੱਲੀਆਂ ਗੋਲੀਆਂ, ਨੌਜਵਾਨ ਦੀ ਮੌਤ

PunjabKesari

ਜਦ ਮੇਰੇ ਬੇਟਾ ਕਰੀਬ ਦੋ ਘੰਟੇ ਬਾਅਦ ਅਚਾਨਕ ਘਰ ਆਇਆ ਤਾਂ ਘਰ ਦੇ ਤਾਲੇ ਟੁੱਟੇ ਹੋਏ ਸਨ ਅਤੇ ਘਰ ਅੰਦਰ ਪਈ ਅਲਮਾਰੀ ਦੇ ਤਾਲੇ ਤੋੜ ਕੇ ਚੋਰਾਂ ਵੱਲੋਂ ਕਰੀਬ 11 ਤੋਲੇ ਸੋਨੇ ਦੇ ਵੱਖ-ਵੱਖ ਗਹਿਣੇ ਅਤੇ 30 ਹਜ਼ਾਰ ਰੁਪਏ ਦੇ ਕਰੀਬ ਨਕਦੀ ਚੋਰੀ ਕਰ ਲਈ ਗਈ। ਉਹਨਾਂ ਦੱਸਿਆ ਕਿ ਮੇਰਾ ਆਪਣਾ ਲਾਇਸੈਂਸੀ ਰਿਵਾਲਵਰ ਜੋ ਅਲਮਾਰੀ ਵਿੱਚ ਪਿਆ ਹੋਇਆ ਸੀ ਚੋਰਾਂ ਵੱਲੋਂ ਉਸ ਨੂੰ  ਛੇੜਿਆ ਨਹੀਂ  ਗਿਆ ਪਰ ਬਾਕੀ ਘਰ ਵਿੱਚ ਪਈ ਨਕਦੀ ਅਤੇ ਗਹਿਣੇ ਸਾਰੇ ਹੀ ਚੋਰੀ ਕਰ ਲਏ ਹਨ। ਇਸ ਸਬੰਧੀ ਬਹਿਰਾਮਪੁਰ ਪੁਲਸ ਨੂੰ ਸੂਚਨਾ ਦੇ ਦਿੱਤੀ ਗਈ ਹੈ। ਪੁਲਸ ਵੱਲੋਂ ਮੌਕੇ 'ਤੇ ਆ ਕੇ ਸਾਰੀ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ- ਵੱਡੀ ਖ਼ਬਰ: ਗੁਰਦੁਆਰਾ ਸਾਹਿਬ ਦਾ ਡਿੱਗਿਆ ਲੈਂਟਰ, ਕਈ ਸ਼ਰਧਾਲੂਆਂ ਦੇ ਫ਼ਸੇ ਹੋਣ ਦਾ ਖ਼ਦਸ਼ਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News