ਬਟਾਲਾ ਰੇਲਵੇ ਸਟੇਸ਼ਨ ਦੇ ਸ਼ੈੱਡ ਨੇੜੇ ਲੱਗੀ ਭਿਆਨਕ ਅੱਗ, ਸਰਕਾਰੀ ਕੇਬਲਾਂ ਤੇ ਪਾਈਪ ਸੜ ਕੇ ਹੋਏ ਸੁਆਹ

Thursday, May 28, 2026 - 12:50 PM (IST)

ਬਟਾਲਾ ਰੇਲਵੇ ਸਟੇਸ਼ਨ ਦੇ ਸ਼ੈੱਡ ਨੇੜੇ ਲੱਗੀ ਭਿਆਨਕ ਅੱਗ, ਸਰਕਾਰੀ ਕੇਬਲਾਂ ਤੇ ਪਾਈਪ ਸੜ ਕੇ ਹੋਏ ਸੁਆਹ

ਗੁਰਦਾਸਪੁਰ (ਗੁਰਪ੍ਰੀਤ) : ਬਟਾਲਾ ਰੇਲਵੇ ਸਟੇਸ਼ਨ 'ਤੇ ਅੱਜ ਉਸ ਵੇਲੇ ਹੜਕੰਪ ਮੱਚ ਗਿਆ, ਜਦੋਂ ਸਟੇਸ਼ਨ ਦੇ ਇੱਕ ਪਾਸੇ ਬਣੇ ਸ਼ੈੱਡ ਨੇੜੇ ਅਚਾਨਕ ਭਿਆਨਕ ਅੱਗ ਲੱਗ ਗਈ। ਅੱਗ ਦੀਆਂ ਉੱਚੀਆਂ ਲਪਟਾਂ ਦੇਖ ਕੇ ਰੇਲਵੇ ਸਟਾਫ ਅਤੇ ਰੇਲਵੇ ਪੁਲਸ ਕਰਮਚਾਰੀਆਂ ਵੱਲੋਂ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ। ਅੱਗ ਇੰਨੀ ਤੇਜ਼ੀ ਨਾਲ ਫੈਲੀ ਕਿ ਉੱਥੇ ਪਏ ਸਰਕਾਰੀ ਕੇਬਲਾਂ ਦੇ ਬੰਡਲ ਅਤੇ ਪਲਾਸਟਿਕ ਪਾਈਪ ਇਸ ਦੀ ਚਪੇਟ ਵਿੱਚ ਆ ਗਏ ਅਤੇ ਸੜ ਕੇ ਸੁਆਹ ਹੋ ਗਏ।

ਇਹ ਵੀ ਪੜ੍ਹੋ- ਰੇਗਿਸਤਾਨ ਤੋਂ ਵੱਧ ਤਪ ਰਿਹਾ ਪੰਜਾਬ, ਚਿੰਤਾਨਜਨਕ ਬਣੀ ਸਥਿਤੀ

ਉਧਰ ਫਾਇਰ ਬ੍ਰਿਗੇਡ ਕਰਮਚਾਰੀਆਂ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਟੀਮ ਕੁਝ ਹੀ ਸਮੇਂ ਵਿੱਚ ਮੌਕੇ 'ਤੇ ਪਹੁੰਚ ਗਈ ਸੀ ਅਤੇ ਅੱਗ 'ਤੇ ਕਾਬੂ ਪਾ ਲਿਆ ਗਿਆ। ਉਨ੍ਹਾਂ ਕਿਹਾ ਕਿ ਭਾਵੇਂ ਕੇਬਲਾਂ ਦੇ ਬੰਡਲ ਅਤੇ ਪਲਾਸਟਿਕ ਪਾਈਪ ਸੜ ਗਏ, ਪਰ ਕਿਸੇ ਵੀ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ। ਉਨ੍ਹਾਂ ਇਹ ਵੀ ਦੱਸਿਆ ਕਿ ਸਮੇਂ ਸਿਰ ਅੱਗ 'ਤੇ ਕਾਬੂ ਪਾ ਲੈਣ ਕਾਰਨ ਰੇਲਵੇ ਸਟੇਸ਼ਨ ਅਤੇ ਪਲੇਟਫਾਰਮ ਨੂੰ ਵੱਡੇ ਨੁਕਸਾਨ ਤੋਂ ਬਚਾ ਲਿਆ ਗਿਆ।

ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਵੱਲੋਂ 26 ਮਈ...

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News