ਦੀਨਾਨਗਰ : ਗੁੱਜਰ ਪਰਿਵਾਰ ਦੇ ਘਰ ਨੂੰ ਲੱਗੀ ਭਿਆਨਕ ਅੱਗ, 70 ਹਾਜ਼ਰ ਨਕਦੀ ਵੀ ਸੜ ਕੇ ਹੋਈ ਸੁਆਹ
Monday, Apr 27, 2026 - 05:59 PM (IST)
ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਪੁਲਸ ਸਟੇਸ਼ਨ ਦੀਨਾਨਗਰ ਦੇ ਖੇਤਰ ਅਧੀਨ ਆਉਂਦੇ ਪਿੰਡ ਸਦਾਣਾ ਵਿੱਚ ਅਚਾਨਕ ਭਿਆਨਕ ਅੱਗ ਲੱਗਣ ਨਾਲ ਇੱਕ ਗੁੱਜਰ ਪਰਿਵਾਰ ਦਾ ਘਰ ਪਲਾਂ 'ਚ ਹੀ ਸੜ ਕੇ ਸੁਆਹ ਹੋ ਗਿਆ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਮੁਰੀਦ ਅਲੀ ਦੇ ਪੁੱਤਰ ਲਿਆਕਤ ਅਲੀ ਦੀ ਘਾਹ-ਫੂਸ ਨਾਲ ਬਣੀ ਝੋਂਪੜੀ ਵਿੱਚ ਅਚਾਨਕ ਅੱਗ ਲੱਗ ਗਈ। ਅੱਗ ਦੀਆਂ ਲਪਟਾਂ ਤੇਜ਼ੀ ਨਾਲ ਫੈਲ ਗਈਆਂ ਅਤੇ ਕੁਝ ਹੀ ਸਮੇਂ ਵਿੱਚ ਪੂਰੀ ਝੋਂਪੜੀ ਨੂੰ ਆਪਣੀ ਲਪੇਟ ਵਿੱਚ ਲੈ ਲਿਆ।
ਇਹ ਵੀ ਪੜ੍ਹੋ- ਪੰਜਾਬ 'ਚ ਗਰਮੀ ਤੋਂ ਹੋਵੇਗਾ ਛੁਟਕਾਰਾ, ਜਾਣੋ ਮੌਸਮ ਨਾਲ ਜੁੜੀ ਖਾਸ ਅਪਡੇਟ
ਅੱਗ ਲੱਗਣ ਦੀ ਖ਼ਬਰ ਮਿਲਦੇ ਹੀ ਨੇੜਲੇ ਪਿੰਡ ਵਾਸੀ ਮੌਕੇ ‘ਤੇ ਇਕੱਠੇ ਹੋ ਗਏ ਅਤੇ ਅੱਗ ਬੁਝਾਉਣ ਦੀ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ। ਸੂਚਨਾ ਮਿਲਣ ‘ਤੇ ਗੁਰਦਾਸਪੁਰ ਤੋਂ ਫਾਇਰ ਬ੍ਰਿਗੇਡ ਦੀਆਂ ਟੀਮਾਂ ਵੀ ਮੌਕੇ ‘ਤੇ ਪਹੁੰਚੀਆਂ ਅਤੇ ਕਾਫ਼ੀ ਮਿਹਨਤ ਤੋਂ ਬਾਅਦ ਅੱਗ ‘ਤੇ ਕਾਬੂ ਪਾ ਲਿਆ ਗਿਆ।
ਇਹ ਵੀ ਪੜ੍ਹੋ- ਦੇਸ਼ ਦੇ 6 ਕਰੋੜ ਕਰਿਆਨਾ ਦੁਕਾਨਦਾਰਾਂ ਦੀ ਰੋਜ਼ੀ-ਰੋਟੀ ’ਤੇ ਸੰਕਟ ਦੇ ਬੱਦਲ, ਜਾਣੋ ਕਾਰਨ
ਹਾਲਾਂਕਿ ਉਦੋਂ ਤੱਕ ਝੋਂਪੜੀ 'ਚ ਪਿਆ ਸਾਰਾ ਘਰੇਲੂ ਸਾਮਾਨ, ਲਗਭਗ 70 ਹਜ਼ਾਰ ਰੁਪਏ ਦੀ ਨਕਦੀ ਅਤੇ ਨੇੜੇ ਪਿਆ ਪਰਾਲੀ ਦਾ ਵੱਡਾ ਢੇਰ ਸੜ ਕੇ ਸੁਆਹ ਹੋ ਚੁੱਕਾ ਸੀ। ਖੁਸ਼ਕਿਸਮਤੀ ਨਾਲ ਸਾਰੇ ਪਸ਼ੂ ਸਮੇਂ ਸਿਰ ਬਾਹਰ ਕੱਢ ਲਏ ਗਏ, ਜਿਸ ਕਾਰਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਪੀੜਤ ਪਰਿਵਾਰ ਨੂੰ ਸ਼ੱਕ ਹੈ ਕਿ ਅੱਗ ਦਾ ਕਾਰਨ ਸ਼ਾਰਟ ਸਰਕਟ ਹੋ ਸਕਦਾ ਹੈ। ਇਸ ਘਟਨਾ ਤੋਂ ਬਾਅਦ ਪਿੰਡ ਵਾਸੀਆਂ ਨੇ ਪ੍ਰਸ਼ਾਸਨ ਤੋਂ ਪੀੜਤ ਪਰਿਵਾਰ ਲਈ ਵਿੱਤੀ ਸਹਾਇਤਾ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਡਰਾਈਫਰੂਟ ਵਿਕਰੇਤਾਵਾਂ ਨੂੰ ਮਿਲੀ ਵੱਡੀ ਆਫਰ, ਹਰਿਆਣਾ ਸਰਕਾਰ ਨੇ ਕੀਤਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
