ਐਕਸਾਈਜ਼ ਵਿਭਾਗ ਦੀ ਵੱਡੀ ਕਾਰਵਾਈ, ਪੁਲਸ ਨੇ ਘਰ ’ਚੋਂ 17 ਪੇਟੀਆਂ ਅੰਗਰੇਜ਼ੀ ਸ਼ਰਾਬ ਕੀਤੀ ਬਰਾਮਦ
Tuesday, Nov 05, 2024 - 11:19 AM (IST)
ਘੁਮਾਣ (ਗੋਰਾਇਆ) : ਐਕਸਾਈਜ਼ ਵਿਭਾਗ ਗੁਰਦਾਸਪੁਰ ਦੇ ਸਹਾਇਕ ਕਮਿਸ਼ਨਰ ਸੁਖਵਿੰਦਰ ਸਿੰਘ ਦੀਆਂ ਹਦਾਇਤਾਂ ’ਤੇ ਐਕਸਾਈਜ਼ ਵਿਭਾਗ, ਆਰ. ਕੇ. ਇੰਟਰਪ੍ਰਾਈਜ਼ਿਜ਼ ਅਤੇ ਥਾਣਾ ਘੁਮਾਣ ਦੀ ਪੁਲਸ ਨੇ ਪਿੰਡ ਕੋਹਾਲੀ ’ਚ ਇਕ ਘਰ ’ਤੇ ਛਾਪਾ ਮਾਰ ਕੇ 17 ਪੇਟੀਆਂ (204 ਬੋਤਲਾਂ) ਅੰਗਰੇਜ਼ੀ ਸ਼ਰਾਬ ਫਰਸਟ ਚੋਇਸ ਬਰਾਮਦ ਕੀਤੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਲਗਾਤਾਰ 3 ਛੁੱਟੀਆਂ, ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ
ਐਕਸਾਈਜ਼ ਵਿਭਾਗ ਦੇ ਈ. ਟੀ. ਓ. ਦਵਿੰਦਰ ਸਿੰਘ, ਐੱਸ. ਐੱਚ. ਓ. ਥਾਣਾ ਘੁਮਾਣ ਇੰਸਪੈਕਟਰ ਹਰਮੀਕ ਸਿੰਘ, ਆਰ. ਕੇ. ਇੰਟਰਪ੍ਰਾਈਜ਼ਿਜ਼ ਦੇ ਸਰਕਲ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਜੀ. ਐੱਮ. ਗੁਰਪ੍ਰੀਤ ਸਿੰਘ ਗੋਪੀ ਉੱਪਲ, ਐਕਸਾਈਜ਼ ਇੰਸਪੈਕਟਰ ਬਿਕਰਮਜੀਤ ਸਿੰਘ ਭੁੱਲਰ, ਐਕਸਾਈਜ਼ ਪੁਲਸ ਸਟਾਫ ਇੰਚਾਰਜ ਥਾਣੇਦਾਰ ਸਰੂਪ ਸਿੰਘ, ਥਾਣੇਦਾਰ ਬਲਵਿੰਦਰ ਸਿੰਘ ’ਤੇ ਆਧਾਰਿਤ ਰੇਡ ਪਾਰਟੀ ਨੂੰ ਗੁਪਤ ਸੂਚਨਾ ਮਿਲੀ ਪਿੰਡ ਕੋਹਾਲੀ ’ਚ ਇਕ ਵਿਅਕਤੀ ਚੰਡੀਗੜ੍ਹ ਤੋਂ ਸਸਤੀ ਸ਼ਰਾਬ ਲਿਆ ਕੇ ਘਰ ’ਚ ਰੱਖ ਕੇ ਮਹਿੰਗੇ ਭਾਅ ਲੋਕਾਂ ਨੂੰ ਵੇਚ ਰਿਹਾ ਹੈ।
ਇਹ ਵੀ ਪੜ੍ਹੋ- ਖ਼ਤਰੇ ਦੇ ਮੂੰਹ 'ਚ ਪੰਜਾਬ ਦਾ ਇਹ ਜ਼ਿਲ੍ਹਾ, ਦੇਸ਼ ਦੇ ਸਭ ਤੋਂ ਵੱਧ ਪ੍ਰਦੂਸ਼ਿਤ ਜ਼ਿਲ੍ਹਿਆਂ ਦੀ ਸੂਚੀ 'ਚ ਸ਼ਾਮਲ
ਇਸ ਸੂਚਨਾ ’ਤੇ ਜਦੋਂ ਰੇਡ ਟੀਮ ਨੇ ਬਲਵਿੰਦਰ ਸਿੰਘ ਉਰਫ ਡਾਕੀਆ ਪੁੱਤਰ ਪਿਆਰਾ ਸਿੰਘ ਵਾਸੀ ਪਿੰਡ ਕੋਹਾਲੀ ਦੇ ਘਰ ਪਹੁੰਚੀ ਤਾਂ ਉਕਤ ਵਿਅਕਤੀ ਟੀਮ ਨੂੰ ਵੇਖ ਕੇ ਫ਼ਰਾਰ ਹੋ ਗਿਆ। ਇਸ ਦੌਰਾਨ 17 ਪੇਟੀਆਂ ਨਾਜਾਇਜ਼ ਅੰਗਰੇਜ਼ੀ ਸ਼ਰਾਬ ਫ਼ਰਸਟ ਚੋਇਸ ਸ਼ਰਾਬ ਬਰਾਮਦ ਹੋਈਆਂ। ਇਸ ਮੌਕੇ ਫੜੀ ਸ਼ਰਾਬ ਨੂੰ ਸਬੰਧੀ ਥਾਣਾ ਘੁਮਾਣ ਵਿਖੇ ਐਕਸਾਈਜ਼ ਐਕਟ ਤਹਿਤ ਉਕਤ ਮੁਲਜ਼ਮ ਖਿਲਾਫ ਮਾਮਲਾ ਦਰਜ ਕਰ ਕੇ ਉਸਦੀ ਭਾਲ ਸ਼ੁਰੂ ਕਰ ਦਿੱਤੀ ਹੈ। ਈ. ਟੀ. ਓ. ਦਵਿੰਦਰ ਸਿੰਘ ਨੇ ਦੱਸਿਆ ਕਿ ਉਕਤ ਵਿਅਕਤੀ ਦੇ ਘਰੋਂ ਇਕ ਸਾਲ ਪਹਿਲਾਂ ਵੀ ਵੱਡੀ ਮਾਤਰਾ ’ਚ ਅੰਗਰੇਜ਼ੀ ਸ਼ਰਾਬ ਦੀਆਂ ਪੇਟੀਆਂ ਬਰਾਮਦ ਹੋਈਆਂ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8