ਕਬਾੜ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ ਮਾਲ ਸੜ ਕੇ ਸੁਆਹ

Sunday, Jul 12, 2026 - 05:03 PM (IST)

ਕਬਾੜ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ ਮਾਲ ਸੜ ਕੇ ਸੁਆਹ

ਬਟਾਲਾ (ਸਾਹਿਲ, ਯੋਗੀ)- ਕਬਾੜ ਦੇ ਗੋਦਾਮ ਨੂੰ ਭਿਆਨਕ ਅੱਗ ਲੱਗਣ ਨਾਲ ਲੱਖਾਂ ਦਾ ਮਾਲ ਸੜ ਕੇ ਸੁਆਹ ਹੋਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅਸ਼ਵਨੀ ਕੁਮਾਰ ਪੁੱਤਰ ਬਨਾਰਸੀ ਵਾਸੀ ਬਟਾਲਾ ਨੇ ਦੱਸਿਆ ਕਿ ਉਸਦਾ ਅਰਮਾਨ ਰਿਜ਼ਾਰਟ ਰੋਡ ’ਤੇ ਗੋਦਾਮ ਹੈ, ਜਿਥੇ ਉਸਦਾ ਲੱਖਾਂ ਰੁਪਏ ਦਾ ਮਾਲ ਅੰਦਰ ਪਿਆ ਸੀ ਕਿ ਅੱਜ ਸਵੇਰੇ ਤੜਕਸਾਰ ਅਚਾਨਕ ਗੋਦਾਮ ਨੂੰ ਭਿਆਨਕ ਅੱਗ ਲੱਗ ਗਈ, ਜਿਸ ਨਾਲ ਗੋਦਾਮ ਵਿਚ ਪਿਆ ਲੱਖਾਂ ਰੁਪਏ ਦਾ ਮਾਲ ਸੜ ਕੇ ਸੁਆਹ ਹੋ ਗਿਆ। 

 ਇਹ ਵੀ ਪੜ੍ਹੋ- ਹਰਿਕੇ ਨਹਿਰ 'ਚ ਛਾਲ ਮਾਰਨ ਵਾਲੇ ਗ੍ਰੰਥੀ ਸਿੰਘ ਦੀ 8 ਦਿਨਾਂ ਬਾਅਦ ਹਰਿਆਣਾ ਤੋਂ ਮਿਲੀ ਲਾਸ਼

ਉਸ ਦੱਸਿਆ ਕਿ ਇਸ ਬਾਰੇ ਫਾਇਰ ਬ੍ਰਿਗੇਡ ਵਿਭਾਗ ਬਟਾਲਾ ਨੂੰ ਸੂਚਨਾ ਦਿੱਤੀ ਗਈ, ਜਿਸ ’ਤੇ ਫਾਇਰ ਬਿ੍ਰਗੇਡ ਦੇ ਮੁਲਾਜ਼ਮਾਂ ਨੇ ਮੌਕੇ ’ਤੇ ਪਹੁੰਚ ਕੇ ਭਾਰੀ ਜੱਦੋ ਜਾਹਿਦ ਨਾਲ ਅੱਗ ’ਤੇ ਕਾਬੂ ਤਾਂ ਪਾ ਲਿਆ, ਪਰ ਤਦ ਤੱਕ ਸਾਡਾ ਲੱਖਾਂ ਦਾ ਸਾਮਾਨ ਸੜ ਕੇ ਸੁਆਹ ਹੋ ਚੁੱਕਾ ਸੀ। ਗੋਦਾਮ ਦੇ ਮਾਲਕ ਨੇ ਅੱਗੇ ਦੱਸਿਆ ਕਿ ਅੱਗ ਲੱਗਣ ਦੇ ਕਾਰਨਾਂ ਦਾ ਫਿਲਹਾਲ ਪਤਾ ਨਹੀਂ ਚੱਲ ਸਕਿਆ।

ਇਹ ਵੀ ਪੜ੍ਹੋ-ਪੰਜਾਬ ਦੇ ਸਰਹੱਦੀ ਜ਼ਿਲ੍ਹੇ 'ਚੋਂ 55,00,00,000 ਦੀ ਹੈਰੋਇਨ ਬਰਾਮਦ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News