ਫੂਡ ਸੇਫਟੀ ਦੀ ਜ਼ਿਲ੍ਹਾ ਪੱਧਰੀ ਐਡਵਾਇਜ਼ਰੀ ਕਮੇਟੀ ਦੀ ਮੀਟਿੰਗ ਹੋਈ
Saturday, Apr 20, 2024 - 03:57 PM (IST)
ਤਰਨਤਾਰਨ (ਰਮਨ)- ਦਫ਼ਤਰ ਡਿਪਟੀ ਕਮਿਸ਼ਨਰ ਜ਼ਿਲ੍ਹਾ ਪ੍ਰਬੰਧਕੀ ਕੈਪਲੈਕਸ ਵਿਖੇ ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਦੀ ਪ੍ਰਧਾਨਗੀ ਹੇਠ ਫੂਡ ਸੇਫਟੀ ਦੀ ਜ਼ਿਲਾ ਪੱਧਰੀ ਐਡਵਾਇਜ਼ਰੀ ਕਮੇਟੀ ਦੀ ਮੀਟਿੰਗ ਹੋਈ। ਇਸ ਸਬੰਧ ’ਚ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ਼ਹਿਰ ਦੇ ਹਰ ਫੂਡ ਉਪਰੇਟਰ ਲਈ ਫੂਡ ਦਾ ਲਾਇਸੈਂਸ ਅਤੇ ਰਜ਼ਿਸਟ੍ਰੇਸ਼ਨ ਲਾਜ਼ਮੀ ਹੈ, ਜੇਕਰ ਕੋਈ ਵੀ ਦੁਕਾਨਦਾਰ, ਰੈਸਟੋਰੈੱਟ, ਢਾਬੇ ਵਾਲਾ, ਲਾਇਸੈਂਸ ਜਾਂ ਰਜ਼ਿਸਟ੍ਰੇਸ਼ਨ ਲਈ ਅਪਲਾਈ ਨਹੀਂ ਕਰਦਾ ਤਾਂ ਉਸਦੇ ਉੱਪਰ ਫੂਡ ਐਕਟ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਪੰਜਾਬ 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਪਤੀ ਨੇ ਜ਼ਿਊਂਦੀ ਸਾੜ ਦਿੱਤੀ ਗਰਭਵਤੀ ਪਤਨੀ
ਇਸ ਮੌਕੇ ’ਤੇ ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਖਬੀਰ ਕੌਰ (ਕੰਨਵੀਨਰ) ਨੇ ਸਾਰੇ ਮੈਂਬਰਾਂ ਨੂੰ ਮਾਰਚ ਮਹੀਨੇ ਵਿਚ ਫੂਡ ਸੇਫ਼ਟੀ ਦੀਆਂ ਹੋਈਆਂ ਗਤੀਵਿਧੀਆਂ ਬਾਰੇ ਜਾਗਰੂਕ ਕਰਵਾਇਆ । ਉਨ੍ਹਾਂ ਨੇ ਦੱਸਿਆ ਕਿ ਸਬ-ਜੇਲ੍ਹ ਪੱਟੀ ਨੂੰ ਐੱਫ.ਐੱਸ.ਐੱਸ.ਆਈ. ਵੱਲੋਂ ਈਟ-ਰਾਈਟ ਕੈਂਪਸ ਘੋਸ਼ਿਤ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਜਨਵਰੀ 2024 ਤੋਂ ਤਰਨਤਾਰਨ ਦੀ ਫੂਡ ਸੇਫ਼ਟੀ ਆਨ ਵੀਲਸ ਉਪਰੇਸ਼ਨਲ ਹੋ ਗਈ ਹੈ ਅਤੇ ਉਹ ਵੱਖ-ਵੱਖ ਪਿੰਡਾਂ ਵਿਚ ਅਤੇ ਸਕੂਲਾਂ ਵਿਚ ਅਵੇਰਨੈਸ ਟੈਸਟਿੰਗ ਅਤੇ ਟ੍ਰੇਨਿੰਗ ਦਾ ਕੰਮ ਕਰ ਰਹੀ ਹੈ। ਨਾਲ ਹੀ ਇਹ ਅਪੀਲ ਕੀਤੀ ਕਿ ਸਭ ਮੈਂਬਰਾਨ ਲੋਕਾਂ ਨੂੰ ਇਸ ਦਾ ਵੱਧ ਤੋਂ ਵੱਧ ਲਾਭ ਲੈਣ ਬਾਰੇ ਦੱਸਣ। ਮੀਟਿੰਗ ਵਿਚ ਸਬ ਜੇਲ੍ਹ ਪੱਟੀ ਦੇ ਐੱਫ.ਐੱਸ.ਐੱਸ.ਆਈ. ਤੋਂ ਮਿਲੇ ਸਰਟੀਫਿਕੇਟ ਯੋਗ ਅਧਿਕਾਰੀਆਂ ਨੂੰ ਦੇ ਕੇ ਸਨਮਾਨਿਤ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਸਾਫ਼ ਸੁਥਰੇ ਅਤੇ ਹਾਈਜਿਨਕ ਕੰਮ ਦੀ ਸ਼ਲਾਘਾ ਕੀਤੀ ਅਤੇ ਨਾਲ ਹੀ ਹਦਾਇਤ ਕੀਤੀ ਕਿ ਇਹ ਸਾਰੇ ਉਪਰਾਲਿਆਂ ਨੂੰ ਜਾਰੀ ਰੱਖਦੇ ਹੋਏ ਈਟ ਰਾਈਟ ਇੰਡੀਆ ਦੇ ਨਾਅਰੇ ਸਹੀ ਭੋਜਨ ਬਿਹਤਰ ਜੀਵਨ ਨੂੰ ਕਾਮਯਾਬ ਕਰਨਾ ਹੈ।
ਇਹ ਵੀ ਪੜ੍ਹੋ- ਤੇਜ਼ ਹਨੇਰੀ ਕਾਰਨ ਦੁੱਬਈ ਕਾਰਨੀਵਾਲ 'ਚ ਨੌਜਵਾਨ 'ਤੇ ਡਿੱਗਾ ਆਈਫਿਲ ਟਾਵਰ, 4 ਮਹੀਨੇ ਪਹਿਲਾਂ ਹੋਇਆ ਸੀ ਵਿਆਹ
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿੰਨੇ ਵੀ ਪੁਰਾਣੇ ਫੂਡ ਸੈਪਲਿੰਗ ਸਬੰਧੀ ਕੋਰਟ ਕੇਸ ਚੱਲਦੇ ਪਏ ਹਨ, ਉਨ੍ਹਾਂ ਦਾ ਨਿਪਟਾਰਾ ਛੇਤੀ ਤੋਂ ਛੇਤੀ ਕੀਤਾ ਜਾਵੇਗਾ । ਡਿਪਟੀ ਕਮਿਸ਼ਨਰ ਨੇ ਸਖ਼ਤ ਹਦਾਇਤ ਕੀਤੀ ਕਿ ਇਸ ਚੀਜ਼ ਦਾ ਖ਼ਾਸ ਧਿਆਨ ਰੱਖਿਆ ਜਾਵੇ ਕਿ ਫੂਡ ਬਿਜ਼ਨੇਸ ਉਪਰੇਟਰਾਂ ਵੱਲੋਂ ਤਦਾਦ ਵਧਾਉਣ ਤੇ ਖ਼ਾਣ ਪੀਣ ਦੀਆਂ ਵਸਤੂਆਂ ਦੀ ਗੁਣਵੱਤਾ ਕਿਸੇ ਵੀ ਹਾਲਤ ਵਿਚ ਘਟਣੀ ਨਹੀਂ ਚਾਹੀਦੀ।
ਇਹ ਵੀ ਪੜ੍ਹੋ- ਅੰਮ੍ਰਿਤਸਰ ਤੋਂ ਵੱਡੀ ਖ਼ਬਰ, ਪਤੀ ਦੀ ਪ੍ਰੇਮੀਕਾ ਨੂੰ ਦੇਖ ਗੁੱਸੇ ਨਾਲ ਲਾਲ ਹੋਈ ਪਤਨੀ, ਫਿਰ ਚਲਾ ਦਿੱਤੀਆਂ ਇੱਟਾਂ,ਵੀਡੀਓ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8