ਕਹਿਰ ਓ ਰੱਬਾ: ਪਤੀ ਤੋਂ ਦੁਖੀ ਹੋ ਕੇ ਵਿਆਹੁਤਾ ਨੇ ਗਲ ਲਾਈ ਮੌਤ
Thursday, Jan 15, 2026 - 01:50 PM (IST)
ਤਰਨਤਾਰਨ (ਰਾਜੂ)- ਜ਼ਿਲ੍ਹਾ ਤਰਨਤਾਰਨ ਦੇ ਅਧੀਨ ਆਉਂਦੇ ਪਿੰਡ ਝੰਡੇਰ ਨਿਵਾਸੀ 34 ਸਾਲਾ ਵਿਆਹੁਤਾ ਵੱਲੋਂ ਆਪਣੇ ਪਤੀ ਤੋਂ ਦੁਖੀ ਹੋ ਕੇ ਜ਼ਹਿਰੀਲੀ ਵਸਤੂ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਸਦਰ ਤਰਨਤਾਰਨ ਦੀ ਪੁਲਸ ਨੇ ਲਾਸ਼ ਕਬਜ਼ੇ ’ਚ ਲੈ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਨੂੰ ਦਰਜ ਕਰਵਾਈ ਸ਼ਿਕਾਇਤ ’ਚ ਮ੍ਰਿਤਕ ਮਹਿਲਾ ਦੇ ਪਿਤਾ ਨਿਰਮਲ ਸਿੰਘ ਨੇ ਦੱਸਿਆ ਕਿ ਉਸ ਦੀ ਲੜਕੀ ਕੁਲਬੀਰ ਕੌਰ (34 ਸਾਲ) ਦਾ ਵਿਆਹ ਅਰਸਾ ਕਰੀਬ 14 ਸਾਲ ਪਹਿਲਾਂ ਮਨਤਾਜ ਸਿੰਘ ਵਾਸੀ ਪਿੰਡ ਝੰਡੇਰ ਨਾਲ ਹੋਇਆ ਸੀ ਅਤੇ ਵਿਆਹ ਤੋਂ ਬਾਅਦ ਉਸ ਦੀ ਲੜਕੀ ਦੇ ਘਰ 2 ਬੱਚਿਆਂ ਨੇ ਜਨਮ ਲਿਆ।
ਇਹ ਵੀ ਪੜ੍ਹੋ- VVIP ਮੂਵਮੈਂਟ ਨੇ ਜਾਮ ਕਰ'ਤਾ ਅੰਮ੍ਰਿਤਸਰ, ਐਂਬੂਲੈਂਸਾਂ ਵੀ ਫਸੀਆਂ
ਵਿਆਹ ਤੋਂ ਥੋੜ੍ਹੇ ਸਮੇਂ ਬਾਅਦ ਹੀ ਉਸ ਦੇ ਜਵਾਈ ਨੇ ਉਸ ਦੀ ਲੜਕੀ ਨੂੰ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਜੋ ਅਕਸਰ ਉਸ ਦੀ ਕੁੱਟ ਮਾਰ ਵੀ ਕਰਦਾ ਰਹਿੰਦਾ ਸੀ। ਜਿਸ ਤੋਂ ਤੰਗ ਆ ਕੇ ਬੀਤੇ ਦਿਨੀਂ ਉਸ ਦੀ ਲੜਕੀ ਕੁਲਬੀਰ ਕੌਰ ਨੇ ਕੋਈ ਜ਼ਹਿਰੀਲੀ ਵਸਤੂ ਨਿਗਲ ਲਈ ਜਿਸ ਨਾਲ ਉਸ ਦੀ ਲੜਕੀ ਦੀ ਮੌਤ ਹੋ ਗਈ। ਓਧਰ ਮੌਕੇ ’ਤੇ ਪੁੱਜੇ ਥਾਣਾ ਸਦਰ ਤਰਨਤਾਰਨ ਦੇ ਤਫਤੀਸ਼ੀ ਅਫ਼ਸਰ ਏ. ਐੱਸ. ਆਈ. ਹਰਪ੍ਰੀਤ ਸਿੰਘ ਨੇ ਦੱਸਿਆ ਕਿ ਲਾਸ਼ ਦਾ ਸਿਵਲ ਹਸਪਤਾਲ ਤਰਨਤਾਰਨ ਤੋਂ ਪੋਸਟ ਮਾਰਟਮ ਕਰਵਾਇਆ ਜਾ ਰਿਹਾ ਹੈ ਅਤੇ ਮ੍ਰਿਤਕ ਲੜਕੀ ਦੇ ਪਿਤਾ ਦੇ ਬਿਆਨਾਂ ਦੇ ਆਧਾਰ ’ਤੇ ਮਨਤਾਜ ਸਿੰਘ ਵਾਸੀ ਝੰਡੇਰ, ਉਸ ਦੀ ਭੈਣ ਪਰਮਜੀਤ ਕੌਰ ਅਤੇ ਭਰਜਾਈ ਹਰਜਿੰਦਰ ਕੌਰ ਦੇ ਖ਼ਿਲਾਫ਼ ਕੇਸ ਦਰਜ ਕਰਕੇ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਤਰਨਤਾਰਨ 'ਚ ਤੜਕਸਾਰ ਵੱਡੀ ਵਾਰਦਾਤ, ਗੁਰਦੁਆਰਾ ਸਾਹਿਬ ਜਾ ਰਹੀ ਔਰਤ ਦਾ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
