ਗੁਰਦਾਸਪੁਰ 'ਚ ਚੋਰਾਂ ਦੀ ਵੱਡੀ ਵਾਰਦਾਤ, ਮੋਬਾਈਲ ਦੀ ਦੁਕਾਨ 'ਚੋਂ ਨਕਦੀ ਤੇ ਫੋਨ ਚੋਰੀ

Monday, Jun 24, 2024 - 11:41 AM (IST)

ਗੁਰਦਾਸਪੁਰ 'ਚ ਚੋਰਾਂ ਦੀ ਵੱਡੀ ਵਾਰਦਾਤ, ਮੋਬਾਈਲ ਦੀ ਦੁਕਾਨ 'ਚੋਂ ਨਕਦੀ ਤੇ ਫੋਨ ਚੋਰੀ

ਗੁਰਦਾਸਪੁਰ (ਹਰਮਨ, ਵਿਨੋਦ)-ਗੁਰਦਾਸਪੁਰ ਸ਼ਹਿਰ ਅਤੇ ਆਸ ਪਾਸ ਇਲਾਕੇ ਅੰਦਰ ਲਗਾਤਾਰ ਚੋਰੀਆਂ ਦਾ ਸਿਲਸਿਲਾ ਜਾਰੀ ਹੈ ਜਿਸ ਕਾਰਨ ਗੁਰਦਾਸਪੁਰ ਵਾਸੀਆਂ ਵਿਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਬੀਤੀ ਦੇਰ ਰਾਤ ਗੁਰਦਾਸਪੁਰ ਦੀ ਬੀਜ ਮਾਰਕੀਟ ਨੇੜੇ ਇਕ ਮੋਬਾਈਲਾਂ ਦੀ ਦੁਕਾਨ ਨੂੰ ਚੋਰਾਂ ਵੱਲੋਂ ਨਿਸ਼ਾਨਾ ਬਣਾਇਆ ਗਿਆ ਜਿਸ ਦੇ ਚਲਦਿਆਂ ਦੁਕਾਨ ਵਿਚੋਂ ਚੋਰ ਨਵੇਂ ਮੋਬਾਈਲ, ਇਨਵਰਟਰ ਬੈਟਰਾ ਅਤੇ ਨਕਦੀ ਲੈ ਕੇ ਫ਼ਰਾਰ ਹੋ ਗਏ। ਇਹ ਸਾਰੀ ਘਟਨਾ ਨੇੜੇ ਹੀ ਇਕ ਦੁਕਾਨ ਦੇ ਬਾਹਰ ਲੱਗੇ ਸੀ.ਸੀ.ਟੀ.ਵੀ. ਕੈਮਰੇ ਵਿਚ ਕੈਦ ਹੋ ਗਈ।

ਇਹ ਵੀ ਪੜ੍ਹੋ-  ਸ਼ਰਾਰਤੀ ਲੋਕਾਂ ਨੂੰ ਸਖ਼ਤੀ ਨਾਲ ਨੱਥ ਪਾਉਣ ਦੀ ਮੁੱਖ ਲੋੜ : ਜਥੇਦਾਰ ਸ੍ਰੀ ਅਕਾਲ ਤਖ਼ਤ

ਮੌਕੇ ’ਤੇ ਪਹੁੰਚੇ ਵਪਾਰ ਮੰਡਲ ਦੇ ਪ੍ਰਧਾਨ ਦਰਸ਼ਨ ਮਹਾਜਨ ਨੇ ਕਿਹਾ ਕਿ ਗੁਰਦਾਸਪੁਰ ਸ਼ਹਿਰ ਚੋਰ ਇੰਨੇ ਸਰਗਰਮ ਹਨ ਕਿ ਰੋਜਾਨਾ ਹੀ ਕਈ ਲੋਕਾਂ ਦੇ ਮੋਟਰਸਾਈਕਲ ਚੋਰੀ ਹੋ ਰਹੇ ਹਨ ਤੇ ਦੁਕਾਨਾਂ ਨੂੰ ਵੀ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਪਰ ਪੁਲਸ ਪ੍ਰਸ਼ਾਸਨ ਦਾ ਇਸ ਪਾਸੇ ਕੋਈ ਧਿਆਨ ਨਹੀਂ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਚੋਰੀ ਦੀਆਂ ਵਾਰਦਾਤਾਂ ਨੂੰ ਜਲਦ ਤੋਂ ਜਲਦ ਠੱਲ੍ਹ ਪਾਈ ਜਾਵੇ। ਇਸ ਮੌਕੇ ਦੁਕਾਨਦਾਰ ਮਾਲਕ ਰਵੀ ਮਹਾਜਨ ਨੇ ਦੱਸਿਆ ਕਿ ਚੋਰ ਸ਼ਟਰ ਨੂੰ ਲੱਗੇ ਤਾਲੇ ਵਾਲੀਆਂ ਪੱਤੀਆਂ ਨੂੰ ਕੱਟ ਕੇ ਦੁਕਾਨ ਦੇ ਅੰਦਰ ਦਾਖਲ ਹੋਏ ਅਤੇ ਨਵੇਂ ਮੋਬਾਈਲ, ਇਨਵਰਟਰ ਬੈਟਰਾ ਅਤੇ ਨਕਦੀ ਸਮੇਤ ਹੋਰ ਸਾਮਾਨ ਲੈ ਕੇ ਫਰਾਰ ਹੋ ਗਏ। ਦੁਕਾਨਾਦਾਰ ਨੇ ਦੱਸਿਆ ਕਿ ਉਸ ਦਾ ਇਕ ਲੱਖ ਰੁਪਏ ਦੇ ਕਰੀਬ ਦਾ ਨੁਕਸਾਨ ਹੋਇਆ ਹੈ ਅਤੇ ਇਸ ਸਬੰਧੀ ਪੁਲਸ ਨੂੰ ਸੂਚਨਾ ਦੇ ਦਿੱਤੀ ਗਈ ਹੈ।

ਇਹ ਵੀ ਪੜ੍ਹੋ-  ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ’ਚ ਯੋਗਾ ਕਰਨ ਵਾਲੀ ਕੁੜੀ ਦੇ ਮੁਆਫ਼ੀ ਮੰਗਣ ਮਗਰੋਂ SGPC ਦੀ ਵੱਡੀ ਕਾਰਵਾਈ

ਦੂਜੇ ਪਾਸੇ ਜਦੋਂ ਇਸ ਬਾਰੇ ਐੱਸ.ਐੱਸ.ਪੀ. ਹਰੀਸ਼ ਦਯਾਮਾ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਮੋਟਰਸਾਈਕਲ ਦੀ ਚੋਰੀ ਦੀਆਂ ਕਈ ਸ਼ਿਕਾਇਤਾਂ ਮਿਲੀਆਂ ਹਨ ਅਤੇ ਸ਼ਹਿਰ ਦੀ ਇਕ ਦੁਕਾਨ ’ਤੇ ਚੋਰੀ ਦੀ ਵਾਰਦਾਤ ਵੀ ਸਾਹਮਣੇ ਆਈ ਹੈ, ਜਿਸ ਨੂੰ ਦੇਖਦੇ ਹੋਏ ਪੀ.ਸੀ.ਆਰ. ਅਤੇ ਪੁਲਸ ਕਰਮਚਾਰੀਆਂ ਦੀ ਰਾਤ ਦੀ ਗਸ਼ਤ ਵਧਾਈ ਜਾ ਰਹੀ ਹੈ ਅਤੇ ਜਲਦੀ ਹੀ ਚੋਰੀ ਦੀਆਂ ਸਾਰੀਆਂ ਘਟਨਾਵਾਂ ਨੂੰ ਸੁਲਝਾ ਕੇ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ-  ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਦਰਬਾਰ ਸਾਹਿਬ ਆਉਣ ਵਾਲੀ ਸੰਗਤ ਨਾਲ ਮੁਲਾਕਾਤ ਕਰ ਕੀਤੀ ਖ਼ਾਸ ਅਪੀਲ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Shivani Bassan

Content Editor

Related News